الأنبياء
Al-Anbya
The Prophets
1 - Al-Anbya (The Prophets) - 001
ٱقۡتَرَبَ لِلنَّاسِ حِسَابُهُمۡ وَهُمۡ فِي غَفۡلَةٖ مُّعۡرِضُونَ
1਼ ਲੋਕਾਂ ਤੋਂ (ਉਹਨਾਂ ਦੇ ਕਰਮਾਂ ਦੇ) ਹਿਸਾਬ ਲੈਣਾ ਦਾ ਵੇਲਾ (ਭਾਵ ਕਿਆਮਤ ਦਾ) ਨੇੜੇ ਆ ਗਿਆ ਹੈ ਫੇਰ ਵੀ ਉਹ ਬੇਪਰਵਾਹੀ ਨਾਲ ਇਸ ਤੋਂ ਮੂੰਹ ਮੋੜੇ ਫਿਰਦੇ ਹਨ।
2 - Al-Anbya (The Prophets) - 002
مَا يَأۡتِيهِم مِّن ذِكۡرٖ مِّن رَّبِّهِم مُّحۡدَثٍ إِلَّا ٱسۡتَمَعُوهُ وَهُمۡ يَلۡعَبُونَ
2਼ ਜਦੋਂ ਉਹਨਾਂ ਕੋਲ ਉਹਨਾਂ ਦੇ ਰੱਬ ਵੱਲੋਂ ਕੋਈ ਵੀ ਨਵੀਂ ਨਸੀਹਤ ਆਉਂਦੀ ਹੈ ਉਹ ਉਸ ਨੂੰ ਖੇਡਦੇ ਹੋਏ (ਮਖੌਲ ਵਿਚ ਹੀ) ਸੁਣਦੇ ਹਨ।
3 - Al-Anbya (The Prophets) - 003
لَاهِيَةٗ قُلُوبُهُمۡۗ وَأَسَرُّواْ ٱلنَّجۡوَى ٱلَّذِينَ ظَلَمُواْ هَلۡ هَٰذَآ إِلَّا بَشَرٞ مِّثۡلُكُمۡۖ أَفَتَأۡتُونَ ٱلسِّحۡرَ وَأَنتُمۡ تُبۡصِرُونَ
3਼ ਉਹਨਾਂ ਦੇ ਦਿਲ ਉੱਕਾ ਹੀ ਬੇਪਰਵਾਹ ਹਨ। ਉਹਨਾਂ ਜ਼ਾਲਮਾਂ ਨੇ ਹੌਲੀ-ਹੌਲੀ ਆਪੋ ਵਿਚਾਲੇ ਕਾਨਾਫੂਸੀਆਂ ਕਰਦੇ ਹੋਏ (ਈਮਾਨ ਵਾਲਿਆਂ ਨੂੰ) ਕਿਹਾ ਕਿ ਇਹ (ਮੁਹੰਮਦ ਸ:) ਤੁਹਾਡੇ ਵਰਗਾ ਹੀ ਇਕ ਮਨੁੱਖ ਹੈ, ਫੇਰ ਕੀ ਤੁਸੀਂ ਅੱਖੀਂ ਵੇਖਦੇ ਹੋਏ ਜਾਦੂ ਵਿਚ ਫਸਦੇ ਹੋ ?
4 - Al-Anbya (The Prophets) - 004
قَالَ رَبِّي يَعۡلَمُ ٱلۡقَوۡلَ فِي ٱلسَّمَآءِ وَٱلۡأَرۡضِۖ وَهُوَ ٱلسَّمِيعُ ٱلۡعَلِيمُ
4਼ (ਰਸੂਲ ਨੇ ਕਿਹਾ) ਕਿ ਮੇਰਾ ਰੱਬ ਅਕਾਸ਼ ਤੇ ਧਰਤੀ ਵਿਚ ਵਾਪਰਨ ਵਾਲੀਆਂ ਸਾਰੀਆਂ ਗੱਲਾਂ ਨੂੰ ਜਾਣਦਾ ਹੈ। ਉਹ ਸਭ ਸੁਣਦਾ ਤੇ ਜਾਣਦਾ ਹੈ।
5 - Al-Anbya (The Prophets) - 005
بَلۡ قَالُوٓاْ أَضۡغَٰثُ أَحۡلَٰمِۭ بَلِ ٱفۡتَرَىٰهُ بَلۡ هُوَ شَاعِرٞ فَلۡيَأۡتِنَا بِـَٔايَةٖ كَمَآ أُرۡسِلَ ٱلۡأَوَّلُونَ
5਼ ਸਗੋਂ ਇਹ (ਕਾਫ਼ਿਰ) ਤਾਂ ਇਹ ਵੀ ਆਖਦੇ ਹਨ ਕਿ ਇਹ (.ਕੁਰਆਨ) ਤਾਂ ਖਿੰਡੇ-ਪੁੰਡੇ ਸੁਪਨੇ ਹਨ। ਸਗੋਂ ਇਸ (ਮੁਹੰਮਦ) ਨੇ ਆਪਣੇ ਮਨ ਤੋਂ ਝੂਠ ਘੜ੍ਹ ਲਿਆ ਹੈ। ਇਹ ਤਾਂ ਇਕ ਕਵੀ ਹੈ ਨਹੀਂ ਤਾਂ ਇਸ ਨੂੰ ਸਾਡੇ ਕੋਲ (ਨਬੀ ਹੋਣ ਦੀ) ਕੋਈ ਅਜਿਹੀ ਨਿਸ਼ਾਨੀ ਲਿਆਉਣੀ ਚਾਹੀਦੀ ਸੀ ਜਿਵੇਂ ਕਿ ਪਹਿਲਾਂ ਰਸੂਲ (ਸਨੇ ਨਿਸ਼ਾਨੀਆਂ) ਭੇਜੇ ਗਏ ਸਨ।
6 - Al-Anbya (The Prophets) - 006
مَآ ءَامَنَتۡ قَبۡلَهُم مِّن قَرۡيَةٍ أَهۡلَكۡنَٰهَآۖ أَفَهُمۡ يُؤۡمِنُونَ
6਼ ਇਹਨਾਂ ਤੋਂ ਪਹਿਲਾਂ ਜਿੰਨੀਆਂ ਵੀ ਬਸਤੀਆਂ ਅਸੀਂ ਉਜਾੜੀਆਂ ਉਹ ਈਮਾਨ ਤੋਂ ਖ਼ਾਲੀ ਸਨ, ਕੀ ਹੁਣ ਇਹ (ਮੱਕੇ ਵਾਲੇ) ਵੀ ਈਮਾਨ ਲਿਆਉਣਗੇ?
7 - Al-Anbya (The Prophets) - 007
وَمَآ أَرۡسَلۡنَا قَبۡلَكَ إِلَّا رِجَالٗا نُّوحِيٓ إِلَيۡهِمۡۖ فَسۡـَٔلُوٓاْ أَهۡلَ ٱلذِّكۡرِ إِن كُنتُمۡ لَا تَعۡلَمُونَ
7਼ (ਹੇ ਮੁਹੰਮਦ!) ਤੁਹਾਥੋਂ ਪਹਿਲਾਂ ਅਸੀਂ ਜਿੱਨੇ ਵੀ ਪੈਗ਼ੰਬਰ ਭੇਜੇ ਉਹ ਸਾਰੇ ਹੀ ਮਨੁੱਖ ਸਨ, ਉਹਨਾਂ ਵੱਲ ਅਸੀਂ ਵਹੀ (ਰੱਬੀ ਸੁਨੇਹਾ) ਭੇਜਿਆ ਕਰਦੇ ਸੀ, ਜੇਕਰ ਤੁਸੀਂ ਨਹੀਂ ਜਾਣਦੇ ਤਾਂ ਕਿਤਾਬ ਵਾਲਿਆਂ (ਈਸਾਈ ਅਤੇ ਯਹੂਦੀਆਂ ਤੋਂ) ਪੁੱਛ ਲਓ।
8 - Al-Anbya (The Prophets) - 008
وَمَا جَعَلۡنَٰهُمۡ جَسَدٗا لَّا يَأۡكُلُونَ ٱلطَّعَامَ وَمَا كَانُواْ خَٰلِدِينَ
8਼ ਅਸੀਂ ਉਹਨਾਂ (ਪੈਗ਼ਬੰਰਾਂ ਦੇ) ਅਜਿਹੇ ਸਰੀਰ ਨਹੀਂ ਬਣਾਏ ਸੀ ਕਿ ਉਹ ਖਾਂਦੇ ਨਾ ਹੋਣ ਅਤੇ ਨਾ ਹੀ ਉਹ ਸਦਾ ਜੀਵਿਤ ਰਹਿਣ ਵਾਲੇ ਸਨ।
9 - Al-Anbya (The Prophets) - 009
ثُمَّ صَدَقۡنَٰهُمُ ٱلۡوَعۡدَ فَأَنجَيۡنَٰهُمۡ وَمَن نَّشَآءُ وَأَهۡلَكۡنَا ٱلۡمُسۡرِفِينَ
9਼ ਅਸੀਂ ਉਹਨਾਂ (ਪੈਗ਼ੰਬਰਾਂ) ਨਾਲ ਜਿਹੜੇ ਵੀ ਵਾਅਦੇ ਕੀਤੇ ਸਨ ਉਨ੍ਹਾਂ ਸਾਰਿਆਂ ਨੂੰ ਸੱਚ ਕਰ ਵਿਖਾਇਆ, ਅਸੀਂ ਉਹਨਾਂ (ਪੈਗ਼ੰਬਰਾਂ) ਨੂੰ ਅਤੇ ਹੋਰ ਜਿਨ੍ਹਾਂ ਨੂੰ ਅਸੀਂ ਚਾਹਿਆ (ਅਜ਼ਾਬ ਤੋਂ) ਬਚਾ ਲਿਆ, ਪਰੰਤੂ ਹੱਦਾ ਟੱਪਣ ਵਾਲਿਆਂ ਨੂੰ ਨਸ਼ਟ ਕਰ ਸੁੱਟਿਆ।
10 - Al-Anbya (The Prophets) - 010
لَقَدۡ أَنزَلۡنَآ إِلَيۡكُمۡ كِتَٰبٗا فِيهِ ذِكۡرُكُمۡۚ أَفَلَا تَعۡقِلُونَ
10਼ (ਹੇ ਲੋਕੋ!) ਬੇਸ਼ੱਕ ਅਸੀਂ ਤੁਹਾਡੇ ਵੱਲ ਉਹ ਕਿਤਾਬ ਨਾਜ਼ਿਲ ਕੀਤੀ ਹੈ ਜਿਸ ਵਿਚ ਤੁਹਾਡੀ ਹੀ ਚਰਚਾ ਹੈ, ਕੀ ਤੁਸੀਂ ਫੇਰ ਵੀ ਨਹੀਂ ਸਮਝਦੇ?
