الكهف

 

Al-Kahf

 

The Cave

1 - Al-Kahf (The Cave) - 001

ٱلۡحَمۡدُ لِلَّهِ ٱلَّذِيٓ أَنزَلَ عَلَىٰ عَبۡدِهِ ٱلۡكِتَٰبَ وَلَمۡ يَجۡعَل لَّهُۥ عِوَجَاۜ
1਼ ਹਰ ਪ੍ਰਕਾਰ ਦੀਆਂ ਤਾਰੀਫ਼ਾਂ (ਤੇ ਸ਼ੁਕਰਾਨੇ) ਉਸ ਅੱਲਾਹ ਨੂੰ ਹੀ ਸ਼ੋਭਾ ਦਿੰਦੇ ਹਨ ਜਿਸ ਨੇ ਆਪਣੇ ਬੰਦੇ (ਮੁਹੰਮਦ ਸ:) ’ਤੇ ਕਿਤਾਬ (.ਕੁਰਆਨ) ਉਤਾਰੀ ਅਤੇ ਜਿਸ ਵਿਚ ਕੋਈ ਵੀ ਵਿੰਗ-ਵੱਲ ਨਹੀਂ

2 - Al-Kahf (The Cave) - 002

قَيِّمٗا لِّيُنذِرَ بَأۡسٗا شَدِيدٗا مِّن لَّدُنۡهُ وَيُبَشِّرَ ٱلۡمُؤۡمِنِينَ ٱلَّذِينَ يَعۡمَلُونَ ٱلصَّـٰلِحَٰتِ أَنَّ لَهُمۡ أَجۡرًا حَسَنٗا
2਼ ਸਗੋਂ ਠੀਕ ਤੇ ਸਿੱਧੀਆਂ ਗੱਲਾਂ ਆਖਣ ਵਾਲੀ ਕਿਤਾਬ ਉਤਾਰੀ ਤਾਂ ਜੋ ਉਹ (ਲੋਕਾਂ ਨੂੰ) ਉਸ (ਅੱਲਾਹ) ਵੱਲੋਂ ਕਰੜੇ ਅਜ਼ਾਬ ਤੋਂ ਖ਼ਬਰਦਾਰ ਕਰੇ ਅਤੇ ਨੇਕ ਕੰਮ ਕਰਨ ਵਾਲੇ ਈਮਾਨ ਵਾਲਿਆਂ ਨੂੰ (ਜੰਨਤ ਦੀਆਂ) ਖ਼ੁਸ਼ਖ਼ਬਰੀਆਂ ਸੁਣਾਵੇ ਕਿ ਬੇਸ਼ਕ ਉਹਨਾਂ ਲਈ ਬਹੁਤ ਹੀ ਚੰਗਾ ਬਦਲਾ ਹੈ।

3 - Al-Kahf (The Cave) - 003

مَّـٰكِثِينَ فِيهِ أَبَدٗا
3਼ ਜਿਸ (ਸਵਰਗ ਵਿਚ) ਉਹ ਸਦਾ ਰਹਿਣਗੇ।

4 - Al-Kahf (The Cave) - 004

وَيُنذِرَ ٱلَّذِينَ قَالُواْ ٱتَّخَذَ ٱللَّهُ وَلَدٗا
4਼ ਅਤੇ ਉਹਨਾਂ ਲੋਕਾਂ ਨੂੰ ਵੀ ਡਰਾਏ ਜਿਹੜੇ ਆਖਦੇ ਹਨ ਕਿ ਅੱਲਾਹ ਔਲਾਦ ਰੱਖਦਾ ਹੈ।

5 - Al-Kahf (The Cave) - 005

مَّا لَهُم بِهِۦ مِنۡ عِلۡمٖ وَلَا لِأٓبَآئِهِمۡۚ كَبُرَتۡ كَلِمَةٗ تَخۡرُجُ مِنۡ أَفۡوَٰهِهِمۡۚ إِن يَقُولُونَ إِلَّا كَذِبٗا
5਼ (ਅਸਲ ਵਿਚ) ਨਾ ਤਾਂ ਇਹਨਾਂ ਨੂੰ ਇਸ ਦਾ ਕੋਈ ਗਿਆਨ ਹੈ ਅਤੇ ਨਾ ਹੀ ਉਹਨਾਂ ਦੇ ਪਿਓ ਦਾਦਿਆਂ ਨੂੰ ਸੀ। ਬਹੁਤ ਹੀ ਭੈੜੀ ਗੱਲ ਹੈ ਜਿਹੜੀ ਉਹਨਾਂ ਦੇ ਮੂੰਹੋਂ ਨਿਕਲ ਰਹੀ ਹੈ। ਉਹ ਤਾਂ ਨਿਰਾ ਹੀ ਝੂਠ ਬਕ ਰਹੇ ਹਨ (ਕਿ ਅੱਲਾਹ ਦੇ ਔਲਾਦ ਹੈ)।

6 - Al-Kahf (The Cave) - 006

فَلَعَلَّكَ بَٰخِعٞ نَّفۡسَكَ عَلَىٰٓ ءَاثَٰرِهِمۡ إِن لَّمۡ يُؤۡمِنُواْ بِهَٰذَا ٱلۡحَدِيثِ أَسَفًا
6਼ (ਹੇ ਨਬੀ!) ਜੇ ਇਹ ਕਾਫ਼ਿਰ ਇਸ .ਕੁਰਆਨ ’ਤੇ ਈਮਾਨ ਨਹੀਂ ਲਿਆਂਦੇ ਤਾਂ ਹੋ ਸਕਦਾ ਹੈ ਕਿ ਤੁਸੀਂ ਇਹਨਾਂ ਦੀ ਚਿੰਤਾ ਵਿਚ ਆਪਣੀ ਜਾਨ ਨੂੰ ਹੀ ਹਲਾਕ ਕਰ ਬੈਠੋ।

7 - Al-Kahf (The Cave) - 007

إِنَّا جَعَلۡنَا مَا عَلَى ٱلۡأَرۡضِ زِينَةٗ لَّهَا لِنَبۡلُوَهُمۡ أَيُّهُمۡ أَحۡسَنُ عَمَلٗا
7਼ ਇਸ ਧਰਤੀ ਤੇ ਜੋ ਕੁੱਝ ਵੀ ਹੈ ਉਸ ਨੂੰ ਅਸੀਂ ਧਰਤੀ ਦੀ ਸਜਾਵਟ ਬਣਾਇਆ ਹੈ ਤਾਂ ਜੋ ਅਸੀਂ ਇਹਨਾਂ ਲੋਕਾਂ ਨੂੰ ਪਰਖੀਏ ਕਿ ਇਹਨਾਂ ਵਿੱਚੋਂ ਕੌਣ ਨੇਕ ਅਮਲ ਕਰਨ ਵਾਲਾ ਹੈ।

8 - Al-Kahf (The Cave) - 008

وَإِنَّا لَجَٰعِلُونَ مَا عَلَيۡهَا صَعِيدٗا جُرُزًا
8਼ (ਇਕ ਸਮਾਂ ਉਹ ਵੀ ਆਵੇਗਾ) ਕਿ ਇਸ (ਧਰਤੀ) ’ਤੇ ਜੋ ਕੁੱਝ ਵੀ ਹੈ ਅਸੀਂ ਉਸ ਨੂੰ ਇਕ ਰੜਾ ਮੈਦਾਨ ਬਣਾ ਦੇਣ ਵਾਲੇ ਹਾਂ।

9 - Al-Kahf (The Cave) - 009

أَمۡ حَسِبۡتَ أَنَّ أَصۡحَٰبَ ٱلۡكَهۡفِ وَٱلرَّقِيمِ كَانُواْ مِنۡ ءَايَٰتِنَا عَجَبًا
9਼ (ਹੇ ਲੋਕੋ!) ਕੀ ਤੁਸੀਂ ਗ਼ਾਰ (ਗੁਫਾ) ਵਾਲੇ ਤੇ ਕਤਬੇ (ਸ਼ਿਲਾਲੇਖ) ਵਾਲਿਆਂ ਨੂੰ ਸਾਡੀਆਂ ਨਿਸ਼ਾਨੀਆਂ ਵਿੱਚੋਂ ਕੋਈ ਅਜੀਬ (ਅਣਹੋਣੀ) ਨਿਸ਼ਾਨੀ ਸਮਝਦੇ ਹੋ?

10 - Al-Kahf (The Cave) - 010

إِذۡ أَوَى ٱلۡفِتۡيَةُ إِلَى ٱلۡكَهۡفِ فَقَالُواْ رَبَّنَآ ءَاتِنَا مِن لَّدُنكَ رَحۡمَةٗ وَهَيِّئۡ لَنَا مِنۡ أَمۡرِنَا رَشَدٗا
10਼ ਜਦੋਂ ਉਹਨਾਂ ਨੌਜਵਾਨਾਂ ਨੇ (ਆਪਣੇ ਈਮਾਨ ਨੂੰ ਕਾਫ਼ਿਰ ਬਾਦਸ਼ਾਹ ਤੋਂ ਮਹਫ਼ੂਜ਼ ਰੱਖਣ ਲਈ) ਗੁਫਾ ਵਿਚ ਜਾ ਕੇ ਸ਼ਰਨ ਲਈ ਤਾਂ ਉਹਨਾਂ ਨੇ ਦੁਆ ਕੀਤੀ ਸੀ ਕਿ ਹੇ ਸਾਡੇ ਮਾਲਿਕ! ਆਪਣੇ ਵੱਲੋਂ ਸਾਨੂੰ ਮਿਹਰਾਂ ਨਾਲ ਨਿਵਾਜ਼ ਦੇ ਅਤੇ ਸਾਡੇ ਮਾਅਮਲੇ ਵਿਚ ਸਾਡੀ ਅਗਵਾਈ ਕਰ।

11 - Al-Kahf (The Cave) - 011

فَضَرَبۡنَا عَلَىٰٓ ءَاذَانِهِمۡ فِي ٱلۡكَهۡفِ سِنِينَ عَدَدٗا
11਼ ਫੇਰ ਅਸੀਂ ਉਸੇ ਗੁਫਾ ਵਿਚ ਕਈ ਸਾਲਾਂ ਲਈ ਉਹਨਾਂ ਦੇ ਕੰਨਾਂ ’ਤੇ ਪੜਦਾ ਪਾ ਛੱਡਿਆ (ਕਿ ਉਹ ਕੁੱਝ ਨਾ ਸੁਣ ਸਕਣ ਤੇ ਸੁੱਤੇ ਰਹਿਣ)।

12 - Al-Kahf (The Cave) - 012

ثُمَّ بَعَثۡنَٰهُمۡ لِنَعۡلَمَ أَيُّ ٱلۡحِزۡبَيۡنِ أَحۡصَىٰ لِمَا لَبِثُوٓاْ أَمَدٗا
12਼ ਫੇਰ ਅਸੀਂ ਉਹਨਾਂ (ਨੌਜਵਾਨਾਂ) ਨੂੰ (ਨੀਂਦ ਤੋਂ) ਉਠਾਇਆ ਤਾਂ ਜੋ ਅਸੀਂ ਇਹ ਪਤਾ ਕਰੀਏ ਕਿ ਦੋਵੇਂ ਧਿਰਾਂ ’ਚੋਂ ਕਿਸ ਨੇ ਆਪਣੀ ਠਹਿਰਨ ਦੀ ਮੁੱਦਤ ਨੂੰ ਯਾਦ ਰੱਖਿਆ ਹੈ।

