ਕਿਆਮਤ ਦੇ ਦਿਨ ਇੱਕ ਆਦਮੀ ਨੂੰ ਲਿਆਂਦਾ ਜਾਵੇਗਾ ਅਤੇ ਉਸਨੂੰ ਜਹੰਨਮ ਵਿੱਚ ਸੁੱਟ ਦਿੱਤਾ ਜਾਵੇਗਾ, ਜਿਸ ਨਾਲ ਉਸਦੇ ਪੇਟ ਦੀਆਂ ਆਂਦਰਾਂ ਬਾਹਰ ਨਿੱਕਲ ਆਉਣਗੀਆਂ ਅਤੇ ਉਹ ਉਨ੍ਹਾਂ ਨਾਲ ਇੰਜ ਘੁੰਮੇਗਾ, ਜਿਵੇਂ ਗਧਾ ਚੱਕੀ ਦੇ ਦੁਆਲੇ ਘੁੰਮਦਾ ਹੈ।
ਉਸਾਮਾ ਬਿਨ ਜ਼ੈਦ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ: ਉਨ੍ਹਾਂ ਨੂੰ ਕਿਹਾ ਗਿਆ ਕਿ ਤੁਸੀਂ ਉਸਮਾਨ (ਰਜ਼ੀਅੱਲਾਹੁ ਅਨਹੁ) ਕੋਲ ਜਾ ਕੇ ਉਨ੍ਹਾਂ ਨਾਲ ਗੱਲ ਕਿਉਂ ਨਹੀਂ ਕਰਦੇ? ਇਸ 'ਤੇ ਉਸਾਮਾ ਬਿਨ ਜ਼ੈਦ (ਰਜ਼ੀਅੱਲਾਹੁ ਅਨਹੁ) ਨੇ ਜਵਾਬ ਦਿੱਤਾ: ਕੀ ਤੁਸੀਂ ਇਹ ਸਮਝਦੇ ਹੋ ਕਿ ਮੈਂ ਉਨ੍ਹਾਂ ਨਾਲ ਗੱਲ ਤੁਹਾਨੂੰ ਦੱਸ ਕੇ ਹ…