11 - Al-Anbya (The Prophets) - 011
وَكَمۡ قَصَمۡنَا مِن قَرۡيَةٖ كَانَتۡ ظَالِمَةٗ وَأَنشَأۡنَا بَعۡدَهَا قَوۡمًا ءَاخَرِينَ
11਼ ਅਤੇ ਕਿੰਨੀਆਂ ਹੀ ਬਸਤੀਆਂ ਅਸੀਂ ਨਸ਼ਟ ਕਰ ਸੁੱਟੀਆਂ ਜਿਹੜੀਆਂ ਜ਼ੁਲਮ ਕਰਦੀਆਂ ਸਨ ਅਤੇ ਉਹਨਾਂ ਦੇ ਪਿੱਛਿਓਂ ਕਿਸੇ ਦੂਜੀ ਕੌਮ ਨੂੰ ਉਠਾਇਆ (ਭਾਵ ਪੈਦਾ ਕਰ ਦਿੱਤਾ)।
12 - Al-Anbya (The Prophets) - 012
فَلَمَّآ أَحَسُّواْ بَأۡسَنَآ إِذَا هُم مِّنۡهَا يَرۡكُضُونَ
12਼ ਜਦੋਂ ਉਹਨਾਂ (ਕੌਮਾਂ) ਨੇ ਸਾਡੇ ਅਜ਼ਾਬ ਦੇ ਆਉਣ ਨੂੰ ਮਹਿਸੂਸ ਕੀਤਾ ਤਾਂ ਉਸ ਥਾਂ ਤੂੰ ਨੱਸਣ ਲੱਗੇ।
13 - Al-Anbya (The Prophets) - 013
لَا تَرۡكُضُواْ وَٱرۡجِعُوٓاْ إِلَىٰ مَآ أُتۡرِفۡتُمۡ فِيهِ وَمَسَٰكِنِكُمۡ لَعَلَّكُمۡ تُسۡـَٔلُونَ
13਼ (ਉਹਨਾਂ ਨੱਸਣ ਵਾਲਿਆਂ ਨੂੰ ਕਿਹਾ ਗਿਆ ਕਿ) ਹੁਣ ਨੱਸੋ ਨਾ, ਜਾਓ ਆਪਣੇ ਉਹਨਾਂ ਹੀ ਘਰਾਂ ਵਿਚ ਜਿੱਥੇ ਤੁਹਾਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਪ੍ਰਾਪਤ ਸਨ ਤਾਂ ਜੋ ਤੁਹਾਥੋਂ (ਤੁਹਾਡਾ ਹਾਲ ਚਾਲ ਤਾਂ) ਪੁੱਛ ਲਿਆ ਜਾਵੇ।
14 - Al-Anbya (The Prophets) - 014
قَالُواْ يَٰوَيۡلَنَآ إِنَّا كُنَّا ظَٰلِمِينَ
14਼ (ਕਾਫ਼ਿਰ) ਆਖਣ ਲੱਗੇ ਕਿ ਅਸੀਂ ਤਾਂ ਬਰਬਾਦ ਹੋ ਗਏ, ਬੇਸ਼ੱਕ ਅਸੀਂ ਹੀ ਜ਼ਾਲਮ ਸਾਂ।
15 - Al-Anbya (The Prophets) - 015
فَمَا زَالَت تِّلۡكَ دَعۡوَىٰهُمۡ حَتَّىٰ جَعَلۡنَٰهُمۡ حَصِيدًا خَٰمِدِينَ
15਼ ਇਹ ਇਹੋ ਆਖਦੇ ਰਹੇ ਇੱਥੋਂ ਤੀਕ ਕਿ ਅਸੀਂ ਉਹਨਾਂ ਨੂੰ ਜੜ੍ਹ ਤੋਂ ਵੱਡੀ ਹੋਈ ਫ਼ਸਲ ਵਾਂਗ ਅਤੇ ਬੁਝੀ ਹੋਈ ਅੱਗ (ਸੁਆਹ) ਬਣਾ ਦਿੱਤਾ।
16 - Al-Anbya (The Prophets) - 016
وَمَا خَلَقۡنَا ٱلسَّمَآءَ وَٱلۡأَرۡضَ وَمَا بَيۡنَهُمَا لَٰعِبِينَ
16਼ ਅਸੀਂ ਅਕਾਸ਼ ਅਤੇ ਧਰਤੀ ਅਤੇ ਉਹਨਾਂ ਵਿਚਕਾਰ ਦੀਆਂ ਚੀਜ਼ਾਂ ਨੂੰ ਖੇਡਦੇ ਹੋਏ ਭਾਵ ਬਿਨਾਂ ਸੋਚੇ ਸਮਝੇ ਵਿਅਰਥ ਨਹੀਂ ਬਣਾਇਆ।1
1 ਕਿ ਅਕਾਸ਼ ਤੇ ਧਰਤੀ ਦੀ ਰਚਨਾ ਮਨੁੱਖਾਂ ਲਈ ਕੁਦਰਤ ਦੀਆਂ ਨਿਸ਼ਾਨੀਆਂ ਹਨ ਕਿ ਇਸ ਤੋਂ ਉਹ ਸਿੱਖਿਆ ਗ੍ਰਹਣ ਕਰਨ ਅਤੇ ਇਹ ਜਾਣ ਲੈਣ ਕਿ ਸ੍ਰਿਸ਼ਟੀ ਦਾ ਰਚਣਹਾਰ ਕੇਵਲ ਇਕ ਅੱਲਾਹ ਹੀ ਹੈ ਅਤੇ ਊਸ ਤੋਂ ਛੁਟ ਹੋਰ ਕੋਈ ਇਸ਼ਟ ਨਹੀਂ।
17 - Al-Anbya (The Prophets) - 017
لَوۡ أَرَدۡنَآ أَن نَّتَّخِذَ لَهۡوٗا لَّٱتَّخَذۡنَٰهُ مِن لَّدُنَّآ إِن كُنَّا فَٰعِلِينَ
17਼ ਜੇ ਅਸੀਂ ਖੇਡਣਾ ਹੀ ਚਾਹੁੰਦੇ ਤੇ ਕੇਵਲ ਇਹੋ ਕੁੱਝ ਅਸੀਂ ਕਰਨਾ ਹੁੰਦਾ ਤਾਂ ਇਸ ਨੂੰ ਆਪਣੇ ਕੋਲ ਹੀ ਰੱਖਦੇ।
18 - Al-Anbya (The Prophets) - 018
بَلۡ نَقۡذِفُ بِٱلۡحَقِّ عَلَى ٱلۡبَٰطِلِ فَيَدۡمَغُهُۥ فَإِذَا هُوَ زَاهِقٞۚ وَلَكُمُ ٱلۡوَيۡلُ مِمَّا تَصِفُونَ
18਼ ਸਗੋਂ ਅਸੀਂ ਤਾਂ ਝੂਠ ਉੱਤੇ ਹੱਕ ਦੀ ਸੱਟ ਮਾਰਦੇ ਹਾਂ ਅਤੇ (ਉਹ ਸੱਚ ਉਸ ਝੂਠ ਦਾ) ਸਿਰ ਕੁਚਲ ਦਿੰਦਾ ਹੈ ਅਤੇ ਫੇਰ ਉਹ (ਝੂਠ) ਉਸ ਸਮੇਂ ਨਿਖੱਟ ਹੋ ਜਾਂਦਾ ਹੈ। (ਹੇ ਜ਼ਾਲਮੋ!) ਜਿਹੜੀਆਂ ਗੱਲਾਂ ਤੁਸੀਂ ਬਣਾਉਂਦੇ ਹੋ ਉਹੀਓ ਤੁਹਾਡੀ ਬਰਬਾਦੀ ਦਾ ਕਾਰਨ ਬਣੀਆਂ ਹਨ।
19 - Al-Anbya (The Prophets) - 019
وَلَهُۥ مَن فِي ٱلسَّمَٰوَٰتِ وَٱلۡأَرۡضِۚ وَمَنۡ عِندَهُۥ لَا يَسۡتَكۡبِرُونَ عَنۡ عِبَادَتِهِۦ وَلَا يَسۡتَحۡسِرُونَ
19਼ ਅਕਾਸ਼ਾਂ ਅਤੇ ਧਰਤੀ ਵਿਚ ਜੋ ਵੀ ਹੈ, ਸਭ ਉਸੇ (ਅੱਲਾਹ) ਦਾ ਹੀ ਹੈ ਅਤੇ ਜਿਹੜੇ (ਫ਼ਰਿਸ਼ਤੇ) ਉਸ ਦੇ ਕੋਲ ਹਨ ਉਹ ਉਸ ਦੀ ਇਬਾਦਤ ਕਰਨ ਤੋਂ ਨਾ ਤਾਂ ਸਰਕਸ਼ੀ ਕਰਦੇ ਹਨ ਅਤੇ ਨਾ ਹੀ ਉਹ ਥੱਕਦੇ ਹਨ।
20 - Al-Anbya (The Prophets) - 020
يُسَبِّحُونَ ٱلَّيۡلَ وَٱلنَّهَارَ لَا يَفۡتُرُونَ
20਼ ਉਹ (ਫ਼ਰਿਸ਼ਤੇ) ਬਿਨਾਂ ਕਿਸੇ ਵਿਘਨ ਤੋਂ ਦਿਨ- ਰਾਤ (ਭਾਵ ਹਰ ਵੇਲੇ) ਉਸ (ਅੱਲਾਹ) ਦੀ ਤਸਬੀਹ ਕਰਦੇ ਹਨ।
21 - Al-Anbya (The Prophets) - 021
أَمِ ٱتَّخَذُوٓاْ ءَالِهَةٗ مِّنَ ٱلۡأَرۡضِ هُمۡ يُنشِرُونَ
21਼ ਕੀ ਉਹਨਾਂ (ਮੁਸ਼ਰਿਕਾਂ) ਦੇ ਧਰਤੀ ਵਾਲੇ ਇਸ਼ਟ ਕਿਸੇ (ਮੁਰਦਾ ਵਿਅਕਤੀ) ਨੂੰ ਜਿਊਂਦਾ ਕਰ ਸਕਦੇ ਹਨ।
22 - Al-Anbya (The Prophets) - 022
لَوۡ كَانَ فِيهِمَآ ءَالِهَةٌ إِلَّا ٱللَّهُ لَفَسَدَتَاۚ فَسُبۡحَٰنَ ٱللَّهِ رَبِّ ٱلۡعَرۡشِ عَمَّا يَصِفُونَ
22਼ ਜੇ ਇਸ (ਸੰਸਾਰ) ਵਿਚ ਅੱਲਾਹ ਤੋਂ ਛੁੱਟ ਹੋਰ ਵੀ ਇਸ਼ਟ ਹੁੰਦੇ ਤਾਂ ਇਹ ਦੋਵਾਂ (ਅਕਾਸ਼ ਤੇ ਧਰਤੀ) ਦੀ ਵਿਵਸਥਾ ਬਿਗੜ ਜਾਂਦੀ। ਸੋ ਅੱਲਾਹ, ਅਰਸ਼ਾਂ ਦਾ ਮਾਲਿਕ, ਉਹਨਾਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਇਹ (ਮੁਸ਼ਰਿਕ) ਕਰਦੇ ਹਨ।
23 - Al-Anbya (The Prophets) - 023
لَا يُسۡـَٔلُ عَمَّا يَفۡعَلُ وَهُمۡ يُسۡـَٔلُونَ
23਼ ਉਹ (ਅੱਲਾਹ) ਆਪਣੇ ਕੰਮਾਂ ਲਈ ਕਿਸੇ ਨੂੰ ਉੱਤਰਦਾਈ ਨਹੀਂ, ਜਦ ਕਿ ਸਾਰੇ ਹੀ (ਅੱਲਾਹ ਦੇ ਸਾਹਮਣੇ) ਉੱਤਰਦਾਈ ਹਨ।
24 - Al-Anbya (The Prophets) - 024