13 - Al-Kahf (The Cave) - 013

نَّحۡنُ نَقُصُّ عَلَيۡكَ نَبَأَهُم بِٱلۡحَقِّۚ إِنَّهُمۡ فِتۡيَةٌ ءَامَنُواْ بِرَبِّهِمۡ وَزِدۡنَٰهُمۡ هُدٗى
13਼ (ਹੇ ਨਬੀ!) ਅਸੀਂ ਉਹਨਾਂ (ਗੁਫਾ ਵਾਲਿਆਂ) ਦਾ ਅਸਲ ਕਿੱਸਾ ਤੁਹਾਨੂੰ ਸੁਣਾਉਂਦੇ ਹਾਂ। ਉਹ ਕੁੱਝ ਨੌਜਵਾਨ ਸਨ ਜਿਹੜੇ ਆਪਣੇ ਰੱਬ ’ਤੇ ਈਮਾਨ ਲਿਆਏ ਸੀ ਅਤੇ ਅਸੀਂ ਉਹਨਾਂ ਨੂੰ ਹਿਦਾਇਤ ਵਿਚ ਉੱਨਤੀ ਬਖ਼ਸ਼ ਸੀ।

14 - Al-Kahf (The Cave) - 014

وَرَبَطۡنَا عَلَىٰ قُلُوبِهِمۡ إِذۡ قَامُواْ فَقَالُواْ رَبُّنَا رَبُّ ٱلسَّمَٰوَٰتِ وَٱلۡأَرۡضِ لَن نَّدۡعُوَاْ مِن دُونِهِۦٓ إِلَٰهٗاۖ لَّقَدۡ قُلۡنَآ إِذٗا شَطَطًا
14਼ ਅਸੀਂ ਉਹਨਾਂ ਦੇ ਦਿਲਾਂ ਨੂੰ ਦ੍ਰਿੜਤਾ ਬਖ਼ਸ਼ੀ ਜਦੋਂ ਉਹ (ਬਾਦਸ਼ਾਹ ਦੇ ਦਰਬਾਰ ਵਿੱਚੋਂ) ਇਹ ਕਹਿੰਦੇ ਹੋਏ ਉੱਠ ਖੜੇ ਹੋਏ ਕਿ ਸਾਡਾ ਮਾਲਿਕ ਤਾਂ ਉਹੀਓ ਹੈ ਜਿਹੜਾ ਅਕਾਸ਼ ਤੇ ਧਰਤੀ ਦਾ ਮਾਲਿਕ ਹੈ, ਇਹ ਨਹੀਂ ਹੋ ਸਕਦਾ ਕਿ ਅਸੀਂ ਉਸ ਨੂੰ ਛੱਡ ਕੇ ਕਿਸੇ ਹੋਰ ਨੂੰ ਇਸ਼ਟ ਕਹਿਏ ? ਜੇਕਰ ਅਸੀਂ ਅਜਿਹਾ ਕੁੱਝ ਕਿਹਾ ਤਾਂ ਅਸੀਂ ਬਹੁਤ ਹੀ ਜ਼ੁਲਮ ਤੇ ਵਧੀਕੀ ਵਾਲੀ ਗੱਲ ਕਹੀ।

15 - Al-Kahf (The Cave) - 015

هَـٰٓؤُلَآءِ قَوۡمُنَا ٱتَّخَذُواْ مِن دُونِهِۦٓ ءَالِهَةٗۖ لَّوۡلَا يَأۡتُونَ عَلَيۡهِم بِسُلۡطَٰنِۭ بَيِّنٖۖ فَمَنۡ أَظۡلَمُ مِمَّنِ ٱفۡتَرَىٰ عَلَى ٱللَّهِ كَذِبٗا
15਼ ਇਹ ਹੈ ਸਾਡੀ ਕੌਮ ਜਿਸ ਨੇ ਉਸ (ਅੱਲਾਹ)ਨੂੰ ਛੁੱਡ ਕੇ ਹੋਰ ਇਸ਼ਟ ਬਣਾ ਰੱਖੇ ਹਨ। ਇਹਨਾਂ ਦੇ ਇਸ਼ਟ ਹੋਣ ਦੀ ਇਹ ਲੋਕ ਕੋਈ ਖੁੱਲ੍ਹੀ ਦਲੀਲ ਕਿਉਂ ਨਹੀਂ ਲਿਆਉਂਦੇ ? ਅੱਲਾਹ ’ਤੇ ਝੂਠ ਜੋੜਣ ਵਾਲਿਆਂ ਤੋਂ ਵੱਧ ਜ਼ਾਲਮ ਹੋਰ ਕੌਣ ਹੋਵੇਗਾ।

16 - Al-Kahf (The Cave) - 016

وَإِذِ ٱعۡتَزَلۡتُمُوهُمۡ وَمَا يَعۡبُدُونَ إِلَّا ٱللَّهَ فَأۡوُۥٓاْ إِلَى ٱلۡكَهۡفِ يَنشُرۡ لَكُمۡ رَبُّكُم مِّن رَّحۡمَتِهِۦ وَيُهَيِّئۡ لَكُم مِّنۡ أَمۡرِكُم مِّرۡفَقٗا
16਼ (ਉਹਨਾਂ ਨੌਜਵਾਨਾਂ ਵਿੱਚੋਂ ਹੀ ਇਕ ਨੇ ਕਿਹਾ ਕਿ) ਜਦੋਂ ਤੁਸੀਂ ਉਹਨਾਂ ਤੋਂ ਅਤੇ ਅੱਲਾਹ ਤੋਂ ਛੁਟ ਉਨ੍ਹਾਂ ਦੇ ਦੂਜੇ ਇਸ਼ਟਾਂ ਤੋਂ ਲਾਂਭੇ ਹੋ ਚੁੱਕੇ ਹੋ ਤਾਂ ਕਿਸੇ ਗੁਫਾ ਵਿਚ ਜਾ ਬੈਠੋ, ਤੁਹਾਡਾ ਰੱਬ ਤੁਹਾਡੇ ’ਤੇ ਆਪਣੀਆਂ ਮਿਹਰਾਂ ਦੀ ਛਾਂ ਕਰ ਦੇਵੇਗਾ ਅਤੇ ਤੁਹਾਡੇ ਕੰਮਾਂ ਵਿਚ ਆਸਾਨੀਆਂ ਪੈਦਾ ਕਰ ਦੇਵੇ ਗਾ।

17 - Al-Kahf (The Cave) - 017

۞وَتَرَى ٱلشَّمۡسَ إِذَا طَلَعَت تَّزَٰوَرُ عَن كَهۡفِهِمۡ ذَاتَ ٱلۡيَمِينِ وَإِذَا غَرَبَت تَّقۡرِضُهُمۡ ذَاتَ ٱلشِّمَالِ وَهُمۡ فِي فَجۡوَةٖ مِّنۡهُۚ ذَٰلِكَ مِنۡ ءَايَٰتِ ٱللَّهِۗ مَن يَهۡدِ ٱللَّهُ فَهُوَ ٱلۡمُهۡتَدِۖ وَمَن يُضۡلِلۡ فَلَن تَجِدَ لَهُۥ وَلِيّٗا مُّرۡشِدٗا
17਼ ਤੁਸੀਂ ਵੇਖਦੇ ਕਿ ਜਦੋਂ ਸੂਰਜ ਚੜ੍ਹਦਾ ਤਾਂ ਉਹਨਾਂ ਦੀ ਗੁਫਾ ਦੇ ਸੱਜੇ ਪਾਸੇ ਝੁਕ ਜਾਂਦਾ ਅਤੇ ਡੁਬਣ ਦੇ ਸਮੇਂ ਉਹਨਾਂ ਦੇ ਖੱਬੇ ਪਾਸਿਓਂ ਬਚ ਕੇ ਨਿਕਲ ਜਾਂਦਾ ਅਤੇ ਉਹ (ਨੌਜਵਾਨ) ਉਸ ਗੁਫਾ ਦੀ ਖੁੱਲ੍ਹੀ ਥਾਂ ਤੇ ਸੁੱਤੇ ਪਏ ਹਨ। ਇਹ ਅੱਲਾਹ ਦੀਆਂ ਨਿਸ਼ਾਨੀਆਂ ਵਿੱਚੋਂ ਇਕ ਨਿਸ਼ਾਨੀ ਹੈ। ਅੱਲਾਹ ਜਿਸ ਨੂੰ ਰਾਹ ਵਿਖਾਵੇ ਉਹੀਓ ਸਿੱਧੀ ਰਾਹ ਪੈਂਦਾ ਹੈ। ਜਿਸ ਨੂੰ ਉਹ ਕੁਰਾਹੇ ਪਾ ਦੇਵੇ ਉਸ ਲਈ ਤੁਸੀਂ ਕੋਈ ਹਿਮਾਇਤੀ ਤੇ ਰਾਹ ਦੱਸਣ ਵਾਲਾ ਨਹੀਂ ਲੱਭ ਸਕਦੇ।

18 - Al-Kahf (The Cave) - 018

وَتَحۡسَبُهُمۡ أَيۡقَاظٗا وَهُمۡ رُقُودٞۚ وَنُقَلِّبُهُمۡ ذَاتَ ٱلۡيَمِينِ وَذَاتَ ٱلشِّمَالِۖ وَكَلۡبُهُم بَٰسِطٞ ذِرَاعَيۡهِ بِٱلۡوَصِيدِۚ لَوِ ٱطَّلَعۡتَ عَلَيۡهِمۡ لَوَلَّيۡتَ مِنۡهُمۡ فِرَارٗا وَلَمُلِئۡتَ مِنۡهُمۡ رُعۡبٗا
18਼ ਤੁਸੀਂ ਸਮਝਦੇ ਹੋ ਕਿ ਉਹ ਜਾਗ ਰਹੇ ਹਨ ਜਦ ਕਿ ਉਹ ਤਾਂ ਸੁੱਤੇ ਪਏ ਹਨ। ਅਸੀਂ (ਅੱਲਾਹ) ਆਪ ਹੀ ਉਹਨਾਂ ਨੂੰ ਸੱਜੇ ਖੱਬੇ ਪਾਸੇ ਦੁਆਉਂਦੇ ਹਾਂ ਅਤੇ ਉਹਨਾਂ ਦਾ ਕੁੱਤਾ ਵੀ (ਗੁਫਾ ਦੀ) ਚੌਂਖਟ ’ਤੇ ਆਪਣੇ ਪੈਰ ਫੈਲਾਈਂ ਬੈਠਾ ਹੋਇਆ ਹੈ। ਜੇਕਰ ਤੁਸੀਂ ਝਾਤੀ ਮਾਰ ਕੇ ਉਹਨਾਂ ਨੂੰ ਵੇਖ ਲੈਂਦੇ ਤਾਂ (ਡਰਦੇ ਹੋਏ) ਪਿਛਲੇ ਪੈਰੀਂ ਨੱਸ ਜਾਂਦੇ ਅਤੇ ਉਹਨਾਂ ਨੂੰ ਵੇਖ ਕੇ ਦਹਿਸ਼ਤ ਬੈਠ ਜਾਂਦੀ।

