'ਹੇ ਬੱਚੇ! ਮੈਂ ਤੈਨੂੰ ਕੁੱਝ ਗੱਲਾਂ ਸਿਖਾਉਣਾ ਚਾਹੁੰਦਾ ਹਾਂ। ਅੱਲਾਹ (ਦੇ ਹੁਕਮਾਂ) ਦੀ ਰੱਖਿਆ ਕਰ, ਅੱਲਾਹ ਤੇਰੀ ਰੱਖਿਆ ਕਰੇਗਾ। ਤੂੰ ਅੱਲਾਹ (ਦੇ ਹੁਕਮਾਂ) ਦਾ ਧਿਆਨ ਰੱਖ, ਤੂੰ ਅੱਲਾਹ ਨੂੰ ਆਪਣੇ ਸਾਹਮਣੇ ਪਾਵੇਂਗਾ। ਜਦੋਂ ਕੁੱਝ ਮੰਗੇਂ, ਤਾਂ ਸਿਰਫ ਅੱਲਾਹ ਤੋਂ ਹੀ ਮੰਗੀ ਅਤੇ ਜਦੋਂ ਕੋਈ ਮਦਦ ਲਵੇਂ, ਤਾਂ ਸਿਰਫ ਅੱਲਾਹ ਤੋਂ ਹੀ ਮਦਦ ਲਵੀਂ
ਅਬਦੁੱਲਾਹ ਬਿਨ ਅੱਬਾਸ ਰਜ਼ੀਅੱਲਾਹੁ ਅਨਹੁਮਾ ਤੋਂ ਰਿਵਾਇਤ ਹੈ ਕਿ ਉਨ੍ਹਾਂ ਨੇ ਕਿਹਾ: ਮੈਂ ਇੱਕ ਦਿਨ ਰਸੂਲ ਅੱਲਾਹ ﷺ ਦੇ ਪਿੱਛੇ (ਸਫਰ ਜਾਂ ਸਵਾਰੀ 'ਤੇ) ਸੀ, ਉਸ ਸਮੇਂ ਨਬੀ ﷺ ਨੇ ਮੈਨੂੰ ਕਿਹਾ: "'ਹੇ ਬੱਚੇ! ਮੈਂ ਤੈਨੂੰ ਕੁੱਝ ਗੱਲਾਂ ਸਿਖਾਉਣਾ ਚਾਹੁੰਦਾ ਹਾਂ। ਅੱਲਾਹ (ਦੇ ਹੁਕਮਾਂ) ਦੀ ਰੱਖਿਆ ਕਰ, ਅੱਲਾਹ ਤੇਰੀ ਰੱਖਿਆ ਕਰੇਗਾ। ਤੂੰ ਅ…