أَمِ ٱتَّخَذُواْ مِن دُونِهِۦٓ ءَالِهَةٗۖ قُلۡ هَاتُواْ بُرۡهَٰنَكُمۡۖ هَٰذَا ذِكۡرُ مَن مَّعِيَ وَذِكۡرُ مَن قَبۡلِيۚ بَلۡ أَكۡثَرُهُمۡ لَا يَعۡلَمُونَ ٱلۡحَقَّۖ فَهُم مُّعۡرِضُونَ
24਼ ਕੀ ਉਹਨਾਂ ਲੋਕਾਂ ਨੇ (ਰੱਬ ਨੂੰ ਛੱਡ ਕੇ) ਹੋਰ ਇਸ਼ਟ ਬਣਾ ਰੱਖੇ ਹਨ ? (ਹੇ ਨਬੀ!) ਉਹਨਾਂ (ਮੁਸ਼ਰਿਕਾਂ) ਨੂੰ ਆਖੋ ਕਿ ਕੋਈ ਦਲੀਲ ਤਾਂ ਲਿਆਓ ਜਦੋਂ ਕਿ ਮੇਰੇ ਕੋਲ ਇਹ ਕਿਤਾਬ (.ਕੁਰਆਨ) ਵੀ ਮੌਜੂਦ ਹੈ ਜਿਸ ਵਿਚ ਮੇਰੇ ਸਾਥੀਆਂ ਲਈ ਨਸੀਹਤ ਹੈ ਅਤੇ ਮੈਥੋਂ ਪਹਿਲੇ ਲੋਕਾਂ ਲਈ ਵੀ ਨਸੀਹਤ ਸੀ। ਹਕੀਕਤ ਇਹ ਹੈ ਕਿ ਇਹਨਾਂ ਵਿਚ ਬਹੁਤੇ ਅਜਿਹੇ ਹਨ ਜਿਹੜੇ ਹੱਕ (ਸੱਚਾਈ) ਨੂੰ ਨਹੀਂ ਜਾਣਦੇ, ਇਹੋ ਕਾਰਨ ਇਹ (ਹੱਕ ਤੋਂ) ਮੂੰਹ ਮੋੜੇ ਹੋਏ ਹਨ।
25 - Al-Anbya (The Prophets) - 025
وَمَآ أَرۡسَلۡنَا مِن قَبۡلِكَ مِن رَّسُولٍ إِلَّا نُوحِيٓ إِلَيۡهِ أَنَّهُۥ لَآ إِلَٰهَ إِلَّآ أَنَا۠ فَٱعۡبُدُونِ
25਼ ਤੁਹਾਥੋਂ ਪਹਿਲਾਂ ਵੀ (ਹੇ ਨਬੀ!) ਅਸੀਂ ਜਿਹੜੇ ਵੀ ਰਸੂਲ ਭੇਜੇ ਉਹਨਾਂ ਵੱਲ ਇਹੋ ਵਹੀ (ਰੱਬੀ ਸੁਨੇਹਾ) ਘੱਲੀ ਗਈ ਸੀ ਕਿ ਛੁੱਟ ਮੈਥੋਂ ਹੋਰ ਕੋਈ ਇਸ਼ਟ ਨਹੀਂ, ਸੋ ਤੁਸੀਂ ਸਾਰੇ ਮੇਰੀ ਹੀ ਇਬਾਦਤ ਕਰੋ।
26 - Al-Anbya (The Prophets) - 026
وَقَالُواْ ٱتَّخَذَ ٱلرَّحۡمَٰنُ وَلَدٗاۗ سُبۡحَٰنَهُۥۚ بَلۡ عِبَادٞ مُّكۡرَمُونَ
26਼ ਇਹ (ਮੁਸ਼ਰਿਕ) ਆਖਦੇ ਹਨ ਕਿ ਰਹਿਮਾਨ (ਅੱਲਾਹ) ਸੰਤਾਨ ਵਾਲਾ ਹੈ ਜਦ ਕਿ ਉਸ ਦੀ ਜ਼ਾਤ ਤਾਂ (ਔਲਾਦ ਹੋਣ ਤੋਂ) ਪਾਕ ਹੈ, ਸਗੋਂ ਉਹ (ਫ਼ਰਿਸ਼ਤੇ ਜਿਨ੍ਹਾਂ ਨੂੰ ਸੰਤਾਨ ਆਖਦੇ ਹਨ) ਸਾਰੇ ਹੀ ਉਸ (ਅੱਲਾਹ) ਦੇ ਸਤਿਕਾਰਯੋਗ ਬੰਦੇ ਹਨ।
27 - Al-Anbya (The Prophets) - 027
لَا يَسۡبِقُونَهُۥ بِٱلۡقَوۡلِ وَهُم بِأَمۡرِهِۦ يَعۡمَلُونَ
27਼ ਉਹ ਕਿਸੇ ਵੀ ਗੱਲ ਵਿਚ ਵੱਧ ਕੇ ਨਹੀਂ ਬੋਲਦੇ ਸਗੋਂ ਉਸ ਦੇ ਆਗਿਆਕਾਰੀ ਬੰਦੇ ਹਨ।
28 - Al-Anbya (The Prophets) - 028
يَعۡلَمُ مَا بَيۡنَ أَيۡدِيهِمۡ وَمَا خَلۡفَهُمۡ وَلَا يَشۡفَعُونَ إِلَّا لِمَنِ ٱرۡتَضَىٰ وَهُم مِّنۡ خَشۡيَتِهِۦ مُشۡفِقُونَ
28਼ ਉਹ (ਅੱਲਾਹ) ਉਹਨਾਂ (ਫ਼ਰਿਸ਼ਤਿਆਂ) ਦੇ ਜੋ ਅੱਗੇ ਹੈ ਉਸ ਨੂੰ ਵੀ ਜਾਣਦਾ ਹੈ ਅਤੇ ਜੋ ਉਹਨਾਂ ਦੇ ਪਿੱਛੇ ਹੈ ਉਸ ਨੂੰ ਵੀ ਜਾਣਦਾ ਹੈ। ਉਹ (ਫ਼ਰਿਸ਼ਤੇ) ਕੇਵਲ ਉਸ ਦੀ ਸਿਫ਼ਾਰਸ਼ ਕਰਨਗੇ ਜਿਨ੍ਹਾਂ ਤੋਂ ਅੱਲਾਹ ਖ਼ੁਸ਼ ਹੋਵੇਗਾ। ਉਹ (ਫ਼ਰਿਸ਼ਤੇ) ਤਾਂ ਉਸ (ਅੱਲਾਹ) ਦੇ ਭੈਅ ਤੋਂ ਕੰਬਦੇ ਰਹਿੰਦੇ ਹਨ।
29 - Al-Anbya (The Prophets) - 029
۞وَمَن يَقُلۡ مِنۡهُمۡ إِنِّيٓ إِلَٰهٞ مِّن دُونِهِۦ فَذَٰلِكَ نَجۡزِيهِ جَهَنَّمَۚ كَذَٰلِكَ نَجۡزِي ٱلظَّـٰلِمِينَ
29਼ ਉਹਨਾਂ ਵਿੱਚੋਂ ਜੇ ਕੋਈ (ਫ਼ਰਿਸ਼ਤਾ) ਇਹ ਕਹਿ ਦੇਵੇ ਕਿ ਅੱਲਾਹ ਤੋਂ ਛੁੱਟ ਮੈਂ ਵੀ ਇਸ਼ਟ ਹਾਂ ਤਾਂ ਅਸੀਂ ਉਸ ਨੂੰ ਨਰਕ ਦੀ ਸਜ਼ਾ ਦਿਆਂਗੇ। ਅਸੀਂ ਜ਼ਾਲਮਾਂ ਨੂੰ ਇੰਜ ਹੀ ਸਜ਼ਾ ਦਿਆ ਕਰਦੇ ਹਾਂ।
30 - Al-Anbya (The Prophets) - 030
أَوَلَمۡ يَرَ ٱلَّذِينَ كَفَرُوٓاْ أَنَّ ٱلسَّمَٰوَٰتِ وَٱلۡأَرۡضَ كَانَتَا رَتۡقٗا فَفَتَقۡنَٰهُمَاۖ وَجَعَلۡنَا مِنَ ٱلۡمَآءِ كُلَّ شَيۡءٍ حَيٍّۚ أَفَلَا يُؤۡمِنُونَ
30਼ ਕੀ ਕਾਫ਼ਿਰਾਂ ਨੇ ਨਹੀਂ ਵੇਖਿਆ (ਭਾਵ ਞਿਚਾਰ ਨਹੀਂ ਕੀਤਾ ਕਿ ਬੇਸ਼ੱਕ ਅਕਾਸ਼ ਤੇ ਧਰਤੀ ਇਕ ਦੂਜੇ ਨਾਲ ਜੂੜੇ ਹੋਏ ਸਨ ਫੇਰ ਅਸੀਂ ਇਹਨਾਂ ਦੋਵਾਂ ਨੂੰ ਵੱਖੋ ਵੱਖ ਕਰ ਦਿੱਤਾ । ਅਸਾਂ ਹਰੇਕ ਜੀਵਤ ਚੀਜ਼ ਨੂੰ ਪਾਣੀ ਤੋਂ ਬਣਾਇਆ ਹੈ, ਕੀ ਉਹ ਫੇਰ ਵੀ ਈਮਾਨ ਨਹੀਂ ਲਿਆਉਣਗੇ।
31 - Al-Anbya (The Prophets) - 031
وَجَعَلۡنَا فِي ٱلۡأَرۡضِ رَوَٰسِيَ أَن تَمِيدَ بِهِمۡ وَجَعَلۡنَا فِيهَا فِجَاجٗا سُبُلٗا لَّعَلَّهُمۡ يَهۡتَدُونَ
31਼ ਅਸੀਂ ਧਰਤੀ ਵਿਚ ਪਹਾੜਾਂ ਨੂੰ ਜਮਾ ਦਿੱਤਾ ਤਾਂ ਜੋ ਉਹ ਲੋਕਾਂ ਦੇ ਭਾਰ ਨਾਲ ਝੁਕ ਨਾ ਜਾਣ। ਅਸੀਂ ਇਸ ਵਿਚ ਖੁੱਲ੍ਹੇ ਖੁੱਲ੍ਹੇ ਰਾਹ ਬਣਾ ਦਿੱਤੇ ਤਾਂ ਜੋ ਉਹ (ਲੋਕ) ਰਾਹ ਲਭ ਲੈਣ।
32 - Al-Anbya (The Prophets) - 032
وَجَعَلۡنَا ٱلسَّمَآءَ سَقۡفٗا مَّحۡفُوظٗاۖ وَهُمۡ عَنۡ ءَايَٰتِهَا مُعۡرِضُونَ
32਼ ਅਤੇ ਅਸੀਂ ਅਕਾਸ਼ ਨੂੰ ਇਕ ਸੁਰੱਖਿਅਤ ਛੱਤ ਬਣਾ ਦਿੱਤਾ, ਪਰੰਤੂ ਇਹ (ਕਾਫ਼ਿਰ) ਇਹਨਾਂ ਨਿਸ਼ਾਨੀਆਂ ਵੱਲ ਧਿਆਨ ਹੀ ਨਹੀਂ ਦਿੰਦੇ।
33 - Al-Anbya (The Prophets) - 033
وَهُوَ ٱلَّذِي خَلَقَ ٱلَّيۡلَ وَٱلنَّهَارَ وَٱلشَّمۡسَ وَٱلۡقَمَرَۖ كُلّٞ فِي فَلَكٖ يَسۡبَحُونَ
33਼ ਉਹ ਉਹੀਓ ਹੈ ਜਿਸ ਨੇ ਰਾਤ, ਦਿਨ, ਸੂਰਜ ਅਤੇ ਚੰਨ ਨੂੰ ਪੈਦਾ ਕੀਤਾ, ਇਹ ਸਾਰੇ ਆਪਣੇ ਆਪਣੇ ਮੰਡਲ ਵਿਚ ਤੁਰਦੇ-ਫਿਰਦੇ ਹਨ।
34 - Al-Anbya (The Prophets) - 034
وَمَا جَعَلۡنَا لِبَشَرٖ مِّن قَبۡلِكَ ٱلۡخُلۡدَۖ أَفَإِيْن مِّتَّ فَهُمُ ٱلۡخَٰلِدُونَ
34਼ (ਹੇ ਨਬੀ ਸ:!) ਤੁਹਾਥੋਂ ਪਹਿਲਾਂ ਵੀ ਕਿਸੇ ਵੀ ਮਨੁੱਖ ਨੂੰ ਅਸੀਂ ਸਦੀਵੀ ਜ਼ਿੰਦਗੀ ਨਹੀਂ ਦਿੱਤੀ। ਜੇ ਤੁਸੀਂ ਮਰ ਗਏ ਤਾਂ ਕੀ ਇਹ ਲੋਕ ਸਦਾ ਜਿਊਂਦੇ ਰਹਿਣਗੇ ?