19 - Al-Kahf (The Cave) - 019

وَكَذَٰلِكَ بَعَثۡنَٰهُمۡ لِيَتَسَآءَلُواْ بَيۡنَهُمۡۚ قَالَ قَآئِلٞ مِّنۡهُمۡ كَمۡ لَبِثۡتُمۡۖ قَالُواْ لَبِثۡنَا يَوۡمًا أَوۡ بَعۡضَ يَوۡمٖۚ قَالُواْ رَبُّكُمۡ أَعۡلَمُ بِمَا لَبِثۡتُمۡ فَٱبۡعَثُوٓاْ أَحَدَكُم بِوَرِقِكُمۡ هَٰذِهِۦٓ إِلَى ٱلۡمَدِينَةِ فَلۡيَنظُرۡ أَيُّهَآ أَزۡكَىٰ طَعَامٗا فَلۡيَأۡتِكُم بِرِزۡقٖ مِّنۡهُ وَلۡيَتَلَطَّفۡ وَلَا يُشۡعِرَنَّ بِكُمۡ أَحَدًا
19਼ ਇਸੇ ਹਾਲਤ ਵਿਚ ਅਸੀਂ ਉਹਨਾਂ ਨੂੰ ਨੀਂਦ ਤੋਂ ਉਠਾਇਆ ਤਾਂ ਜੋ ਉਹ ਆਪਸ ਵਿਚ ਪੁੱਛ-ਗਿੱਛ ਕਰਨ। ਉਹਨਾਂ ਵਿੱਚੋਂ ਇਕ ਨੇ ਕਿਹਾ ਕਿ ਤੁਸੀਂ ਕਿੰਨੀ ਦੇਰ ਇਸ ਹਾਲਤ ਵਿਚ ਸੁੱਤੇ ਰਹੇ? ਉਹਨਾਂ ਨੇ ਉੱਤਰ ਦਿੱਤਾ ਕਿ ਅਸੀਂ ਇਕ ਦਿਨ ਜਾਂ ਇਕ ਦਿਨ ਤੋਂ ਵੀ ਘੱਟ ਇਸ ਹਾਲਤ ਵਿਚ ਰਹੇ ਹੋਵਾਂਗੇ। ਫੇਰ ਆਖਣ ਲੱਗੇ ਕਿ ਤੁਸੀਂ ਜਿੱਨੀ ਦੇਰ ਇੰਜ ਰਹੇ ਇਸ ਦਾ ਅਸਲ ਗਿਆਨ ਤਾਂ ਤੁਹਾਡੇ ਅੱਲਾਹ ਨੂੰ ਹੀ ਹੈ। ਸੋ ਹੁਣ ਤੁਸੀਂ ਆਪਣੇ ਵਿੱਚੋਂ ਇਕ ਵਿਅਕਤੀ ਨੂੰ ਇਹ ਚਾਂਦੀ (ਦਾ ਸਿੱਕਾ) ਦੇ ਕੇ ਬਸਤੀ ਵਿਚ ਭੇਜੋ। ਉਹ ਚੰਗੀ ਤਰ੍ਹਾਂ ਦੇਖ-ਭਾਲ ਕਰ ਲਵੇ ਕਿ ਸ਼ਹਿਰ ਵਿਚ ਕਿਹੜਾ ਭੋਜਨ ਵਧੇਰੇ ਪਾਕੀਜ਼ਾ ਹੈ, ਉਸੇ ਵਿੱਚੋਂ ਤੁਹਾਡੇ ਲਈ ਵੀ ਭੋਜਨ ਲਿਆਵੇ। ਉਸ ਨੂੰ ਚਾਹੀਦਾ ਹੈ ਕਿ (ਸੁਚੇਤ ਹੋ ਕੇ) ਨਰਮਾਈ ਨਾਲ ਗੱਲ ਕਰੇ, ਤੁਹਾਡੇ ਬਾਰੇ ਉੱਕਾ ਹੀ ਕਿਸੇ ਨੂੰ ਪਤਾ ਨਾ ਲੱਗੇ।

20 - Al-Kahf (The Cave) - 020

إِنَّهُمۡ إِن يَظۡهَرُواْ عَلَيۡكُمۡ يَرۡجُمُوكُمۡ أَوۡ يُعِيدُوكُمۡ فِي مِلَّتِهِمۡ وَلَن تُفۡلِحُوٓاْ إِذًا أَبَدٗا
20਼ ਜੇ ਕਿਤੇ ਉਹਨਾਂ (ਬਸਤੀ ਵਾਲਿਆਂ) ਨੂੰ ਤੁਹਾਡੀ ਖ਼ਬਰ ਹੋ ਗਈ ਤਾਂ ਉਹ ਪੱਥਰ ਮਾਰ-ਮਾਰ ਕੇ ਤੁਹਾਨੂੰ ਮਾਰ ਦੇਣਗੇ ਜਾਂ ਤੁਹਾਨੂੰ ਮੁੜ ਆਪਣੇ ਧਰਮ ਵਿਚ ਲੈ ਆਉਣਗੇ, ਫੇਰ ਤੁਸੀਂ ਕਦੇ ਵੀ ਸਫ਼ਲਤਾ ਪ੍ਰਾਪਤ ਨਹੀਂ ਕਰ ਸਕੋਂਗੇ।

21 - Al-Kahf (The Cave) - 021

وَكَذَٰلِكَ أَعۡثَرۡنَا عَلَيۡهِمۡ لِيَعۡلَمُوٓاْ أَنَّ وَعۡدَ ٱللَّهِ حَقّٞ وَأَنَّ ٱلسَّاعَةَ لَا رَيۡبَ فِيهَآ إِذۡ يَتَنَٰزَعُونَ بَيۡنَهُمۡ أَمۡرَهُمۡۖ فَقَالُواْ ٱبۡنُواْ عَلَيۡهِم بُنۡيَٰنٗاۖ رَّبُّهُمۡ أَعۡلَمُ بِهِمۡۚ قَالَ ٱلَّذِينَ غَلَبُواْ عَلَىٰٓ أَمۡرِهِمۡ لَنَتَّخِذَنَّ عَلَيۡهِم مَّسۡجِدٗا
21਼ ਇਸੇ ਪ੍ਰਕਾਰ ਅਸੀਂ ਉਹਨਾਂ ਲੋਕਾਂ ਦੇ ਹਾਲੋਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਹੈ ਤਾਂ ਜੋ ਉਹ ਸਮਝ ਜਾਣ ਲੈਣ ਕਿ ਅੱਲਾਹ ਦਾ ਵਾਅਦਾ (ਆਪਣੇ ਨੇਕ ਬੰਦਿਆਂ ਦੀ) ਮਦਦ ਕਰਨ ਦਾ ਸੱਚਾ ਹੈ ਅਤੇ ਕਿਆਮਤ ਦੇ ਆਉਣ ਵਿਚ ਵੀ ਕੋਈ ਸ਼ੱਕ ਨਹੀਂ। ਜਦੋਂ ਉਹ (ਬਸਤੀ ਵਾਲੇ) ਇਹਨਾਂ ਦੇ ਮਾਮਲੇ ਵਿਚ ਆਪੋ ਵਿਚ ਝਗੜ ਰਹੇ ਸਨ ਤਾਂ ਉਹ ਆਖਣ ਲੱਗੇ ਕਿ (ਉਹਨਾਂ ਦੀ ਗੁਫਾ ’ਤੇ) ਇਕ ਭਵਨ ਬਣਾ ਦਿਓ, ਉਹਨਾਂ ਦੇ ਬਾਰੇ ਤਾਂ ਉਹਨਾਂ ਦਾ ਰੱਬ ਹੀ ਜਾਣਦਾ ਹੈ। ਜਿਹੜੇ ਲੋਕ ਮਾਮਲੇ ਦੀ ਅਗਵਾਈ ਕਰ ਰਹੇ ਸਨ, ਉਹ ਆਖਣ ਲੱਗੇ ਕਿ ਅਸੀਂ ਇਹਨਾਂ ’ਤੇ ਇਕ ਪੂਜਾ-ਸਥਾਨ ਬਣਾਵਾਂਗੇ।

22 - Al-Kahf (The Cave) - 022

سَيَقُولُونَ ثَلَٰثَةٞ رَّابِعُهُمۡ كَلۡبُهُمۡ وَيَقُولُونَ خَمۡسَةٞ سَادِسُهُمۡ كَلۡبُهُمۡ رَجۡمَۢا بِٱلۡغَيۡبِۖ وَيَقُولُونَ سَبۡعَةٞ وَثَامِنُهُمۡ كَلۡبُهُمۡۚ قُل رَّبِّيٓ أَعۡلَمُ بِعِدَّتِهِم مَّا يَعۡلَمُهُمۡ إِلَّا قَلِيلٞۗ فَلَا تُمَارِ فِيهِمۡ إِلَّا مِرَآءٗ ظَٰهِرٗا وَلَا تَسۡتَفۡتِ فِيهِم مِّنۡهُمۡ أَحَدٗا
22਼ ਕੁੱਝ ਲੋਕ ਤਾਂ ਆਖਣਗੇ ਕਿ ਉਹ (ਗੁਫਾ ਵਾਲੇ) ਤਿੰਨ ਸਨ ਅਤੇ ਚੌਥਾ ਉਹਨਾਂ ਦਾ ਕੁੱਤਾ ਸੀ, ਕੁੱਝ ਆਖਣਗੇ ਕਿ ਉਹ ਪੰਜ ਸਨ ਤੇ ਛੇਵਾਂ ਉਹਨਾਂ ਦਾ ਕੁੱਤਾ ਸੀ। (ਇਹ ਸਭ) ਹਨੇਰੇ ਵਿਚ ਤੀਰ ਚਲਾਉਣਾ ਹੈ। ਕੁੱਝ ਲੋਕ (ਇਹ ਵੀ) ਆਖਣਗੇ ਕਿ ਉਹ ਸਤ ਸਨ ਅਤੇ ਅਠਵਾਂ ਉਹਨਾਂ ਦਾ ਕੁੱਤਾ ਸੀ। (ਹੇ ਨਬੀ!) ਤੁਸੀਂ ਆਖ ਦਿਓ ਕਿ ਮੇਰਾ ਮਾਲਿਕ ਹੀ (ਉਹਨਾਂ ਦੀ ਠੀਕ ਗਿਣਤੀ) ਨੂੰ ਜਾਣਦਾ ਹੈ ਜਦ ਕਿ ਠੀਕ ਗਿਣਤੀ ਤਾਂ ਬਹੁਤ ਹੀ ਘੱਟ ਲੋਕ ਜਾਣਦੇ ਹਨ। ਸੋ ਤੁਸੀਂ ਇਸ ਸੰਬੰਧ ਵਿਚ ਸਰਸਰੀ ਗੱਲ ਕਰੋ ਅਤੇ ਕੋਈ ਵਾਦ-ਵਿਵਾਦ ਵਾਲੀ ਗੱਲ ਨਾ ਕਰੋ ਅਤੇ ਨਾ ਤੁਸੀਂ ਉਹਨਾਂ ਦੇ ਬਾਰੇ ਕਿਸੇ ਤੋਂ ਕੁੱਝ ਪੁੱਛੋ।

23 - Al-Kahf (The Cave) - 023

وَلَا تَقُولَنَّ لِشَاْيۡءٍ إِنِّي فَاعِلٞ ذَٰلِكَ غَدًا
23਼ ਕਿਸੇ ਵੀ ਕੰਮ ਬਾਰੇ ਕਦੇ ਵੀ ਇਹ ਨਾ ਕਹੋ ਕਿ ਮੈਂ ਇਹ ਕੰਮ ਭਲਕੇ ਕਰਾਂਗਾ।

24 - Al-Kahf (The Cave) - 024

إِلَّآ أَن يَشَآءَ ٱللَّهُۚ وَٱذۡكُر رَّبَّكَ إِذَا نَسِيتَ وَقُلۡ عَسَىٰٓ أَن يَهۡدِيَنِ رَبِّي لِأَقۡرَبَ مِنۡ هَٰذَا رَشَدٗا
24਼ (ਸਗੋਂ ਆਖਿਆ ਕਰੋ) ਹਾਂ, ਜੇ ਅੱਲਾਹ ਚਾਹੇ (ਫੇਰ ਹੀ ਕਰ ਸਕਦੇ ਹੋ) ਜੇ ਤੁਸੀਂ (ਇਨਸ਼ਾ ਅੱਲਾਹ ਕਹਿਣਾ) ਭੁਲ ਜਾਵੋ ਤਾਂ ਝੱਟ ਆਪਣੇ ਰੱਬ ਨੂੰ ਯਾਦ ਕਰੋ ਅਤੇ ਆਖੋ ਕਿ ਆਸ ਹੈ ਕਿ ਮੇਰਾ ਰੱਬ ਇਸ ਮਾਮਲੇ ਵਿਚ ਹਿਦਾਇਤ ਤੇ ਭਲਾਈ ਵਲ ਮੇਰੀ ਅਗਵਾਈ ਕਰੇਗਾ।

25 - Al-Kahf (The Cave) - 025

وَلَبِثُواْ فِي كَهۡفِهِمۡ ثَلَٰثَ مِاْئَةٖ سِنِينَ وَٱزۡدَادُواْ تِسۡعٗا
25਼ ਉਹ ਲੋਕ ਗੁਫਾ ਵਿਚ ਤਿੰਨ ਸੌ ਸਾਲ ਤੋਂ ਨੌ ਸਾਲ ਵੱਧ (ਭਾਵ 309 ਸਾਲ) ਰਹੇ।

26 - Al-Kahf (The Cave) - 026

قُلِ ٱللَّهُ أَعۡلَمُ بِمَا لَبِثُواْۖ لَهُۥ غَيۡبُ ٱلسَّمَٰوَٰتِ وَٱلۡأَرۡضِۖ أَبۡصِرۡ بِهِۦ وَأَسۡمِعۡۚ مَا لَهُم مِّن دُونِهِۦ مِن وَلِيّٖ وَلَا يُشۡرِكُ فِي حُكۡمِهِۦٓ أَحَدٗا
26਼ (ਹੇ ਨਬੀ!) ਤੁਸੀਂ ਆਖ ਦਿਓ ਕਿ ਉਹਨਾਂ ਦੇ ਰਹਿਣ ਦਾ ਠੀਕ ਸਮਾਂ ਤਾਂ ਅੱਲਾਹ ਹੀ ਜਾਣਦਾ ਹੈ। ਅਕਾਸ਼ਾਂ ਤੇ ਧਰਤੀ ਦਾ ਗੁਪਤ ਗਿਆਨ ਕੇਵਲ ਉਸੇ ਨੂੰ ਹੀ ਹੈ। ਉਹ ਕਿੰਨਾ ਵਧੀਆ ਵੇਖਣ ਤੇ ਸੁਣਨ ਵਾਲਾ ਹੈ। ਅੱਲਾਹ ਤੋਂ ਛੁੱਟ ਉਹਨਾਂ ਦਾ ਕੋਈ ਸਹਾਈ ਨਹੀਂ ਅਤੇ ਅੱਲਾਹ ਆਪਣੀ ਸੱਤਾ ਵਿਚ ਕਿਸੇ ਨੂੰ ਭਾਈਵਾਲ ਨਹੀਂ ਬਣਾਉਂਦਾ।

27 - Al-Kahf (The Cave) - 027

وَٱتۡلُ مَآ أُوحِيَ إِلَيۡكَ مِن كِتَابِ رَبِّكَۖ لَا مُبَدِّلَ لِكَلِمَٰتِهِۦ وَلَن تَجِدَ مِن دُونِهِۦ مُلۡتَحَدٗا
27਼ (ਹੇ ਨਬੀ!) ਤੁਹਾਡੇ ਵੱਲ ਤੁਹਾਡੇ ਰੱਬ ਵੱਲੋਂ ਜਿਹੜੀ ਕਿਤਾਬ ਵਹੀ ਕੀਤੀ ਗਈ ਹੈ ਤੁਸੀਂ ਉਸ ਨੂੰ ਪੜ੍ਹਦੇ ਰਿਹਾ ਕਰੋ। ਇਸ (.ਕੁਰਆਨ) ਦੀਆਂ ਗੱਲਾਂ ਨੂੰ ਕੋਈ ਬਦਲਣ ਵਾਲਾ ਨਹੀਂ ਅਤੇ ਨਾ ਹੀ ਤੁਹਾਨੂੰ ਉਸ (ਅੱਲਾਹ) ਤੋਂ ਛੁੱਟ ਕੋਈ ਸ਼ਰਨ ਸਥਾਨ ਮਿਲ ਸਕਦਾ ਹੈ।

28 - Al-Kahf (The Cave) - 028

وَٱصۡبِرۡ نَفۡسَكَ مَعَ ٱلَّذِينَ يَدۡعُونَ رَبَّهُم بِٱلۡغَدَوٰةِ وَٱلۡعَشِيِّ يُرِيدُونَ وَجۡهَهُۥۖ وَلَا تَعۡدُ عَيۡنَاكَ عَنۡهُمۡ تُرِيدُ زِينَةَ ٱلۡحَيَوٰةِ ٱلدُّنۡيَاۖ وَلَا تُطِعۡ مَنۡ أَغۡفَلۡنَا قَلۡبَهُۥ عَن ذِكۡرِنَا وَٱتَّبَعَ هَوَىٰهُ وَكَانَ أَمۡرُهُۥ فُرُطٗا
28਼ (ਹੇ ਨਬੀ!) ਤੁਸੀਂ ਆਪਣੇ ਆਪ ਨੂੰ ਉਹਨਾਂ ਲੋਕਾਂ ਦੀ ਸੰਗਤ ਵਿਚ ਰੱਖੋ ਜਿਹੜੇ ਸਵੇਰੇ-ਸ਼ਾਮ ਆਪਣੇ ਪਾਲਣਹਾਰ ਨੂੰ ਪੁਕਾਰਦੇ ਹਨ ਅਤੇ ਉਸ ਦੇ ਚਿਹਰੇ ਦਾ ਦੀਦਾਰ (ਭਾਵ ਉਸ ਦੀ ਰਜ਼ਾ) ਚਾਹੁੰਦੇ ਹਨ ਸੋ ਤੁਹਾਡੀਆਂ ਨਜ਼ਰਾਂ ਉਹਨਾਂ ਤੋਂ ਪਰਾਂ ਨਹੀਂ ਹਟਣੀਆਂ ਚਾਹੀਦੀਆਂ ਕਿ ਉਹ ਵੀ ਸੰਸਾਰਿਕ ਜੀਵਨ ਦੀ ਠਾਠ-ਬਾਠ ਦੀਆਂ ਇਛੁੱਕ ਬਣ ਜਾਣ। ਉਸ ਦੇ ਪਿੱਛੇ ਕਦੇ ਵੀ ਨਾ ਲੱਗੋ ਜਿਸ ਦੇ ਮਨ ਨੂੰ ਅਸੀਂ ਆਪਣੀ ਯਾਦ ਤੋਂ ਭੁਲਾ ਰਖਿਆ ਹੈ ਅਤੇ ਉਹ ਆਪਣੀਆਂ ਇੱਛਾਵਾਂ ਦੇ ਪਿੱਛੇ ਤੁਰ ਪਿਆ, ਫੇਰ ਉਸ ਦਾ ਮਾਮਲਾ ਹੱਦੋਂ ਟੱਪਿਆ ਹੋਇਆ ਹੈ।

29 - Al-Kahf (The Cave) - 029

وَقُلِ ٱلۡحَقُّ مِن رَّبِّكُمۡۖ فَمَن شَآءَ فَلۡيُؤۡمِن وَمَن شَآءَ فَلۡيَكۡفُرۡۚ إِنَّآ أَعۡتَدۡنَا لِلظَّـٰلِمِينَ نَارًا أَحَاطَ بِهِمۡ سُرَادِقُهَاۚ وَإِن يَسۡتَغِيثُواْ يُغَاثُواْ بِمَآءٖ كَٱلۡمُهۡلِ يَشۡوِي ٱلۡوُجُوهَۚ بِئۡسَ ٱلشَّرَابُ وَسَآءَتۡ مُرۡتَفَقًا
29਼ ਉਹਨਾਂ ਨੂੰ ਆਖ ਦਿਓ ਕਿ ਹੱਕ ਤੁਹਾਡੇ ਰੱਬ ਵੱਲੋਂ ਆ ਗਿਆ ਹੈ। ਹੁਣ ਜਿਹੜਾ ਚਾਹੇ ਈਮਾਨ ਲੈ ਆਏ ਅਤੇ ਜਿਹੜਾ ਚਾਹੇ ਕੁਫ਼ਰ (ਇਨਕਾਰ) ਕਰੇ। ਬੇਸ਼ੱਕ ਜ਼ਾਲਮਾਂ (ਇਨਕਾਰੀਆਂ) ਲਈ ਅਸੀਂ ਇਕ ਅਜਿਹੀ ਅੱਗ ਤਿਆਰ ਕਰ ਰੱਖੀ ਹੈ, ਜਿਸ ਦੀਆਂ ਲਾਟਾਂ ਨੇ ਉਹਨਾਂ ਨੂੰ ਘੇਰੇ ਵਿਚ ਲੈ ਲੈਣਾ ਹੈ, (ਜੇ ਉਹ ਪਾਣੀ ਲਈ) ਬੇਨਤੀ ਕਰਨਗੇ ਤਾਂ ਅਜਿਹੇ ਪਾਣੀ ਨਾਲ ਸੁਣੀ ਜਾਵੇਗੀ ਜਿਹੜਾ ਪੰਘਰੇ ਹੋਏ ਤੇਲ ਦੀ ਗਾਦ ਵਰਗਾ ਹੋਵੇਗਾ, ਉਹ ਉਹਨਾਂ ਦੇ ਚਿਹਰਿਆਂ ਨੂੰ ਭੁਣ ਦੇਵੇਗਾ। ਕਿੰਨੀ ਭੈੜੀ ਪੀਣ ਵਾਲੀ ਚੀਜ਼ ਹੈ ਅਤੇ ਕਿੰਨਾ ਭੈੜਾ ਵਿਸ਼ਰਾਮ ਘਰ (ਨਰਕ) ਹੈ।

30 - Al-Kahf (The Cave) - 030

إِنَّ ٱلَّذِينَ ءَامَنُواْ وَعَمِلُواْ ٱلصَّـٰلِحَٰتِ إِنَّا لَا نُضِيعُ أَجۡرَ مَنۡ أَحۡسَنَ عَمَلًا
30਼ ਪਰ ਜਿਹੜੇ ਈਮਾਨ ਲਿਆਉਣ ਤੇ ਫੇਰ ਨੇਕ ਕਰਮ ਕਰਨ ਤਾਂ ਅਸੀਂ ਕਿਸੇ ਵੀ ਨੇਕ ਕਰਮ ਕਰਨ ਵਾਲੇ ਦਾ ਬਦਲਾ ਅਜਾਈਂ ਨਹੀਂ ਗੁਆਉਂਦੇ (ਭਾਵ ਹੱਕ ਨਹੀਂ ਮਾਰਦੇ)।

31 - Al-Kahf (The Cave) - 031

أُوْلَـٰٓئِكَ لَهُمۡ جَنَّـٰتُ عَدۡنٖ تَجۡرِي مِن تَحۡتِهِمُ ٱلۡأَنۡهَٰرُ يُحَلَّوۡنَ فِيهَا مِنۡ أَسَاوِرَ مِن ذَهَبٖ وَيَلۡبَسُونَ ثِيَابًا خُضۡرٗا مِّن سُندُسٖ وَإِسۡتَبۡرَقٖ مُّتَّكِـِٔينَ فِيهَا عَلَى ٱلۡأَرَآئِكِۚ نِعۡمَ ٱلثَّوَابُ وَحَسُنَتۡ مُرۡتَفَقٗا
31਼ ਉਹਨਾਂ ਲੋਕਾਂ ਲਈ ਸਦੀਵੀ ਬਾਗ਼ (ਜੰਨਤਾਂ) ਹਨ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਉੱਥੇ ਉਹਨਾਂ ਨੂੰ ਸੋਨੇ ਦੇ ਕੜੇ ਪੁਵਾਏ ਜਾਣਾਂਗੇ ਅਤੇ ਹਰੇ ਰੰਗ ਦੇ ਬਰੀਕ ਤੇ ਮੋਟੇ ਰੇਸ਼ਮੀ ਲਿਬਾਸ ਪਹਿਣਨਗੇ। ਉੱਥੇ ਉਹ ਤੱਖਤਾਂ ਉੱਤੇ ਗਾਵੇ ਲਾਈਂ ਬੈਠੇ ਹੋਣਗੇ। ਕਿੰਨਾ ਵਧੀਆ ਬਦਲਾ ਹੈ ਅਤੇ ਕਿੰਨਾ ਵਧੀਆ ਵਿਸ਼ਰਾਮ ਘਰ (ਜੰਨਤ) ਹੈ।