35 - Al-Anbya (The Prophets) - 035
كُلُّ نَفۡسٖ ذَآئِقَةُ ٱلۡمَوۡتِۗ وَنَبۡلُوكُم بِٱلشَّرِّ وَٱلۡخَيۡرِ فِتۡنَةٗۖ وَإِلَيۡنَا تُرۡجَعُونَ
35਼ ਮੌਤ ਦਾ ਸੁਆਦ ਤਾਂ ਹਰੇਕ ਜੀਵ ਨੇ ਚਖਣਾ ਹੀ ਹੈ। ਅਸੀਂ ਤੁਹਾਨੂੰ ਪਰਖਣ ਲਈ ਚੰਗੇ ਤੇ ਮਾੜੇ ਹਾਲਾਤ ਵਿਚ ਰੱਖਦੇ ਹਾਂ, ਅੰਤ ਤੁਸੀਂ ਸਭ ਨੇ ਆਉਣਾ ਸਾਡੇ ਵੱਲ ਹੀ ਹੈ।
36 - Al-Anbya (The Prophets) - 036
وَإِذَا رَءَاكَ ٱلَّذِينَ كَفَرُوٓاْ إِن يَتَّخِذُونَكَ إِلَّا هُزُوًا أَهَٰذَا ٱلَّذِي يَذۡكُرُ ءَالِهَتَكُمۡ وَهُم بِذِكۡرِ ٱلرَّحۡمَٰنِ هُمۡ كَٰفِرُونَ
36਼ ਇਹ ਇਨਕਾਰੀ ਜਦੋਂ ਵੀ ਤੁਹਾਨੂੰ (ਹੇ ਮੁਹੰਮਦ!) ਵੇਖਦੇ ਹਨ ਤਾਂ ਤੁਹਾਡਾ ਮਖੌਲ ਕਰਦੇ ਹਨ ਅਤੇ ਆਖਦੇ ਹਨ, ਕੀ ਇਹ ਉਹੀਓ ਹੈ ਜਿਹੜਾ ਤੁਹਾਡੇ ਇਸ਼ਟਾਂ ਦੀ ਚਰਚਾ (ਨਿਖੇਦੀ) ਕਰਦਾ ਹੈ? ਜਦ ਕਿ ਸੱਚ ਇਹ ਹੈ ਕਿ ਇਹ (ਕਾਫ਼ਿਰ) ਹੀ ਰਹਿਮਾਨ ਦੇ ਜ਼ਿਕਰ ਤੋਂ ਇਨਕਾਰ ਕਰਦੇ ਹਨ।
37 - Al-Anbya (The Prophets) - 037
خُلِقَ ٱلۡإِنسَٰنُ مِنۡ عَجَلٖۚ سَأُوْرِيكُمۡ ءَايَٰتِي فَلَا تَسۡتَعۡجِلُونِ
37਼ ਮਨੁੱਖ ਜਨਮ ਤੋਂ ਹੀ ਕਾਹਲਾ ਹੈ। ਮੈਂ ਛੇਤੀ ਹੀ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਵਾਂਗਾ, ਤੁਸੀਂ ਮੇਰੇ ਨਾਲ (ਅਜ਼ਾਬ ਲਈ) ਇੰਨੀ ਕਾਹਲੀ ਨਾ ਕਰੋ।
38 - Al-Anbya (The Prophets) - 038
وَيَقُولُونَ مَتَىٰ هَٰذَا ٱلۡوَعۡدُ إِن كُنتُمۡ صَٰدِقِينَ
38਼ ਕਾਫ਼ਿਰ ਆਖਦੇ ਹਨ ਕਿ ਜੇ ਤੁਸੀਂ (ਹੇ ਨਬੀ!) ਆਪਣੀ ਗੱਲ ਵਿਚ) ਸੱਚੇ ਹੋ ਤਾਂ ਦੱਸੋ ਕਿ ਇਹ (ਅਜ਼ਾਬ ਆਉਣ ਦਾ) ਵਾਅਦਾ ਕਦੋਂ ਪੂਰਾ ਹੋਵੇਗਾ।
39 - Al-Anbya (The Prophets) - 039
لَوۡ يَعۡلَمُ ٱلَّذِينَ كَفَرُواْ حِينَ لَا يَكُفُّونَ عَن وُجُوهِهِمُ ٱلنَّارَ وَلَا عَن ظُهُورِهِمۡ وَلَا هُمۡ يُنصَرُونَ
39਼ ਕਾਸ਼! ਇਹ ਇਨਕਾਰੀ ਜਾਣਦੇ ਹੁੰਦੇ ਕਿ ਉਸ ਸਮੇਂ (ਜਦੋਂ ਅਜ਼ਾਬ ਆਵੇਗਾ) ਇਹ ਕਾਫ਼ਿਰ ਨਾ ਤਾਂ ਆਪਣੇ ਚਿਹਰਿਆਂ ਤੋਂ ਨਾ ਹੀ ਆਪਣੀਆਂ ਪਿੱਠਾਂ ਤੋਂ (ਨਰਕ ਦੀ) ਅੱਗ ਨੂੰ ਪਰਾਂ ਕਰ ਸਕਣਗੇ ਅਤੇ ਨਾ ਹੀ (ਕਿਸੇ ਪਾਸਿਓਂ) ਉਹਨਾਂ ਦੀ ਸਹਾਇਤਾ ਕੀਤੀ ਜਾਵੇਗੀ।
40 - Al-Anbya (The Prophets) - 040
بَلۡ تَأۡتِيهِم بَغۡتَةٗ فَتَبۡهَتُهُمۡ فَلَا يَسۡتَطِيعُونَ رَدَّهَا وَلَا هُمۡ يُنظَرُونَ
40਼ ਅਚਣਚੇਤ ਉਹਨਾਂ ਉੱਤੇ ਵਾਅਦੇ ਵਾਲੀ ਘੜੀ (ਕਿਆਮਤ) ਆ ਜਾਵੇਗੀ ਅਤੇ ਇਹ ਰੁਰਾਨ ਪਰੇਸ਼ਾਨ ਹੋ ਜਾਣਗੇ, ਫੇਰ ਨਾ ਤਾਂ ਉਹ ਉਸ (ਘੜੀ) ਨੂੰ ਟਾਲ ਸਕਣਗੇ ਅਤੇ ਨਾ ਹੀ ਉਹਨਾਂ ਨੂੰ ਰਤਾ ਭਰ ਛੂਟ ਦਿੱਤੀ ਜਾਵੇਗੀ।
41 - Al-Anbya (The Prophets) - 041
وَلَقَدِ ٱسۡتُهۡزِئَ بِرُسُلٖ مِّن قَبۡلِكَ فَحَاقَ بِٱلَّذِينَ سَخِرُواْ مِنۡهُم مَّا كَانُواْ بِهِۦ يَسۡتَهۡزِءُونَ
41਼ (ਹੇ ਮੁਹੰਮਦ ਸ:!) ਤੁਹਾਥੋਂ ਪਹਿਲਾਂ ਵੀ ਪੈਗ਼ੰਬਰਾਂ ਨਾਲ ਮਖੌਲ ਹੋਏ ਸਨ, ਅੰਤ ਉਹਨਾਂ ਖਿੱਲੀ ਕਰਨ ਵਾਲਿਆਂ ਨੂੰ ਉਸੇ (ਅਜ਼ਾਬ) ਨੇ ਆ ਘੇਰਿਆ ਜਿਸ ਦਾ ਉਹ ਮਖੌਲ ਕਰਿਆ ਕਰਦੇ ਸਨ।
42 - Al-Anbya (The Prophets) - 042
قُلۡ مَن يَكۡلَؤُكُم بِٱلَّيۡلِ وَٱلنَّهَارِ مِنَ ٱلرَّحۡمَٰنِۚ بَلۡ هُمۡ عَن ذِكۡرِ رَبِّهِم مُّعۡرِضُونَ
42਼ (ਉਹਨਾਂ ਇਨਕਾਰੀਆਂ ਨੂੰ) ਕਹੋ ਕਿ ਦਿਨ-ਰਾਤ ਰਹਿਮਾਨ ਦੇ (ਅਜ਼ਾਬ ਤੋਂ) ਤੁਹਾਡੀ ਸੁਰੱਖਿਆ ਕੌਣ ਕਰਦਾ ਹੈ ? ਅਸਲ ਗੱਲ ਇਹ ਹੈ ਕਿ ਇਹ ਆਪਣੇ ਰੱਬ ਦੀ ਯਾਦ ਤੋਂ ਮੂੰਹ ਮੋੜੀਂ ਫਿਰਦੇ ਹਨ।
43 - Al-Anbya (The Prophets) - 043
أَمۡ لَهُمۡ ءَالِهَةٞ تَمۡنَعُهُم مِّن دُونِنَاۚ لَا يَسۡتَطِيعُونَ نَصۡرَ أَنفُسِهِمۡ وَلَا هُم مِّنَّا يُصۡحَبُونَ
43਼ ਕੀ ਛੁੱਟ ਸਾਥੋਂ ਉਹਨਾਂ ਦੇ ਹੋਰ ਇਸ਼ਟ ਅਜਿਹੇ ਹਨ ਜਿਹੜੇ ਉਹਨਾਂ ਨੂੰ (ਅਜ਼ਾਬ ਤੋਂ) ਬਚਾ ਸਕਣ ? ਉਹ ਨਾ ਤਾਂ ਆਪਣੀ ਸਹਾਇਤਾ ਆਪ ਕਰ ਸਕਦੇ ਹਨ ਅਤੇ ਨਾ ਹੀ ਸਾਡੇ ਅਜ਼ਾਬ ਤੋਂ ਸੁਰੱਖਿਅਤ ਹਨ।
44 - Al-Anbya (The Prophets) - 044
بَلۡ مَتَّعۡنَا هَـٰٓؤُلَآءِ وَءَابَآءَهُمۡ حَتَّىٰ طَالَ عَلَيۡهِمُ ٱلۡعُمُرُۗ أَفَلَا يَرَوۡنَ أَنَّا نَأۡتِي ٱلۡأَرۡضَ نَنقُصُهَا مِنۡ أَطۡرَافِهَآۚ أَفَهُمُ ٱلۡغَٰلِبُونَ
44਼ ਸਗੋਂ ਉਹਨਾਂ (ਕਾਫ਼ਿਰਾਂ) ਨੂੰ ਅਤੇ ਉਹਨਾਂ ਦੇ ਬਾਪ ਦਾਦਿਆਂ ਨੂੰ ਅਸੀਂ ਹੀ ਜੀਵਨ ਗੁਜ਼ਾਰਨ ਲਈ ਸਮੱਗਰੀ ਦਿੱਤੀ, ਇੱਥੋਂ ਤੀਕ ਕਿ ਉਹਨਾਂ ’ਤੇ ਇਕ ਲੰਮਾ ਸਮਾਂ ਲੰਘ ਗਿਆ। ਕੀ ਤੁਸੀਂ ਇਹ ਨਹੀਂ ਵੇਖਦੇ ਕਿ ਅਸੀਂ ਧਰਤੀ ਨੂੰ ਉਸ ਦੀਆਂ ਅਨੇਕਾਂ ਦਿਸ਼ਾਵਾਂ ਤੋਂ (ਕਾਫ਼ਿਰਾਂ ਦੀ ਤਾਕਤ) ਘਟਾਉਂਦੇ ਜਾਂਦੇ ਹਾਂ ? ਕੀ ਫੇਰ ਵੀ ਇਹੋ ਭਾਰੂ ਰਹਿਣਗੇ?