32 - Al-Kahf (The Cave) - 032

۞وَٱضۡرِبۡ لَهُم مَّثَلٗا رَّجُلَيۡنِ جَعَلۡنَا لِأَحَدِهِمَا جَنَّتَيۡنِ مِنۡ أَعۡنَٰبٖ وَحَفَفۡنَٰهُمَا بِنَخۡلٖ وَجَعَلۡنَا بَيۡنَهُمَا زَرۡعٗا
32਼ (ਹੇ ਨਬੀ!) ਇਹਨਾਂ ਲੋਕਾਂ ਨੂੰ ਉਹਨਾਂ ਦੋ ਵਿਅਕਤੀਆਂ ਦੀ ਉਦਾਹਰਨ ਵੀ ਸੁਣਾ ਦਿਓ, ਉਨ੍ਹਾਂ ਜਿਨ੍ਹਾਂ ਵਿੱਚੋਂ ਇਕ ਨੂੰ ਅਸਾਂ ਅੰਗੂਰਾਂ ਦੇ ਦੋ ਬਾਗ਼ ਦਿੱਤੇ ਸੀ ਅਤੇ ਉਹਨਾਂ ਦੁਆਲੇ ਖਜੂਰਾਂ ਦੇ ਰੁੱਖਾਂ ਦੀ ਵਾੜ ਲਾਈ ਸੀ ਅਤੇ ਉਹਨਾਂ (ਦੋਵੇਂ ਬਾਗ਼ਾਂ) ਦੇ ਵਿਚਾਲੇ ਖੇਤੀ ਉਗਾ ਛੱਡੀ ਸੀ।

33 - Al-Kahf (The Cave) - 033

كِلۡتَا ٱلۡجَنَّتَيۡنِ ءَاتَتۡ أُكُلَهَا وَلَمۡ تَظۡلِم مِّنۡهُ شَيۡـٔٗاۚ وَفَجَّرۡنَا خِلَٰلَهُمَا نَهَرٗا
33਼ ਦੋਵੇਂ ਬਾਗ਼ਾਂ ਨੇ ਫਲ ਦੇਣ ਵਿਚ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਸੀ ਅਤੇ ਉਹਨਾਂ ਦੋਵਾਂ ਬਾਗ਼ਾਂ ਦੇ ਵਿਚਕਾਰ ਅਸੀਂ ਇਕ ਨਹਿਰ ਵਗਾ ਦਿੱਤੀ ਸੀ।

34 - Al-Kahf (The Cave) - 034

وَكَانَ لَهُۥ ثَمَرٞ فَقَالَ لِصَٰحِبِهِۦ وَهُوَ يُحَاوِرُهُۥٓ أَنَا۠ أَكۡثَرُ مِنكَ مَالٗا وَأَعَزُّ نَفَرٗا
34਼ ਜਦੋਂ ਉਸ ਨੂੰ ਫਲਾਂ (ਦੀ ਉਪਜ ਪੂਰੀ) ਮਿਲ ਗਈ ਤਾਂ ਉਹ ਆਪਣੇ ਮਿੱਤਰ ਨੂੰ ਗੱਲਾਂ ਕਰਦੇ ਹੋਏ ਆਖਣ ਲੱਗਾ ਕਿ ਮੈਂ ਤੈਥੋਂ ਵਧੇਰੇ ਮਾਲਦਾਰ ਹਾਂ ਅਤੇ ਜੱਥੇ ਪੱਖੋਂ ਵੀ ਤੇਥੋਂ ਵੱਧ ਆਦਰ-ਮਾਨ ਵਾਲਾ ਹਾਂ।

35 - Al-Kahf (The Cave) - 035

وَدَخَلَ جَنَّتَهُۥ وَهُوَ ظَالِمٞ لِّنَفۡسِهِۦ قَالَ مَآ أَظُنُّ أَن تَبِيدَ هَٰذِهِۦٓ أَبَدٗا
35਼ ਅਤੇ (ਇਹੋ ਆਖਦੇ ਹੋਏ) ਜਦੋਂ ਉਹ ਆਪਣੇ ਬਾਗ਼ ਵਿਚ ਦਾਖ਼ਲ ਹੋਇਆ ਜਦ ਕਿ ਉਹ ਆਪਣੀ ਆਤਮਾ ਨਾਲ ਜ਼ੁਲਮ ਕਰ ਰਿਹਾ ਸੀ। ਉਸ ਨੇ ਆਖਿਆ ਕਿ ਮੈਂ ਨਹੀਂ ਸਮਝਦਾ ਕਿ ਇਹ ਬਾਗ਼ ਕਦੇ ਨਸ਼ਟ ਹੋਵੇਗਾ।

36 - Al-Kahf (The Cave) - 036

وَمَآ أَظُنُّ ٱلسَّاعَةَ قَآئِمَةٗ وَلَئِن رُّدِدتُّ إِلَىٰ رَبِّي لَأَجِدَنَّ خَيۡرٗا مِّنۡهَا مُنقَلَبٗا
36਼ ਅਤੇ ਆਖਿਆ ਕਿ ਨਾ ਹੀ ਮੈਂ ਸਮਝਦਾ ਹਾਂ ਕਿ ਕਿਆਮਤ ਕਾਇਮ ਹੋਵੇਗੀ। ਜੇ ਭਲਾਂ ਮੈਨੂੰ ਆਪਣੇ ਰੱਬ ਵੱਲ ਪਰਤਾਇਆ ਵੀ ਗਿਆ ਤਾਂ ਜ਼ਰੂਰ ਮੈਂ ਇਹਨਾਂ ਬਾਗ਼ਾਂ ਤੋਂ ਵੀ ਵਧੀਆ ਥਾਂ ਪ੍ਰਾਪਤ ਕਰਾਂਗਾ।

37 - Al-Kahf (The Cave) - 037

قَالَ لَهُۥ صَاحِبُهُۥ وَهُوَ يُحَاوِرُهُۥٓ أَكَفَرۡتَ بِٱلَّذِي خَلَقَكَ مِن تُرَابٖ ثُمَّ مِن نُّطۡفَةٖ ثُمَّ سَوَّىٰكَ رَجُلٗا
37਼ ਉਸ ਦੇ ਮੋਮਿਨ ਸਾਥੀ ਨੇ ਉਸ ਨੂੰ ਗੱਲਾਂ ਗੱਲਾਂ ਵਿਚ ਪੁੱਛਿਆ, ਕੀ ਤੂੰ ਉਸ (ਰੱਬ) ਦਾ ਇਨਕਾਰ ਕਰਦਾ ਹੈ ਜਿਸ ਨੇ ਤੈਨੂੰ ਮਿੱਟੀ ਤੋਂ ਪੈਦਾ ਕੀਤਾ, ਤੇ ਫੇਰ ਵੀਰਜ ਤੋਂ ਸਾਜਿਆ ਤੇ ਫੇਰ ਇਕ ਪੂਰਾ ਆਦਮੀ ਬਣਾ ਖੜ੍ਹਾ ਕੀਤਾ ?

38 - Al-Kahf (The Cave) - 038

لَّـٰكِنَّا۠ هُوَ ٱللَّهُ رَبِّي وَلَآ أُشۡرِكُ بِرَبِّيٓ أَحَدٗا
38਼ ਜਦੋਂ ਕਿ ਮੇਰਾ ਤਾਂ ਇਹ ਵਿਸ਼ਵਾਸ ਹੈ ਕਿ ਉਹੀਓ ਅੱਲਾਹ ਮੇਰਾ ਰੱਬ ਹੈ ਤੇ ਮੈਂ ਆਪਣੇ ਰੱਬ (ਪਾਲਣਹਾਰ) ਦੇ ਨਾਲ ਕਿਸੇ ਨੂੰ ਵੀ ਸ਼ਰੀਕ (ਸਾਂਝੀ) ਨਹੀਂ ਬਣਾਉਂਦਾ।

39 - Al-Kahf (The Cave) - 039

وَلَوۡلَآ إِذۡ دَخَلۡتَ جَنَّتَكَ قُلۡتَ مَا شَآءَ ٱللَّهُ لَا قُوَّةَ إِلَّا بِٱللَّهِۚ إِن تَرَنِ أَنَا۠ أَقَلَّ مِنكَ مَالٗا وَوَلَدٗا
39਼ (ਅਤੇ ਕਿਹਾ) ਜਦੋਂ ਤੂੰ ਆਪਣੇ ਬਾਗ਼ ਵਿਚ ਦਾਖ਼ਲ ਹੋ ਰਿਹਾ ਸੀ ਤਾਂ “ਮਾਸ਼ਾ ਅੱਲਾਹ ਲਾ ਕੁਵੱਤਾ ਇਲਾੱ ਬਿਲਾੱਹ” 1 (ਭਾਵ ਜੋ ਅੱਲਾਹ ਚਾਹੁੰਦਾ ਹੈ ਉਹੀਓ ਹੁੰਦਾ ਹੈ, ਅੱਲਾਹ ਤੋਂ ਛੁੱਟ ਹੋਰ ਕੋਈ ਵੀ ਸ਼ਕਤੀ ਨਹੀਂ) ਕਿਉਂ ਨਾ ਕਿਹਾ। ਜੇ ਅੱਜ ਤੂੰ ਮੈਨੂੰ ਮਾਲ ਤੇ ਸੰਤਾਨ ਪੱਖੋਂ ਘੱਟ ਵੇਖ ਰਿਹਾ ਹੈ।
1 “ਮਾਸ਼ਾ ਅੱਲਾਹ ਲਾ ਕੁਵ-ਵਤਾ ਇੱਲਾ ਬਿੱਲਾਹ” ਖੈਰੋ ਬਰਕਤ ਅਤੇ ਬੁਰੀ ਨਜ਼ਰ ਤੋਂ ਬਚਾਉਣ ਵਾਲੀ ਦੁਆ ਹੈ ਇਸ ਦੇ ਨਾਲ ਹੀ “ਲਾ ਹੌਲਾ ਵਲਾ ਕੁਵੱਤਾ ਇੱਲਾ ਬਿਲਾਹ” ਭਾਵ ਅੱਲਾਹ ਤੋਂ ਛੁੱਟ ਕੋਈ ਵੀ ਗੁਨਾਹਾਂ ਤੋਂ ਪਰਾਂ ਰੱਖਣ ਅਤੇ ਨਾ ਹੀ ਉਸ ਤੋਂ ਛੁੱਟ ਕੋਈ ਨੇਕੀ ਕਰਨ ਦੀ ਹਿੱਮਤ ਦਿੰਦਾਂ ਹੈ। ਇਹ ਵਧੀਆ ਬੋਲ ਹਨ ਇਹਨਾਂ ਦੀ ਮਹੱਤਤਾ ਹਦੀਸ ਵਿਚ ਬਿਆਨ ਕੀਤੀ ਗਈ ਹੈ। ਜਿਵੇਂ ਹਜ਼ਰਤ ਅਬੂ-ਮੂਸਾ ਅਸ਼ਅਰੀ ਰ:ਅ: ਦੱਸਦੇ ਹਨ ਕਿ ਅੱਲਾਹ ਦੇ ਰਸੂਲ (ਸ:) ਇਕ ਹੀ ਪਹਾੜੀ ’ਤੇ ਚੜਣ ਲੱਗੇ ਤਾਂ ਇਕ ਵਿਅਕਤੀ ਉਸ ਦੀ ਚੋਟੀ ’ਤੇ ਪਹੁੰਚ ਗਿਆ ਅਤੇ ਆਖਣ ਲੱਗਾ ਕਿ ‘ਲਾ ਇਲਾਹਾ ਇੱਲਲਾਹ ਵੱਲਾ ਹੋ ਅਕਬਰ’। ਉਸ ਵੇਲੇ ਨਬੀ (ਸ:) ਆਪਣੇ ਖੱਚਰ ’ਤੇ ਸਵਾਰ ਸੀ, ਆਪ (ਸ:) ਨੇ ਫ਼ਰਮਾਇਆ ਕਿ ਤੂੰ ਕਿਸੇ ਬੋਲੇ ਨੂੰ ਨਹੀਂ ਪੁਕਾਰ ਰਿਹਾ। ਫੇਰ ਫ਼ਰਮਾਇਆ “ਹੇ ਮੂਸਾ! ਜਾਂ ਹੇ ਅਬਦੁੱਲਾ! ਕੀ ਮੈਂ ਤੁਹਾਨੂੰ ਜੰਨਤ ਦੇ ਖਜ਼ਾਨਿਆਂ ਵਿੱਚੋਂ ਇਕ ਬੋਲ ਨਾ ਦੱਸਾਂ ? ਮੈਂਨੇ ਅਰਜ਼ ਕੀਤੀ ਕਿਉਂ ਨਹੀਂ ਜ਼ਰੂਰ ਦੱਸੋ, ਆਪ (ਸ:) ਨੇ ਫ਼ਰਮਾਇਆ ਲਾ ਹੌਲਾ ਵਲਾਂ ਕੁਵ-ਵਤਾ ਇੱਲਾ ਬਿੱਲਾਹ”। (ਸਹੀ ਬੁਖ਼ਾਰੀ, ਹਦੀਸ: 6409)

40 - Al-Kahf (The Cave) - 040

فَعَسَىٰ رَبِّيٓ أَن يُؤۡتِيَنِ خَيۡرٗا مِّن جَنَّتِكَ وَيُرۡسِلَ عَلَيۡهَا حُسۡبَانٗا مِّنَ ٱلسَّمَآءِ فَتُصۡبِحَ صَعِيدٗا زَلَقًا
40਼ ਹੋ ਸਕਦਾ ਹੈ ਕਿ ਮੇਰਾ ਰੱਬ ਮੈਨੂੰ ਤੇਰੇ ਇਸ ਬਾਗ਼ ਤੋਂ ਵੀ ਵਧੀਆ (ਬਾਗ਼) ਦੇ ਦੇਵੇ ਅਤੇ ਜਾਂ ਤੇਰੇ ਇਸ ਬਾਗ਼ ’ਤੇ ਕੋਈ ਅਕਾਸ਼ੋਂ ਅਜ਼ਾਬ ਭੇਜੇ ਕਿ ਉਹ (ਤੇਰਾ ਬਾਗ਼) ਇਕ ਰੜਾ ਮੈਦਾਨ ਬਣ ਕੇ ਰਹਿ ਜਾਵੇ।

41 - Al-Kahf (The Cave) - 041

أَوۡ يُصۡبِحَ مَآؤُهَا غَوۡرٗا فَلَن تَسۡتَطِيعَ لَهُۥ طَلَبٗا
41਼ ਜਾਂ ਇਸ ਦਾ ਪਾਣੀ ਡੁੰਗਿਆਈ (ਭਾਵ ਧਰਤੀ) ਵਿਚ ਉੱਤਰ ਜਾਵੇ ਫੇਰ ਇਹ ਗੱਲ ਤੇਰੇ ਵੱਸ ਦੀ ਨਹੀਂ ਕਿ ਤੂੰ (ਪਾਣੀ ਨੂੰ) ਲੱਭ ਸਕੇ (ਭਾਵ ਕੱਢ ਲਿਆਵੇਂ)।

42 - Al-Kahf (The Cave) - 042

وَأُحِيطَ بِثَمَرِهِۦ فَأَصۡبَحَ يُقَلِّبُ كَفَّيۡهِ عَلَىٰ مَآ أَنفَقَ فِيهَا وَهِيَ خَاوِيَةٌ عَلَىٰ عُرُوشِهَا وَيَقُولُ يَٰلَيۡتَنِي لَمۡ أُشۡرِكۡ بِرَبِّيٓ أَحَدٗا
42਼ ਸੋ ਉਸ (ਨਾ-ਸ਼ੁਕਰੇ) ਦੇ ਫਲਾਂ ਨੂੰ (ਅਜ਼ਾਬ ਨੇ) ਘੇਰ ਲਿਆ (ਭਾਵ ਨਸ਼ਟ ਹੋ ਗਏ) ਉਹ ਆਪਣੀ ਲਗਾਈ ਹੋਈ ਲਾਗਤ ਨੂੰ ਬਰਬਾਦ ਹੁੰਦਾ ਵੇਖ ਹੱਥ ਮਲਦਾ ਰਹਿ ਗਿਆ, ਜਦ ਕਿ ਉਹ ਆਪਣੇ (ਬਾਗ਼) ਛੱਪਰਾਂ ’ਤੇ ਪੁੱਠਾ ਡਿੱਗਿਆ ਪਿਆ ਸੀ ਅਤੇ ਉਹ ਆਖ ਰਿਹਾ ਸੀ ਕਿ ਕਾਸ਼! ਮੈਂ ਆਪਣੇ ਰੱਬ ਦੇ ਨਾਲ ਕਿਸੇ ਨੂੰ ਸ਼ਰੀਕ ਨਾ ਕਰਦਾ।

43 - Al-Kahf (The Cave) - 043

وَلَمۡ تَكُن لَّهُۥ فِئَةٞ يَنصُرُونَهُۥ مِن دُونِ ٱللَّهِ وَمَا كَانَ مُنتَصِرًا
43਼ ਉਸ ਦੀ ਸਹਾਇਤਾ ਲਈ ਕੋਈ ਅਜਿਹਾ ਜੱਥਾ ਨਹੀਂ ਸੀ ਜਿਹੜਾ ਅੱਲਾਹ (ਦੇ ਅਜ਼ਾਬ) ਤੋਂ ਉਸ ਦਾ ਬਚਾਓ ਕਰਦਾ ਅਤੇ ਨਾ ਹੀ ਉਹ ਆਪ ਇਸ (ਬਿਪਤਾ) ਦਾ ਸਾਥੋਂ ਬਦਲਾ ਲੈ ਸਕਦਾ ਸੀ।

44 - Al-Kahf (The Cave) - 044

هُنَالِكَ ٱلۡوَلَٰيَةُ لِلَّهِ ٱلۡحَقِّۚ هُوَ خَيۡرٞ ثَوَابٗا وَخَيۡرٌ عُقۡبٗا
44਼ (ਇਸ ਤੋਂ ਸਿੱਧ ਹੁੰਦਾ ਹੈ ਕਿ) ਕੰਮ ਬਣਾਉਣ ਦਾ ਸਾਰਾ ਅਧਿਕਾਰ ਅੱਲਾਹ ਸੱਚੇ ਦਾ ਹੀ ਹੈ। ਉਹੀਓ ਲੋਕ-ਪ੍ਰਲੋਕ ਵਿਚ ਵਧੀਆ ਬਦਲਾ ਦੇਣ ਵਾਲਾ ਹੈ।

45 - Al-Kahf (The Cave) - 045

وَٱضۡرِبۡ لَهُم مَّثَلَ ٱلۡحَيَوٰةِ ٱلدُّنۡيَا كَمَآءٍ أَنزَلۡنَٰهُ مِنَ ٱلسَّمَآءِ فَٱخۡتَلَطَ بِهِۦ نَبَاتُ ٱلۡأَرۡضِ فَأَصۡبَحَ هَشِيمٗا تَذۡرُوهُ ٱلرِّيَٰحُۗ وَكَانَ ٱللَّهُ عَلَىٰ كُلِّ شَيۡءٖ مُّقۡتَدِرًا
45਼ (ਹੇ ਨਬੀ!) ਇਹਨਾਂ ਨੂੰ ਸੰਸਾਰਿਕ ਜੀਵਨ ਦੀ ਉਦਹਾਰਨ ਦਿਓ ਕਿ ਜਿਵੇਂ ਮੀਂਹ ਦਾ ਪਾਣੀ ਹੈ, ਜਿਸ ਨੂੰ ਅਸਾਂ ਅਕਾਸ਼ੋਂ ਬਰਸਾਇਆ, ਜਿਸ ਤੋਂ ਧਰਤੀ ਦੀ ਉਪਜ ਬਹੁਤ ਵਧੀਆ ਹੋਈ, ਫੇਰ ਉਹੀਓ ਉਪਜ ਚੂਰਾ-ਚੂਰਾ (ਭਾਵ ਭੁਸਾ) ਬਣਾ ਕੇ ਰਹਿ ਗਈ ਜਿਸ ਨੂੰ ਹਵਾਵਾਂ ਉਡਾਈਂ ਫਿਰਦੀਆਂ ਹਨ। ਬੇਸ਼ੱਕ ਅੱਲਾਹ ਹਰੇਕ ਕੰਮ ਕਰਨ ਦੀ ਕੁਦਰਤ ਰੱਖਦਾ ਹੈ।

46 - Al-Kahf (The Cave) - 046

ٱلۡمَالُ وَٱلۡبَنُونَ زِينَةُ ٱلۡحَيَوٰةِ ٱلدُّنۡيَاۖ وَٱلۡبَٰقِيَٰتُ ٱلصَّـٰلِحَٰتُ خَيۡرٌ عِندَ رَبِّكَ ثَوَابٗا وَخَيۡرٌ أَمَلٗا
46਼ ਇਹ ਮਾਲ (ਧਨ ਪਦਾਰਥ) ਤੇ ਔਲਾਦ ਤਾਂ ਸੰਸਰਿਕ ਜੀਵਨ ਦੀਆਂ ਸਜਾਵਟਾਂ ਹਨ, ਜਦ ਕਿ ਤੁਹਾਡੇ ਰੱਬ ਦੀਆਂ ਨਜ਼ਰਾਂ ਵਿਚ ਬਾਕੀ ਰਹਿਣ ਵਾਲੀਆਂ ਨੇਕੀਆਂ ਹੀ ਸਿੱਟੇ ਪੱਖੋਂ ਬਿਹਤਰ ਹਨ ਅਤੇ ਚੰਗੀਆਂ ਆਸਾਂ ਤੱਕਣ ਲਈ ਵੀ ਇਹੋ ਵਧੀਆ ਹਨ।

47 - Al-Kahf (The Cave) - 047

وَيَوۡمَ نُسَيِّرُ ٱلۡجِبَالَ وَتَرَى ٱلۡأَرۡضَ بَارِزَةٗ وَحَشَرۡنَٰهُمۡ فَلَمۡ نُغَادِرۡ مِنۡهُمۡ أَحَدٗا
47਼ ਜਿਸ ਦਿਨ ਅਸੀਂ ਪਹਾੜਾਂ ਨੂੰ ਤੋਰਾਂਗੇ ਅਤੇ ਤੁਸੀਂ ਧਰਤੀ ਨੂੰ ਉੱਕਾ ਹੀ ਰੜਾ ਮੈਦਾਨ ਵੇਖੋਂਗੇ ਅਤੇ ਅਸੀਂ ਸਾਰੇ ਹੀ ਲੋਕਾਂ ਨੂੰ ਇਕੱਠਾ ਕਰਾਂਗੇ ਕਿ ਉਹਨਾਂ ਵਿੱਚੋਂ ਕੋਈ ਵੀ (ਬਿਨਾ ਪੁੱਛ ਗਿੱਛ ਤੋਂ ਛੱਡਿਆ ਨਹੀਂ ਜਾਵੇਗਾ।