45 - Al-Anbya (The Prophets) - 045
قُلۡ إِنَّمَآ أُنذِرُكُم بِٱلۡوَحۡيِۚ وَلَا يَسۡمَعُ ٱلصُّمُّ ٱلدُّعَآءَ إِذَا مَا يُنذَرُونَ
45਼ ਹੇ ਨਬੀ! ਆਖ ਦਿਓ ਕਿ ਮੈਂ ਤਾਂ ਤੁਹਾਨੂੰ ਵਹੀ (ਰੱਬੀ ਆਦੇਸ਼) ਦੁਆਰਾ (ਉਸ ਦੇ ਅਜ਼ਾਬ ਤੋਂ) ਖ਼ਬਰਦਾਰ ਕਰ ਰਿਹਾ ਹਾਂ, ਪਰੰਤੂ ਬੋਲੇ ਲੋਕ ਨਹੀਂ ਸੁਣਦੇ, ਜਦ ਕਿ ਉਹਨਾਂ ਨੂੰ ਸਾਵਧਾਨ ਕੀਤਾ ਜਾ ਰਿਹਾ ਹੈ।
46 - Al-Anbya (The Prophets) - 046
وَلَئِن مَّسَّتۡهُمۡ نَفۡحَةٞ مِّنۡ عَذَابِ رَبِّكَ لَيَقُولُنَّ يَٰوَيۡلَنَآ إِنَّا كُنَّا ظَٰلِمِينَ
46਼ ਜੇ ਉਹਨਾਂ ਨੂੰ (ਹੇ ਨਬੀ!) ਤੇਰੇ ਰੱਬ ਦਾ ਅਜ਼ਾਬ ਰਤਾ ਛੂਹ ਜਾਵੇ ਤਾਂ ਕਹਿਣਗੇ ਕਿ ਅਸੀਂ ਤਾਂ ਬਰਬਾਦ ਹੋ ਗਏ, (ਇਕਰਾਰ ਕਰਨਗੇ ਕਿ) ਅਸੀਂ ਜ਼ਾਲਮ ਹਾਂ।
47 - Al-Anbya (The Prophets) - 047
وَنَضَعُ ٱلۡمَوَٰزِينَ ٱلۡقِسۡطَ لِيَوۡمِ ٱلۡقِيَٰمَةِ فَلَا تُظۡلَمُ نَفۡسٞ شَيۡـٔٗاۖ وَإِن كَانَ مِثۡقَالَ حَبَّةٖ مِّنۡ خَرۡدَلٍ أَتَيۡنَا بِهَاۗ وَكَفَىٰ بِنَا حَٰسِبِينَ
47਼ ਕਿਆਮਤ ਦਿਹਾੜੇ ਅਸੀਂ ਠੀਕ-ਠੀਕ ਤੋਲਣ ਵਾਲੀ ਤੱਕੜੀ ਲੋਕਾਂ ਵਿਚਕਾਰ ਲਿਆ ਰੱਖਾਂਗੇ ਫੇਰ ਕਿਸੇ ਨਾਲ ਕੋਈ ਜ਼ੁਲਮ ਨਹੀਂ ਹੋਵੇਗਾ। ਜੇ ਇਕ ਰਾਈ ਦੇ ਦਾਨੇ ਬਰਾਬਰ ਵੀ ਕਿਸੇ ਨੇ ਕੋਈ ਅਮਲ (ਕੰਮ) ਕੀਤਾ ਹੋਵੇਗਾ ਅਸੀਂ ਉਸ ਨੂੰ ਉਸ ਦੇ ਸਾਹਮਣੇ ਲਿਆਵਾਂਗੇ। ਹਿਸਾਬ ਕਰਨ ਲਈ ਅਸੀਂ ਹੀ ਬਥੇਰਾ ਹੈ।
48 - Al-Anbya (The Prophets) - 048
وَلَقَدۡ ءَاتَيۡنَا مُوسَىٰ وَهَٰرُونَ ٱلۡفُرۡقَانَ وَضِيَآءٗ وَذِكۡرٗا لِّلۡمُتَّقِينَ
48਼ (ਅਤੇ .ਕੁਰਆਨ ਤੋਂ ਪਹਿਲਾਂ) ਅਸੀਂ ਮੂਸਾ ਅਤੇ ਹਾਰੂਨ ਨੂੰ ਫ਼ੁਰਕਾਨ (ਹੱਕ ਅਤੇ ਝੂਠ ਵਿਚਕਾਰ ਫ਼ੈਸਲਾ ਕਰਨ ਵਾਲੀ ਤੇ ਸਿੱਧੀ ਰਾਹ ਵਿਖਾਉਣ ਵਾਲੀ) ਅਤੇ ਚਾਨਣ ਪਾਉਣ ਵਾਲੀ ਅਤੇ (ਬੁਰਾਈਆਂ ਤੋਂ) ਪਰਹੇਜ਼ ਕਰਨ ਵਾਲਿਆਂ ਨੂੰ ਨਸੀਹਤ ਕਰਨ ਵਾਲੀ ਕਿਤਾਬ (ਤੌਰੈਤ) ਬਖ਼ਸ਼ ਚੁੱਕੇ ਹਾਂ।
49 - Al-Anbya (The Prophets) - 049
ٱلَّذِينَ يَخۡشَوۡنَ رَبَّهُم بِٱلۡغَيۡبِ وَهُم مِّنَ ٱلسَّاعَةِ مُشۡفِقُونَ
49਼ (ਅਤੇ ਇਹ ਕੁਰਆਨ ਉਨ੍ਹਾਂ ਲਈ ਹੈ) ਜਿਹੜੇ ਲੋਕ ਬਿਨਾ ਵੇਖੇ ਆਪਣੇ ਰੱਬ ਤੋਂ ਡਰਦੇ ਹਨ ਅਤੇ ਕਿਆਮਤ ਤੋਂ ਵੀ ਡਰੇ ਰਹਿੰਦੇ ਹਨ।
50 - Al-Anbya (The Prophets) - 050
وَهَٰذَا ذِكۡرٞ مُّبَارَكٌ أَنزَلۡنَٰهُۚ أَفَأَنتُمۡ لَهُۥ مُنكِرُونَ
50਼ ਇਹ (.ਕੁਰਆਨ) ਬਰਕਤਾਂ ਵਾਲਾ ਜ਼ਿਕਰ ਹੈ, ਜਿਸ ਨੂੰ ਅਸੀਂ ਹੀ ਨਾਜ਼ਿਲ ਕੀਤਾ ਹੈ। ਕੀ ਤੁਸੀਂ ਫੇਰ ਵੀ ਇਸ ਨੂੰ ਨਹੀਂ ਮੰਨਦੇ ? 1
1 ਵੇਖੋ ਸੂਰਤ ਯੂਨੁਸ, ਹਾਸ਼ੀਆ ਆਇਤ 37/10 ਅਤੇ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3
51 - Al-Anbya (The Prophets) - 051
۞وَلَقَدۡ ءَاتَيۡنَآ إِبۡرَٰهِيمَ رُشۡدَهُۥ مِن قَبۡلُ وَكُنَّا بِهِۦ عَٰلِمِينَ
51਼ ਬੇਸ਼ੱਕ ਉਸ (ਤੌਰੈਤ) ਤੋਂ ਵੀ ਪਹਿਲਾਂ ਅਸੀਂ ਇਬਰਾਹੀਮ ਨੂੰ ਸੂਝ-ਬੂਝ ਬਖ਼ਸ਼ੀ ਸੀ ਅਤੇ ਅਸੀਂ ਉਸ (ਇਬਰਾਹੀਮ) ਨੂੰ ਚੰਗੀ ਤਰ੍ਹਾਂ ਜਾਣਦੇ ਸੀ।
52 - Al-Anbya (The Prophets) - 052
إِذۡ قَالَ لِأَبِيهِ وَقَوۡمِهِۦ مَا هَٰذِهِ ٱلتَّمَاثِيلُ ٱلَّتِيٓ أَنتُمۡ لَهَا عَٰكِفُونَ
52਼ ਜਦੋਂ ਉਸ (ਇਬਰਾਹੀਮ) ਨੇ ਆਪਣੇ ਪਿਤਾ ਨੂੰ ਅਤੇ ਆਪਣੀ ਕੌਮ ਨੂੰ ਆਖਿਆ ਸੀ ਕਿ ਇਹ ਮੂਰਤੀਆਂ ਜਿਨ੍ਹਾਂ ਦੀ ਤੁਸੀਂ ਮਜਾਵਰੀ (ਦੇਖ ਭਾਲ) ਕਰਦੇ ਹੋ ਕੀ ਹਨ ?
53 - Al-Anbya (The Prophets) - 053
قَالُواْ وَجَدۡنَآ ءَابَآءَنَا لَهَا عَٰبِدِينَ
53਼ ਉਹਨਾਂ (ਸਭ ਨੇ) ਕਿਹਾ ਕਿ ਅਸੀਂ ਆਪਣੇ ਪਿਓ ਦਾਦਿਆਂ (ਭਾਵ ਬਜ਼ੁਰਗਾਂ) ਨੂੰ ਇਹਨਾਂ (ਮੂਰਤੀਆਂ) ਦੀ ਹੀ ਪੂਜਾ ਕਰਦੇ ਵੇਖਿਆ ਹੈ।
54 - Al-Anbya (The Prophets) - 054
قَالَ لَقَدۡ كُنتُمۡ أَنتُمۡ وَءَابَآؤُكُمۡ فِي ضَلَٰلٖ مُّبِينٖ
54਼ (ਇਬਰਾਹੀਮ ਨੇ) ਕਿਹਾ, ਫੇਰ ਤਾਂ ਤੁਸੀਂ ਵੀ ਕੁਰਾਹੇ ਪਏ ਹੋਏ ਹੋ ਅਤੇ ਤੁਹਾਡੇ ਬਜ਼ੁਰਗ ਵੀ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਸਨ।
55 - Al-Anbya (The Prophets) - 055
قَالُوٓاْ أَجِئۡتَنَا بِٱلۡحَقِّ أَمۡ أَنتَ مِنَ ٱللَّـٰعِبِينَ
55਼ (ਕੌਮ ਨੇ) ਕਿਹਾ, ਕੀ ਤੁਸੀਂ ਸਾਡੇ ਸਾਹਮਣੇ ਸੱਚ ਬੋਲ ਰਹੇ ਹੋ ਜਾਂ ਮਖੌਲ ਕਰ ਰਹੇ ਹੋ?
56 - Al-Anbya (The Prophets) - 056
قَالَ بَل رَّبُّكُمۡ رَبُّ ٱلسَّمَٰوَٰتِ وَٱلۡأَرۡضِ ٱلَّذِي فَطَرَهُنَّ وَأَنَا۠ عَلَىٰ ذَٰلِكُم مِّنَ ٱلشَّـٰهِدِينَ
56਼ ਇਬਰਾਹੀਮ ਨੇ ਫ਼ਰਮਾਇਆ, ਅਸਲ ਗੱਲ ਇਹ ਹੈ ਕਿ ਤੁਹਾਡਾ ਸਾਰਿਆਂ ਦਾ ਪਾਲਣਹਾਰ ਤਾਂ ਉਹੀਓ ਹੈ ਜਿਹੜਾ ਅਕਾਸ਼ਾਂ ਅਤੇ ਧਰਤੀ ਦਾ ਮਾਲਿਕ ਹੈ ਅਤੇ ਜਿਸ ਨੇ ਉਹਨਾਂ ਨੂੰ ਸਾਜਿਆ ਹੈ। ਮੈਂ ਤੁਹਾਡੇ ਸਾਹਮਣੇ ਇਸ ਦੀ ਗਵਾਹੀ ਦਿੰਦਾ ਹਾਂ।
57 - Al-Anbya (The Prophets) - 057
وَتَٱللَّهِ لَأَكِيدَنَّ أَصۡنَٰمَكُم بَعۡدَ أَن تُوَلُّواْ مُدۡبِرِينَ
57਼ (ਇਬਰਾਹੀਮ ਨੇ ਮਨ ਵਿਚ ਕਿਹਾ ਕਿ) ਅੱਲਾਹ ਦੀ ਕਸਮ! ਤੁਹਾਡੇ ਜਾਣ ਮਗਰੋਂ ਮੈਂ ਤੁਹਾਡੇ ਇਹਨਾਂ ਬੁਤਾਂ ਨਾਲ ਨਿਬੜਾਂਗਾ।
58 - Al-Anbya (The Prophets) - 058
فَجَعَلَهُمۡ جُذَٰذًا إِلَّا كَبِيرٗا لَّهُمۡ لَعَلَّهُمۡ إِلَيۡهِ يَرۡجِعُونَ
58਼ (ਜਦੋਂ ਸਾਰੇ ਚਲੇ ਗਏ ਤਾਂ) ਫੇਰ ਉਸ (ਇਬਰਾਹੀਮ) ਨੇ ਸਾਰੀਆਂ (ਮੂਰਤੀਆਂ) ਦੇ ਟੋਟੇ-ਟੋਟੇ ਕਰ ਦਿੱਤੇ, ਕੇਵਲ ਇਕ ਵੱਡੇ ਬੁਤ ਨੂੰ ਬਾਕੀ ਰਹਿਣ ਦਿੱਤਾ ਤਾਂ ਜੋ (ਜਦੋਂ ਆ ਕੇ ਵੇਖਣ ਤਾਂ) ਉਸੇ ਬੁਤ ਵੱਲ ਪਰਤਣ।
59 - Al-Anbya (The Prophets) - 059
قَالُواْ مَن فَعَلَ هَٰذَا بِـَٔالِهَتِنَآ إِنَّهُۥ لَمِنَ ٱلظَّـٰلِمِينَ
59਼ (ਜਦੋਂ ਉਹਨਾਂ ਨੂੰ ਬੁਤਾਂ ਬਾਰੇ ਪਤਾ ਲਗਿਆ ਤਾਂ) ਪੁੱਛਣ ਲੱਗੇ ਕਿ ਸਾਡੇ ਇਸ਼ਟਾਂ ਦਾ ਇਹ ਹਾਲ ਕਿਸ ਨੇ ਕੀਤਾ ਹੈ ? (ਜਿਸ ਨੇ ਵੀ ਇਹ ਕੀਤਾ ਹੈ) ਬੇਸ਼ੁਕ ਉਹ ਜ਼ਾਲਮਾਂ ਵਿੱਚੋਂ ਹੀ ਹੈ।
60 - Al-Anbya (The Prophets) - 060
قَالُواْ سَمِعۡنَا فَتٗى يَذۡكُرُهُمۡ يُقَالُ لَهُۥٓ إِبۡرَٰهِيمُ
60਼ (ਕੁੱਝ ਲੋਕ ਆਪਸ ਵਿਚ) ਕਹਿਣ ਲੱਗੇ ਕਿ ਅਸੀਂ ਇਕ ਨੌਜਵਾਨ ਨੂੰ ਇਹਨਾਂ (ਇਸ਼ਟਾਂ) ਪ੍ਰਤੀ ਚਰਚਾ ਕਰਦੇ ਹੋਏ ਸੁਣਿਆ ਸੀ ਉਸ ਨੂੰ ਇਬਰਾਹੀਮ ਕਿਹਾ ਜਾਂਦਾ ਹੈ।
61 - Al-Anbya (The Prophets) - 061
قَالُواْ فَأۡتُواْ بِهِۦ عَلَىٰٓ أَعۡيُنِ ٱلنَّاسِ لَعَلَّهُمۡ يَشۡهَدُونَ
61਼ ਸਾਰਿਆਂ ਨੇ ਕਿਹਾ ਕਿ ਤੁਸੀ ਉਸ ਨੂੰ ਲੋਕਾਂ ਦੇ ਸਾਹਮਣੇ ਫੜ ਲਿਆਓ ਤਾਂ ਜੋ ਸਾਰੇ ਉਸ ਨੂੰ ਵੇਖ ਲੈਣ।
62 - Al-Anbya (The Prophets) - 062
قَالُوٓاْ ءَأَنتَ فَعَلۡتَ هَٰذَا بِـَٔالِهَتِنَا يَـٰٓإِبۡرَٰهِيمُ
62਼ (ਜਦੋਂ ਇਬਰਾਹੀਮ ਨੂੰ ਲੋਕਾਂ ਸਾਹਮਣੇ ਲਿਆਂਦਾ ਗਿਆ ਤਾਂ ਕੌਮ ਦੇ ਸਰਦਾਰ) ਆਖਣ ਲੱਗੇ, ਕੀ ਤੇਨੇ ਹੀ ਸਾਡੇ ਇਸ਼ਟਾਂ ਦਾ ਇਹ ਹਾਲ ਕੀਤਾ ਹੈ ?
63 - Al-Anbya (The Prophets) - 063
قَالَ بَلۡ فَعَلَهُۥ كَبِيرُهُمۡ هَٰذَا فَسۡـَٔلُوهُمۡ إِن كَانُواْ يَنطِقُونَ
63਼ ਤਾਂ ਇਬਰਾਹੀਮ ਨੇ ਕਿਹਾ ਕਿ ਇਹ ਕੰਮ ਤਾਂ ਉਹਨਾਂ (ਮੂਰਤੀਆਂ) ਦੇ ਵੱਡੇ (ਬੁਤ) ਦਾ ਹੈ, ਪੁੱਛ ਲਵੋ ਜੇ ਇਹ ਬੋਲ ਸਕਦਾ ਹੈ।
64 - Al-Anbya (The Prophets) - 064
فَرَجَعُوٓاْ إِلَىٰٓ أَنفُسِهِمۡ فَقَالُوٓاْ إِنَّكُمۡ أَنتُمُ ٱلظَّـٰلِمُونَ
64਼ (ਇਹ ਸੁਣਕੇ) ਉਹ ਸਭ ਆਪਣੇ ਆਪ ਵਿਚ ਇਸ ਗੱਲ ਨੂੰ ਮੰਣਨ ਲੱਗੇ (ਕਿ ਇਹ ਬੁਤ ਤਾਂ ਕੁੱਝ ਬੋਲ ਵੀ ਨਹੀਂ ਸਕਦੇ ਅਤੇ (ਮਨ ਹੀ ਮਨ ਵਿਚ) ਕਹਿਣ ਲੱਗੇ ਕਿ ਜ਼ਾਲਮ ਤਾਂ ਤੁਸੀਂ ਆਪ ਹੀ ਹੋ।
65 - Al-Anbya (The Prophets) - 065
ثُمَّ نُكِسُواْ عَلَىٰ رُءُوسِهِمۡ لَقَدۡ عَلِمۡتَ مَا هَـٰٓؤُلَآءِ يَنطِقُونَ
65਼ ਫੇਰ ਉਹਨਾਂ ਦੀ ਮੱਤ ਪੁੱਠੀ ਹੋ ਗਈ (ਤੇ ਆਖਣ ਲੱਗੇ) ਇਹ ਤਾਂ ਤੂੰ ਵੀ ਜਾਣਦਾ ਹੈ ਕਿ ਇਹ ਬੋਲਦੇ ਨਹੀਂ।
66 - Al-Anbya (The Prophets) - 066
قَالَ أَفَتَعۡبُدُونَ مِن دُونِ ٱللَّهِ مَا لَا يَنفَعُكُمۡ شَيۡـٔٗا وَلَا يَضُرُّكُمۡ
66਼ (ਇਬਰਾਹੀਮ ਨੇ) ਕਿਹਾ, ਕੀ ਤੁਸੀਂ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹੋ ਜੋ ਨਾ ਤੁਹਾਨੂੰ ਕੁੱਝ ਲਾਭ ਦੇ ਸਕਦੇ ਹਨ ਨਾ ਹੀ ਹਾਨੀ ?