48 - Al-Kahf (The Cave) - 048

وَعُرِضُواْ عَلَىٰ رَبِّكَ صَفّٗا لَّقَدۡ جِئۡتُمُونَا كَمَا خَلَقۡنَٰكُمۡ أَوَّلَ مَرَّةِۭۚ بَلۡ زَعَمۡتُمۡ أَلَّن نَّجۡعَلَ لَكُم مَّوۡعِدٗا
48਼ ਅਤੇ ਉਹ ਸਾਰੇ ਕਤਾਰਾਂ ਬੰਨੀ ਤੁਹਾਡੇ ਰੱਬ ਦੇ ਹਜ਼ੂਰ ਪੇਸ਼ ਕੀਤੇ ਜਾਣਗੇ। (ਕਿਹਾ ਜਾਵੇਗਾ ਕਿ) ਤੁਸੀਂ ਸਾਰੇ ਲੋਕ ਸਾਡੇ ਕੋਲ ਉਸੇ ਪ੍ਰਕਾਰ ਆਏ ਹੋ ਜਿਵੇਂ ਅਸੀਂ ਤੁਹਾਨੂੰ ਪਹਿਲੀ ਵਾਰ ਪੈਦਾ ਕੀਤਾ ਸੀ ਪਰ ਤੁਸੀਂ ਤਾਂ ਇਹੋ ਸਮਝਦੇ ਰਹੇ ਕਿ ਅਸੀਂ ਤੁਹਾਡੇ ਲਈ ਵਾਅਦੇ (ਭਾਵ ਕਿਅਮਾਤ) ਦਾ ਕੋਈ ਵੀ ਸਮਾਂ ਨਿਸ਼ਚਿਤ ਨਹੀਂ ਸੀ ਕੀਤਾ।

49 - Al-Kahf (The Cave) - 049

وَوُضِعَ ٱلۡكِتَٰبُ فَتَرَى ٱلۡمُجۡرِمِينَ مُشۡفِقِينَ مِمَّا فِيهِ وَيَقُولُونَ يَٰوَيۡلَتَنَا مَالِ هَٰذَا ٱلۡكِتَٰبِ لَا يُغَادِرُ صَغِيرَةٗ وَلَا كَبِيرَةً إِلَّآ أَحۡصَىٰهَاۚ وَوَجَدُواْ مَا عَمِلُواْ حَاضِرٗاۗ وَلَا يَظۡلِمُ رَبُّكَ أَحَدٗا
49਼ (ਕਿਆਮਤ ਦਿਆੜੇ) ਹਰੇਕ ਦੀ ਕਰਮ-ਪਤਰੀ ਉਸ ਦੇ ਸਾਹਮਣੇ ਧਰ ਦਿੱਤੀ ਜਾਵੇਗੀ। (ਹੇ ਮੁਹੰਮਦ!) ਫੇਰ ਤੁਸੀਂ ਵੇਖੋਗੇ ਕਿ ਅਪਰਾਧੀ ਉਸ ਦੀ ਲਿਖਤ ਨੂੰ ਪੜ੍ਹ ਕੇ ਡਰੇ ਸਹਿਮੇ ਪਏ ਹੋਣਗੇ ਅਤੇ ਆਖਣਗੇ ਕਿ ਹਾਏ ਸਾਡੇ ਫੁੱਟੇ ਭਾਗ! ਇਹ ਕਿਹੋ ਜਹੀ ਕਰਮ-ਪਤਰੀ ਹੈ ਜਿਸ ਨੇ ਕੋਈ ਵੀ ਛੋਟਾ ਵੱਡਾ ਅਮਲ ਬਿਨਾਂ ਲਿਖੇ ਨਹੀਂ ਛੱਡਿਆ ਅਤੇ ਇਸਨੇ ਤਾਂ ਸਭ ਕੁੱਝ ਹੀ ਗਿਣ ਰੱਖਿਆ ਹੈ। ਜੋ ਵੀ ਉਹਨਾਂ ਨੇ ਕਰਮ (ਕਰਤੂਤਾਂ) ਕੀਤੇ ਸਨ ਉਨ੍ਹਾਂ ਸਭ ਨੂੰ (ਉਸ ਕਿਤਾਬ ਵਿਚ) ਮੌਜੂਦ ਪਾਉਣਗੇ ਅਤੇ ਤੁਹਾਡਾ ਰੱਬ ਕਿਸੇ ਨਾਲ ਭੋਰਾ ਭਰ ਵੀ ਜ਼ੁਲਮ ਨਹੀਂ ਕਰੇਗਾ।

50 - Al-Kahf (The Cave) - 050

وَإِذۡ قُلۡنَا لِلۡمَلَـٰٓئِكَةِ ٱسۡجُدُواْ لِأٓدَمَ فَسَجَدُوٓاْ إِلَّآ إِبۡلِيسَ كَانَ مِنَ ٱلۡجِنِّ فَفَسَقَ عَنۡ أَمۡرِ رَبِّهِۦٓۗ أَفَتَتَّخِذُونَهُۥ وَذُرِّيَّتَهُۥٓ أَوۡلِيَآءَ مِن دُونِي وَهُمۡ لَكُمۡ عَدُوُّۢۚ بِئۡسَ لِلظَّـٰلِمِينَ بَدَلٗا
50਼ (ਯਾਦ ਕਰੋ) ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਹੁਕਮ ਦਿੱਤਾ ਕਿ ਆਦਮ ਦੇ ਅੱਗੇ ਸੀਸ ਝੁਕਾਓ ਤਾਂ ਛੁੱਟ ਇਬਲੀਸ ਤੋਂ ਸਭ ਨੇ ਸੀਸ ਝੁਕਾ ਦਿੱਤੇ। ਉਹ (ਇਬਲੀਸ) ਜਿੰਨਾਂ ਵਿੱਚੋਂ ਸੀ। ਸੋ ਉਸ ਨੇ ਆਪਣੇ ਰੱਬ ਦੀ ਨਾ-ਫ਼ਰਮਾਨੀ ਕੀਤੀ। (ਹੇ ਲੋਕੋ!) ਕੀ ਤੁਸੀਂ ਫੇਰ ਵੀ ਮੈਨੂੰ ਛੱਡ ਕੇ ਉਸ ਨੂੰ ਅਤੇ ਉਸਦੀ ਔਲਾਦ ਨੂੰ ਆਪਣਾ ਮਿੱਤਰ ਬਣਾ ਰਹੇ ਹੋ, ਜਦੋਂ ਕਿ ਉਹ ਤੁਹਾਡਾ ਵੈਰੀ ਹੈ। ਜ਼ਾਲਮਾਂ ਦਾ ਬਹੁਤ ਹੀ ਭੈੜਾ ਟਿਕਾਣਾ (ਨਰਕ) ਹੈ।

51 - Al-Kahf (The Cave) - 051

۞مَّآ أَشۡهَدتُّهُمۡ خَلۡقَ ٱلسَّمَٰوَٰتِ وَٱلۡأَرۡضِ وَلَا خَلۡقَ أَنفُسِهِمۡ وَمَا كُنتُ مُتَّخِذَ ٱلۡمُضِلِّينَ عَضُدٗا
51਼ ਮੈਂ ਉਹਨਾਂ (ਇਬਲੀਸ ਤੇ ਉਸ ਦੀ ਔਲਾਦ) ਨੂੰ ਅਕਾਸ਼ਾਂ ਤੇ ਧਰਤੀ ਨੂੰ ਸਿਰਜਣ ਸਮੇਂ ਗਵਾਹ ਨਹੀਂ ਬਣਾਇਆ ਸੀ ਅਤੇ ਨਾ ਹੀ ਉਸ ਸਮੇਂ, ਜਦੋਂ ਉਹਨਾਂ ਨੂੰ ਪੈਦਾ ਕੀਤਾ ਗਿਆ ਸੀ। ਮੈਂ ਕੁਰਾਹੇ ਪਾਉਣ ਵਾਲਿਆਂ ਨੂੰ ਆਪਣਾ ਸਹਾਈ ਬਣਾਉਣ ਵਾਲਾ ਵੀ ਨਹੀਂ।

52 - Al-Kahf (The Cave) - 052

وَيَوۡمَ يَقُولُ نَادُواْ شُرَكَآءِيَ ٱلَّذِينَ زَعَمۡتُمۡ فَدَعَوۡهُمۡ فَلَمۡ يَسۡتَجِيبُواْ لَهُمۡ وَجَعَلۡنَا بَيۡنَهُم مَّوۡبِقٗا
52਼ (ਉਸ ਦਿਨ ਤੋਂ ਡਰੋ) ਜਿਸ ਦਿਨ ਉਹ (ਅੱਲਾਹ) ਆਖੇਗਾ ਕਿ ਤੁਸੀਂ ਜਿਨ੍ਹਾਂ ਨੂੰ ਮੇਰਾ ਸ਼ਰੀਕ ਸਮਝਦੇ ਸੀ ਉਹਨਾਂ ਨੂੰ (ਆਪਣੀ ਮਦਦ ਲਈ) ਬਲਾਓ। ਇਹ ਉਹਨਾਂ ਨੂੰ ਬੁਲਾਉਣਗੇ ਪਰ ਉਹ ਕੋਈ ਵੀ ਜਵਾਬ ਨਹੀਂ ਦੇਣਗੇ ਅਤੇ ਅਸੀਂ ਉਹਨਾਂ (ਜ਼ਾਲਮਾਂ) ਵਿਚਾਲੇ ਬਰਬਾਦੀ ਦੀ ਇਕ ਖਾਈ ਬਣਾ ਦੇਵਾਂਗੇ।

53 - Al-Kahf (The Cave) - 053

وَرَءَا ٱلۡمُجۡرِمُونَ ٱلنَّارَ فَظَنُّوٓاْ أَنَّهُم مُّوَاقِعُوهَا وَلَمۡ يَجِدُواْ عَنۡهَا مَصۡرِفٗا
53਼ ਅਤੇ ਪਾਪੀ (ਨਰਕ ਦੀ) ਅੱਗ ਨੂੰ ਵੇਖ ਕੇ ਸਮਝ ਲੈਣਗੇ ਕਿ ਉਹ ਇਸੇ (ਖਾਈ) ਵਿਚ ਸੁੱਟੇ ਜਾਣਗੇ ਅਤੇ ਉਸ ਤੋਂ ਬਚਣ ਲਈ ਉਹਨਾਂ ਨੂੰ ਕੋਈ ਹੋਰ ਥਾਂ ਨਹੀਂ ਲੱਭੇਗੀ।

54 - Al-Kahf (The Cave) - 054

وَلَقَدۡ صَرَّفۡنَا فِي هَٰذَا ٱلۡقُرۡءَانِ لِلنَّاسِ مِن كُلِّ مَثَلٖۚ وَكَانَ ٱلۡإِنسَٰنُ أَكۡثَرَ شَيۡءٖ جَدَلٗا
54਼ ਅਸੀਂ ਇਸ .ਕੁਰਆਨ ਵਿਚੋਂ ਹਰ ਹਰ ਪ੍ਰਕਾਰ ਦੀਆਂ ਉਦਾਹਰਣਾਂ ਲੋਕਾਂ (ਨੂੰ ਸਮਝਾਉਣ) ਲਈ ਬਿਆਨ ਕਰ ਦਿੱਤੀਆਂ ਹਨ ਪਰ ਮਨੁੱਖ ਸਭ ਤੋਂ ਵੱਧ ਝਗੜਾਲੂ ਹੈ।