67 - Al-Anbya (The Prophets) - 067
أُفّٖ لَّكُمۡ وَلِمَا تَعۡبُدُونَ مِن دُونِ ٱللَّهِۚ أَفَلَا تَعۡقِلُونَ
67਼ ਅਫ਼ਸੋਸ ਹੈ ਤੁਹਾਤੇ (ਭਾਵ ਤੁਹਾਡੀਆਂ ਅਕਲਾਂ) ਉੱਤੇ ਅਤੇ ਉਹਨਾਂ ਉੱਤੇ ਜਿਨ੍ਹਾਂ ਦੀ ਪੂਜਾ ਤੁਸੀਂ ਅੱਲਾਹ ਨੂੰ ਛੱਡ ਕੇ ਕਰਦੇ ਹੋ। ਕੀ ਤੁਹਾਨੂੰ ਕੁੱਝ ਵੀ ਅਕਲ ਨਹੀਂ?
68 - Al-Anbya (The Prophets) - 068
قَالُواْ حَرِّقُوهُ وَٱنصُرُوٓاْ ءَالِهَتَكُمۡ إِن كُنتُمۡ فَٰعِلِينَ
68਼ (ਆਪਸ ਵਿਚ) ਕਹਿਣ ਲੱਗੇ ਕਿ ਜੇ ਤੁਸੀਂ ਆਪਣੇ ਇਸ਼ਟਾਂ ਦੀ ਮਦਦ ਕਰਨੀ ਹੀ ਹੈ ਤਾਂ ਇਬਰਾਹੀਮ ਨੂੰ ਅੱਗ ਵਿਚ ਸੁੱਟ ਦਿਓ।
69 - Al-Anbya (The Prophets) - 069
قُلۡنَا يَٰنَارُ كُونِي بَرۡدٗا وَسَلَٰمًا عَلَىٰٓ إِبۡرَٰهِيمَ
69਼ (ਜਦੋਂ ਇਬਰਾਹੀਮ ਨੂੰ ਅੱਗ ਵਿਚ ਸੁਟ ਦਿੱਤਾ ਗਿਆ ਤਾਂ) ਅਸੀਂ ਹੁਕਮ ਦਿੱਤਾ ਕਿ ਹੇ ਅੱਗ! ਤੂੰ ਠੰਡੀ ਹੋ ਜਾ ਅਤੇ ਇਬਰਾਹੀਮ ਲਈ ਸਲਾਮਤੀ ਵਾਲੀ ਬਣ ਜਾ।
70 - Al-Anbya (The Prophets) - 070
وَأَرَادُواْ بِهِۦ كَيۡدٗا فَجَعَلۡنَٰهُمُ ٱلۡأَخۡسَرِينَ
70਼ ਉਹਨਾਂ ਨੇ ਇਬਰਾਹੀਮ ਨਾਲ ਬੁਰਾ ਕਰਨਾ ਚਾਹਿਆ ਪਰ ਅਸੀਂ ਉਹਨਾਂ ਨੂੰ ਹੀ ਘਾਟੇ ਵਿਚ ਪਾ ਦਿੱਤਾ (ਅਸਫ਼ਲ ਕਰ ਦਿੱਤਾ)।
71 - Al-Anbya (The Prophets) - 071
وَنَجَّيۡنَٰهُ وَلُوطًا إِلَى ٱلۡأَرۡضِ ٱلَّتِي بَٰرَكۡنَا فِيهَا لِلۡعَٰلَمِينَ
71਼ ਅਸੀਂ ਉਸ (ਇਬਰਾਹੀਮ) ਨੂੰ ਅਤੇ ਲੂਤ ਨੂੰ ਸੁਰੱਖਿਅਤ ਬਚਾ ਕੇ ਉਸ ਧਰਤੀ (ਮੁਲਕ ਸ਼ਾਮ) ਵੱਲ ਲੈ ਗਏ, ਜਿੱਥੇ ਅਸੀਂ ਦੁਨੀਆਂ ਜਹਾਨ ਲਈ ਬਰਕਤਾਂ ਰੱਖੀਆਂ ਸਨ।
72 - Al-Anbya (The Prophets) - 072
وَوَهَبۡنَا لَهُۥٓ إِسۡحَٰقَ وَيَعۡقُوبَ نَافِلَةٗۖ وَكُلّٗا جَعَلۡنَا صَٰلِحِينَ
72਼ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਜਿਹਾ ਪੁੱਤਰ) ਅਤੇ ਯਾਕੂਬ (ਜਿਹਾ ਪੋਤਰਾ) ਇਨਾਮ ਵਿਚ ਦਿੱਤਾ ਅਤੇ ਹਰੇਕ ਨੂੰ ਅਸੀਂ ਨੇਕ ਕੰਮ ਕਰਨ ਵਾਲਾ ਬਣਾਇਆ।
73 - Al-Anbya (The Prophets) - 073
وَجَعَلۡنَٰهُمۡ أَئِمَّةٗ يَهۡدُونَ بِأَمۡرِنَا وَأَوۡحَيۡنَآ إِلَيۡهِمۡ فِعۡلَ ٱلۡخَيۡرَٰتِ وَإِقَامَ ٱلصَّلَوٰةِ وَإِيتَآءَ ٱلزَّكَوٰةِۖ وَكَانُواْ لَنَا عَٰبِدِينَ
73਼ ਅਤੇ ਅਸੀਂ ਉਹਨਾਂ (ਇਸਹਾਕ ਤੇ ਯਾਕੂਬ) ਨੂੰ ਆਗੂ (ਨਬੀ) ਬਣਾਇਆ ਤਾਂ ਜੋ ਸਾਡੇ ਆਦੇਸ਼ਾਂ ਅਨੁਸਾਰ ਲੋਕਾਂ ਦੀ ਅਗਵਾਈ ਕਰਨ ਅਤੇ ਅਸੀਂ ਉਹਨਾਂ (ਨਬੀਆਂ) ਵੱਲ ਭਲੇ ਕੰਮ ਕਰਨ, ਨਮਾਜ਼ ਕਾਇਮ ਰੱਖਣ ਅਤੇ ਜ਼ਕਾਤ ਅਦਾ ਕਰਨ ਦਾ ਹੁਕਮ ਵਹੀ ਰਾਹੀਂ ਭੇਜਿਆ ਅਤੇ ਉਹ ਸਾਰੇ ਹੀ ਸਾਡੇ ਇਬਾਦਤ ਗੁਜ਼ਾਰ ਬੰਦੇ ਸਨ।
74 - Al-Anbya (The Prophets) - 074
وَلُوطًا ءَاتَيۡنَٰهُ حُكۡمٗا وَعِلۡمٗا وَنَجَّيۡنَٰهُ مِنَ ٱلۡقَرۡيَةِ ٱلَّتِي كَانَت تَّعۡمَلُ ٱلۡخَبَـٰٓئِثَۚ إِنَّهُمۡ كَانُواْ قَوۡمَ سَوۡءٖ فَٰسِقِينَ
74਼ ਅਸੀਂ ਲੂਤ ਨੂੰ ਵੀ ਦਾਨਾਈ (ਪੈਗ਼ੰਬਰੀ) ਅਤੇ ਗਿਆਨ ਬਖ਼ਸ਼ਿਆ ਅਤੇ ਅਸੀਂ ਉਸ ਨੂੰ ਉਸ ਬਸਤੀ ਵਿੱਚੋਂ ਕੱਢਿਆ ਜਿੱਥੇ ਦੇ ਲੋਕੀ ਅਸ਼ਲੀਲ ਕੰਮਾਂ ਵਿਚ ਰੁੱਝੇ ਹੋਏ ਸਨ। ਉਹ ਬਹੁਤ ਹੀ ਭੈੜੇ ਅਤੇ ਅਵਗਿਆਕਾਰੀ ਲੋਕ ਸਨ।
75 - Al-Anbya (The Prophets) - 075
وَأَدۡخَلۡنَٰهُ فِي رَحۡمَتِنَآۖ إِنَّهُۥ مِنَ ٱلصَّـٰلِحِينَ
75਼ ਅਸੀਂ ਉਸ (ਲੂਤ) ਨੂੰ ਆਪਣੀਆਂ ਮਿਹਰਾਂ ਵਿਚ ਦਾਖ਼ਲ ਕਰ ਲਿਆ ਬੇਸ਼ੱਕ ਉਹ ਨੇਕ ਲੋਕਾਂ ਵਿੱਚੋਂ ਸੀ।
76 - Al-Anbya (The Prophets) - 076
وَنُوحًا إِذۡ نَادَىٰ مِن قَبۡلُ فَٱسۡتَجَبۡنَا لَهُۥ فَنَجَّيۡنَٰهُ وَأَهۡلَهُۥ مِنَ ٱلۡكَرۡبِ ٱلۡعَظِيمِ
76਼ ਅਤੇ (ਹੇ ਨਬੀ!) ਨੂਹ ਨੂੰ ਯਾਦ ਕਰੋ ਜਦੋਂ ਉਸ ਨੇ ਉਹਨਾਂ (ਸਾਰੇ ਨਬੀਆਂ) ਤੋਂ ਪਹਿਲਾਂ ਸਾਨੂੰ ਦੁਆ ਕੀਤੀ ਸੀ ਅਤੇ ਅਸੀਂ ਉਹ ਦੀ ਦੁਆ ਕਬੂਲ ਕੀਤੀ। ਸੋ ਅਸੀਂ ਉਸ (ਨੂਹ) ਨੂੰ ਅਤੇ ਉਸ ਦੇ ਸਾਥੀਆਂ ਨੂੰ ਇਕ ਵੱਡੇ ਸੰਕਟ ਵਿੱਚੋਂ ਕੱਢਿਆ।
77 - Al-Anbya (The Prophets) - 077
وَنَصَرۡنَٰهُ مِنَ ٱلۡقَوۡمِ ٱلَّذِينَ كَذَّبُواْ بِـَٔايَٰتِنَآۚ إِنَّهُمۡ كَانُواْ قَوۡمَ سَوۡءٖ فَأَغۡرَقۡنَٰهُمۡ أَجۡمَعِينَ
77਼ ਅਤੇ ਅਸੀਂ ਉਹਨਾਂ (ਨੂਹ ਤੇ ਉਸ ਦੇ ਸਾਥੀਆਂ) ਦੀ ਹਿਮਾਇਤ ਉਹਨਾਂ ਲੋਕਾਂ ਦੇ ਮੁਕਾਬਲੇ ਵਿਚ ਕੀਤੀ ਸੀ, ਜਿਹੜੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਨੂੰ ਝੁਠਲਾ ਰਹੇ ਸਨ। ਨਿਰਸੰਦੇਹ, ਉਹ ਬਹੁਤ ਹੀ ਭੈੜੇ ਲੋਕ ਸਨ, ਸੋ ਅਸੀਂ ਉਹਨਾਂ ਸਭ ਨੂੰ ਡੋਬ ਦਿੱਤਾ।
78 - Al-Anbya (The Prophets) - 078
وَدَاوُۥدَ وَسُلَيۡمَٰنَ إِذۡ يَحۡكُمَانِ فِي ٱلۡحَرۡثِ إِذۡ نَفَشَتۡ فِيهِ غَنَمُ ٱلۡقَوۡمِ وَكُنَّا لِحُكۡمِهِمۡ شَٰهِدِينَ
78਼ (ਹੇ ਨਬੀ ਸ:!) ਦਾਊਦ ਅਤੇ (ਉਸ ਦੇ ਪੁੱਤਰ) ਸੁਲੇਮਾਨ ਨੂੰ ਯਾਦ ਕਰੋ ਜਦੋਂ ਉਹ ਦੋਵੇਂ ਇਕ ਖੇਤ (ਦੀ ਮਲਕੀਯਤ) ਦਾ ਫ਼ੈਸਲਾ ਕਰ ਰਹੇ ਸਨ, ਜਿਸ ਵਿਚ ਰਾਤ ਵੇਲੇ ਕਿਸੇ ਦੀਆਂ ਬਕਰੀਆਂ ਚਰ-ਚੁਰਾ ਗਈਆਂ ਸਨ। ਅਸੀਂ ਉਹਨਾਂ ਦੇ ਫ਼ੈਸਲੇ ਸਮੇਂ ਮੌਜੂਦ ਸੀ।
79 - Al-Anbya (The Prophets) - 079
فَفَهَّمۡنَٰهَا سُلَيۡمَٰنَۚ وَكُلًّا ءَاتَيۡنَا حُكۡمٗا وَعِلۡمٗاۚ وَسَخَّرۡنَا مَعَ دَاوُۥدَ ٱلۡجِبَالَ يُسَبِّحۡنَ وَٱلطَّيۡرَۚ وَكُنَّا فَٰعِلِينَ
79਼ ਅਸੀਂ ਸੁਲੇਮਾਨ ਨੂੰ ਠੀਕ (ਫ਼ੈਸਲਾ) ਸੁਝਾ ਦਿੱਤਾ ਅਤੇ ਅਸੀਂ ਹਰੇਕ ਨੂੰ ਸਿਆਣਪ ਤੇ ਗਿਆਨ ਬਖ਼ਸ਼ਿਆ। ਅਸੀਂ ਦਾਊਦ ਦੇ ਅਧੀਨ ਪਹਾੜਾਂ ਤੇ ਪੰਛਿਆਂ ਨੂੰ ਕਰ ਦਿੱਤਾ। ਉਹ (ਸਾਰੇ) ਤਸਬੀਹ ਕਰਦੇ ਸਨ। ਇਹ ਸਭ ਕਰਨ ਵਾਲੇ ਅਸੀਂ ਆਪ ਹੀ ਸਾਂ।
80 - Al-Anbya (The Prophets) - 080
وَعَلَّمۡنَٰهُ صَنۡعَةَ لَبُوسٖ لَّكُمۡ لِتُحۡصِنَكُم مِّنۢ بَأۡسِكُمۡۖ فَهَلۡ أَنتُمۡ شَٰكِرُونَ
80਼ ਅਸੀਂ ਉਸ (ਦਾਊਦ) ਨੂੰ ਤੁਹਾਡੇ ਲਈ ਜ਼ਿਰ੍ਹਾ-ਬਕਤਰ (ਜੰਗੀ ਲਿਬਾਸ) ਬਣਾਉਂਣ ਦੀ ਕਲਾ ਸਿਖਾਈ, ਤਾਂ ਜੋ ਲੜਾਈ ਸਮੇਂ ਇਕ ਦੂਜੇ ਦੇ ਹਮਲੇ ਤੋਂ ਬਚਾਏ। ਕੀ ਤੁਸੀਂ ਧੰਨਵਾਦੀ ਬਣੋਗੇ?
81 - Al-Anbya (The Prophets) - 081
وَلِسُلَيۡمَٰنَ ٱلرِّيحَ عَاصِفَةٗ تَجۡرِي بِأَمۡرِهِۦٓ إِلَى ٱلۡأَرۡضِ ٱلَّتِي بَٰرَكۡنَا فِيهَاۚ وَكُنَّا بِكُلِّ شَيۡءٍ عَٰلِمِينَ
81਼ ਅਸੀਂ ਹੀ ਸੁਲੇਮਾਨ ਦੇ ਅਧੀਨ ਤੇਜ਼ ਹਵਾਂ ਨੂੰ ਕੀਤਾ, ਉਹ ਉਸ ਦੇ ਹੁਕਮ ਨਾਲ ਉਸ ਧਰਤੀ ਵੱਲ ਵਗਦੀ ਸੀ ਜਿੱਥੇ ਅਸੀਂ ਬਰਕਤਾਂ ਦੇ ਰੱਖੀਆਂ ਸਨ। ਅਸੀਂ ਹਰੇਕ ਚੀਜ਼ ਦਾ ਭਲੀ-ਭਾਂਤ ਗਿਆਨ ਰੱਖਦੇ ਹਾਂ।
82 - Al-Anbya (The Prophets) - 082
وَمِنَ ٱلشَّيَٰطِينِ مَن يَغُوصُونَ لَهُۥ وَيَعۡمَلُونَ عَمَلٗا دُونَ ذَٰلِكَۖ وَكُنَّا لَهُمۡ حَٰفِظِينَ
82਼ ਇਸੇ ਪ੍ਰਕਾਰ ਅਸੀਂ ਬਹੁਤ ਸਾਰੇ ਸ਼ੈਤਾਨ ਵੀ ਉਸ (ਸੁਲੈਮਾਨ) ਦੇ ਅਧੀਨ ਕੀਤੇ ਹੋਏ ਸੀ ਜਿਹੜੇ ਉਸ ਦੇ ਹੁਕਮ ਨਾਲ (ਸਮੁੰਦਰ ਵਿਚ) ਗੋਤੇ ਮਾਰਦੇ ਸੀ ਅਤੇ ਹੋਰ ਵੀ ਕਈ ਕੰਮ ਕਰਦੇ ਸੀ, ਅਸੀਂ ਹੀ ਉਹਨਾਂ ਦੀ ਰਾਖੀ ਕਰਦੇ ਸੀ।
83 - Al-Anbya (The Prophets) - 083
۞وَأَيُّوبَ إِذۡ نَادَىٰ رَبَّهُۥٓ أَنِّي مَسَّنِيَ ٱلضُّرُّ وَأَنتَ أَرۡحَمُ ٱلرَّـٰحِمِينَ
83਼ (ਹੇ ਨਬੀ ਸ:!) ਅੱਯੂਬ (ਨਬੀ) ਨੂੰ ਯਾਦ ਕਰੋ ਜਦੋਂ ਉਸ ਨੇ ਆਪਣੇ ਰੱਬ ਨੂੰ ਅਰਦਾਸ ਕੀਤੀ ਸੀ ਕਿ ਮੈਨੂੰ ਬੀਮਾਰੀ ਚਿੱਮੜ ਗਈ ਹੈ ਅਤੇ ਤੂੰ ਹੀ ਸਭ ਤੋਂ ਵੱਧ ਰਹਿਮ ਕਰਨ ਵਾਲਾ ਹੈ (ਮੈਨੂੰ ਬੀਮਾਰੀ ਤੋਂ ਬਚਾ)।
84 - Al-Anbya (The Prophets) - 084
فَٱسۡتَجَبۡنَا لَهُۥ فَكَشَفۡنَا مَا بِهِۦ مِن ضُرّٖۖ وَءَاتَيۡنَٰهُ أَهۡلَهُۥ وَمِثۡلَهُم مَّعَهُمۡ رَحۡمَةٗ مِّنۡ عِندِنَا وَذِكۡرَىٰ لِلۡعَٰبِدِينَ
84਼ ਅਸੀਂ (ਉਸ ਦੀ ਅਰਦਾਸ ਕਬੂਲ ਕਰ ਲਈ ਅਤੇ ਜਿਹੜਾ ਉਸ ਨੂੰ ਰੋਗ ਸੀ ਉਹ ਦੂਰ ਕਰ ਦਿੱਤਾ ਅਤੇ ਉਸ ਨੂੰ ਔਲਾਦ ਬਖ਼ਸ਼ੀ, ਸਗੋਂ ਆਪਣੀਆਂ ਮਿਹਰਾਂ ਸਦਕੇ ਹੋਰ ਵੀ ਬਹੁਤ ਕੁੱਝ ਦਿੱਤਾ ਤਾਂ ਜੋ ਨੇਕ ਲੋਕ ਨਸੀਹਤ ਪ੍ਰਾਪਤ ਕਰਨ।
85 - Al-Anbya (The Prophets) - 085
وَإِسۡمَٰعِيلَ وَإِدۡرِيسَ وَذَا ٱلۡكِفۡلِۖ كُلّٞ مِّنَ ٱلصَّـٰبِرِينَ
85਼ ਅਤੇ ਇਸਮਾਈਲ, ਇਦਰੀਸ ਤੇ ਜ਼ਵਿਲ ਕਿਫ਼ਲ ਨੂੰ ਯਾਦ ਕਰੋ, ਇਹ ਸਾਰੇ (ਨਬੀ) ਸਬਰ ਕਰਨ ਵਾਲੇ ਸਨ।
86 - Al-Anbya (The Prophets) - 086
وَأَدۡخَلۡنَٰهُمۡ فِي رَحۡمَتِنَآۖ إِنَّهُم مِّنَ ٱلصَّـٰلِحِينَ
86਼ ਅਤੇ ਅਸੀਂ ਉਹਨਾਂ ਸਾਰੇ (ਨਬੀਆਂ) ਨੂੰ ਆਪਣੀ ਮਿਹਰਾਂ ਵਿਚ ਲੈ ਲਿਆ। ਨਿਰਸੰਦੇਹ, ਉਹ ਸਾਰੇ ਹੀ ਨੇਕ ਲੋਕ ਸਨ।
87 - Al-Anbya (The Prophets) - 087
وَذَا ٱلنُّونِ إِذ ذَّهَبَ مُغَٰضِبٗا فَظَنَّ أَن لَّن نَّقۡدِرَ عَلَيۡهِ فَنَادَىٰ فِي ٱلظُّلُمَٰتِ أَن لَّآ إِلَٰهَ إِلَّآ أَنتَ سُبۡحَٰنَكَ إِنِّي كُنتُ مِنَ ٱلظَّـٰلِمِينَ
87਼ ਅਤੇ ਮੱਛੀ ਵਾਲੇ (ਯੂਨੁਸ) ਨੂੰ ਯਾਦ ਕਰੋ ਜਦੋਂ ਉਹ (ਕੌਮ ਤੋਂ) ਵਿਗੜ ਕੇ ਚਲਾ ਗਿਆ ਅਤੇ ਸਮਝਦਾ ਸੀ ਕਿ ਅਸੀਂ ਉਸ ਨੂੰ ਫੜ ਨਹੀਂ ਸਕਦੇ। ਅੰਤ ਉਸ ਨੇ ਸਾਨੂੰ ਹਨੇਰਿਆਂ ਵਿਚ (ਭਾਵ ਮੱਛੀ ਦੇ ਪੇਟ ਵਿੱਚੋਂ) ਅਰਦਾਸਾਂ ਕੀਤੀਆਂ ਕਿ ਤੈਥੋਂ (ਅੱਲਾਹ ਤੋਂ) ਛੁੱਟ ਹੋਰ ਕੋਈ ਇਸ਼ਟ ਨਹੀਂ, ਤੂੰ ਪਾਕ ਹੈ, ਅਸਲ ਵਿਚ ਮੈਂ ਹੀ ਜ਼ਾਲਮਾਂ ਵਿੱਚੋਂ ਹੋ ਗਿਆ ਹਾਂ।
88 - Al-Anbya (The Prophets) - 088