55 - Al-Kahf (The Cave) - 055

وَمَا مَنَعَ ٱلنَّاسَ أَن يُؤۡمِنُوٓاْ إِذۡ جَآءَهُمُ ٱلۡهُدَىٰ وَيَسۡتَغۡفِرُواْ رَبَّهُمۡ إِلَّآ أَن تَأۡتِيَهُمۡ سُنَّةُ ٱلۡأَوَّلِينَ أَوۡ يَأۡتِيَهُمُ ٱلۡعَذَابُ قُبُلٗا
55਼ ਲੋਕਾਂ ਦੇ ਕੋਲ ਹਿਦਾਇਤ ਆ ਜਾਣ ਤੋਂ ਬਾਅਦ ਵੀ ਉਹਨਾਂ ਨੂੰ ਈਮਾਨ ਲਿਆਉਣ ਤੋਂ ਤੇ ਆਪਣੇ ਰੱਬ ਤੋਂ ਮੁਆਫ਼ੀ ਮੰਗਣ ਤੋਂ ਕੇਵਲ ਇਸ ਗੱਲ ਨੇ ਰੋਕ ਰੱਖਿਆ ਹੈ ਕਿ ਉਹ ਚਾਹੁੰਦੇ ਹਨ ਕਿ ਪਹਿਲੀਆਂ ਕੌਮਾਂ ਨਾਲ ਜਿਹੜਾ ਕੁਝ ਬੀਤ ਚੁੱਕਿਆ ਹੈ (ਭਾਵ ਅਜ਼ਾਬ) ਉਹ ਕੁੱਝ ਇਹਨਾਂ ਨਾਲ ਵੀ ਵਾਪਰੇ ਜਾਂ ਇਹਨਾਂ ਦੇ ਸਾਹਮਣੇ ਵੀ ਉਹੀਓ ਅਜ਼ਾਬ ਆਵੇ।

56 - Al-Kahf (The Cave) - 056

وَمَا نُرۡسِلُ ٱلۡمُرۡسَلِينَ إِلَّا مُبَشِّرِينَ وَمُنذِرِينَۚ وَيُجَٰدِلُ ٱلَّذِينَ كَفَرُواْ بِٱلۡبَٰطِلِ لِيُدۡحِضُواْ بِهِ ٱلۡحَقَّۖ وَٱتَّخَذُوٓاْ ءَايَٰتِي وَمَآ أُنذِرُواْ هُزُوٗا
56਼ ਅਸੀਂ ਰਸੂਲਾਂ ਨੂੰ ਕੇਵਲ ਇਸ ਲਈ ਭੇਜਦੇ ਹਾਂ ਕਿ ਉਹ (ਲੋਕਾਂ ਨੂੰ ਸਵਰਗਾਂ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਅਤੇ (ਨਰਕ ਦੇ ਅਜ਼ਾਬ ਤੋਂ) ਡਰਾਉਣ, ਪਰ ਕਾਫ਼ਿਰ ਲੋਕ ਝੂਠ ਦੇ ਹਥਿਆਰ ਨਾਲ ਝਗੜਦੇ ਹਨ ਤਾਂ ਜੋ ਇਸ ਦੇ ਨਾਲ ਸੱਚ ਨੂੰ ਸੱਟ ਮਾਰੀ ਜਾਵੇ, ਉਹਨਾਂ ਨੇ ਸਾਡੀਆਂ ਆਇਤਾਂ (ਆਦੇਸ਼ਾਂ) ਨੂੰ ਅਤੇ ਜਿਸ ਚੀਜ਼ (ਅਜ਼ਾਬ) ਤੋਂ ਡਰਾਇਆ ਜਾਂਦਾ ਹੈ, ਉਹਨਾਂ ਨੇ ਉਸੇ ਦਾ ਹੀ ਮਖੌਲ ਬਣਾ ਲਿਆ।

57 - Al-Kahf (The Cave) - 057

وَمَنۡ أَظۡلَمُ مِمَّن ذُكِّرَ بِـَٔايَٰتِ رَبِّهِۦ فَأَعۡرَضَ عَنۡهَا وَنَسِيَ مَا قَدَّمَتۡ يَدَاهُۚ إِنَّا جَعَلۡنَا عَلَىٰ قُلُوبِهِمۡ أَكِنَّةً أَن يَفۡقَهُوهُ وَفِيٓ ءَاذَانِهِمۡ وَقۡرٗاۖ وَإِن تَدۡعُهُمۡ إِلَى ٱلۡهُدَىٰ فَلَن يَهۡتَدُوٓاْ إِذًا أَبَدٗا
57਼ ਉਸ ਤੋਂ ਵੱਧ ਜ਼ਾਲਮ ਕੌਣ ਹੈ ਜਿਸ ਨੂੰ ਉਸ ਦੇ ਰੱਬ ਦੀਆਂ ਅਇਤਾਂ (.ਕੁਰਆਨ) ਰਾਹੀਂ ਨਸੀਹਤ ਕੀਤੀ ਜਾਵੇ, ਉਹ ਫੇਰ ਵੀ ਮੂੰਹ ਮੋੜ ਲਵੇ ਅਤੇ ਜੋ ਵੀ ਉਸ ਦੇ ਹੱਥਾਂ ਨੇ ਅੱਗੇ ਭੇਜਿਆ ਹੈ ਉਹ ਉਸ ਨੂੰ ਭੁਲ ਜਾਵੇ। ਬੇਸ਼ੱਕ ਅਸੀਂ ਉਹਨਾਂ ਦੇ ਦਿਲਾਂ ’ਤੇ ਪੜਦਾ ਪਾ ਛਡਿਆ ਹੈ ਕਿ ਉਸ (.ਕੁਰਆਨ) ਨੂੰ ਨਾ-ਸਮਝਣ ਅਤੇ ਉਹਨਾਂ ਦੇ ਕੰਨਾਂ ਵਿਚ ਡਾਟ ਪਾ ਦਿੱਤੇ ਹਨ (ਕਿ ਉਹ ਸੁਣ ਨਾ ਸਕਣ)। (ਹੇ ਮੁਹੰਮਦ ਸ:!) ਭਾਵੇਂ ਤੁਸੀਂ ਉਹਨਾਂ ਨੂੰ ਕਿੰਨਾ ਹੀ ਹਿਦਾਇਤ ਵੱਲ ਸੱਦੋ ਪਰ ਉਹ ਇਹ ਫੇਰ ਵੀ ਹਿਦਾਇਤ ਨਹੀਂ ਪਾਉਣਗੇ

58 - Al-Kahf (The Cave) - 058

وَرَبُّكَ ٱلۡغَفُورُ ذُو ٱلرَّحۡمَةِۖ لَوۡ يُؤَاخِذُهُم بِمَا كَسَبُواْ لَعَجَّلَ لَهُمُ ٱلۡعَذَابَۚ بَل لَّهُم مَّوۡعِدٞ لَّن يَجِدُواْ مِن دُونِهِۦ مَوۡئِلٗا
58਼ ਤੁਹਾਡਾ ਰੱਬ ਅਤਿਅੰਤ ਬਖ਼ਸ਼ਣਹਾਰ ਤੇ ਰਹਿਮਤਾਂ ਵਾਲਾ ਹੈ। ਜੇ ਉਹ ਉਹਨਾਂ (ਪਾਪੀਆਂ) ਦੀਆਂ ਕਰਤੂਤਾਂ ਉੱਤੇ ਫੜਣਾ ਚਾਹੇ ਤਾਂ ਉਹਨਾਂ ਨੂੰ ਤਾਂ ਬਹੁਤ ਹੀ ਛੇਤੀ ਅਜ਼ਾਬ ਆ ਜਾਵੇ। ਪਰ ਉਹਨਾਂ ਨਾਲ (ਕਿਆਮਤ ਦੇ) ਵਾਅਦੇ ਦਾ ਸਮਾਂ ਨਿਯਤ ਕੀਤਾ ਹੋਇਆ ਹੈ। ਉਹ ਇਸ (ਦਿਹਾੜੇ) ਤੋਂ ਬਚਣ ਲਈ ਕੋਈ ਵੀ ਸ਼ਰਨ ਅਸਥਾਨ ਨਹੀਂ ਪਾਉਣਗੇ।

59 - Al-Kahf (The Cave) - 059

وَتِلۡكَ ٱلۡقُرَىٰٓ أَهۡلَكۡنَٰهُمۡ لَمَّا ظَلَمُواْ وَجَعَلۡنَا لِمَهۡلِكِهِم مَّوۡعِدٗا
59਼ ਇਹ ਹਨ ਉਹ ਬਸਤੀਆਂ ਜਿਨ੍ਹਾਂ ਨੂੰ ਅਸੀਂ ਉਦੋਂ ਹਲਾਕ ਕੀਤਾ ਸੀ ਜਦੋਂ ਉਹਨਾਂ ਨੇ ਅੱਤਿਆਚਾਰ ਕੀਤੇ ਸੀ, ਅਸਾਂ ਉਹਨਾਂ ਦੀ ਬਰਬਾਦੀ ਲਈ ਇਕ ਸਮਾਂ ਨਿਯਤ ਕਰ ਰੱਖਿਆ ਸੀ।

60 - Al-Kahf (The Cave) - 060

وَإِذۡ قَالَ مُوسَىٰ لِفَتَىٰهُ لَآ أَبۡرَحُ حَتَّىٰٓ أَبۡلُغَ مَجۡمَعَ ٱلۡبَحۡرَيۡنِ أَوۡ أَمۡضِيَ حُقُبٗا
60਼ (ਹੇ ਨਬੀ! ਯਾਦ ਕਰੋ) ਜਦੋਂ ਮੂਸਾ ਨੇ ਆਪਣੇ ਸਾਥੀ (ਯੁਸ਼ੂਅ ਬਿਨ ਨੂਨ) ਨੂੰ ਆਖਿਆ ਸੀ ਕਿ ਮੈਂ ਤਾਂ ਉਦੋਂ ਤਕ ਤੁਰਦਾ ਹੀ ਰਵਾਗਾਂ ਜਦੋਂ ਤੀਕ ਕਿ ਦੋ ਦਰਿਆਵਾਂ ਦੇ ਸੰਗਮ 1 ’ਤੇ ਨਾ ਪਹੁੰਚ ਜਾਵਾਂ, ਭਾਵੇਂ ਮੈਨੂੰ ਸਾਲਾਂ ਸਾਲ ਹੀ ਕਿਉਂ ਨਾ ਤੁਰਨਾ ਪਵੇ।
1 ਇਸ ਸੰਬੰਧ ਵਿਚ ਦੱਸਿਆ ਗਿਆ ਸੀ ਕਿ ਇਸੇ ਥਾਂ ਹਜ਼ਰਤ ਮੂਸਾ ਅਤੇ ਹਜ਼ਰਤ ਖਿਜ਼ਰ (ਅ:) ਦੀ ਮਿਲਣੀ ਹੋਈ ਸੀ। ਵਿਸਥਾਰ ਨਾਲ ਵੇਖਣ ਲਈ ਵੇਖੋ ਸਹੀ ਬੁਖ਼ਾਰੀ, ਹਦੀਸ: 4725

61 - Al-Kahf (The Cave) - 061

فَلَمَّا بَلَغَا مَجۡمَعَ بَيۡنِهِمَا نَسِيَا حُوتَهُمَا فَٱتَّخَذَ سَبِيلَهُۥ فِي ٱلۡبَحۡرِ سَرَبٗا
61਼ ਜਦੋਂ ਉਹ ਦੋਵੇਂ ਦਰਿਆਵਾਂ ਦੇ ਸੰਗਮ ’ਤੇ ਪਹੁੰਚੇ ਉੱਥੇ ਉਹ ਆਪਣੀ ਮੱਛੀ ਭੁਲ ਗਏ ਅਤੇ ਉਹ (ਮੱਛੀ) ਦਰਿਆ ਵਿਚ ਦੀ ਇਕ ਸੁਰੰਗ ਵਾਂਗ ਰਾਹ ਬਣਾ ਕੇ ਚਲੀ ਗਈ।

62 - Al-Kahf (The Cave) - 062

فَلَمَّا جَاوَزَا قَالَ لِفَتَىٰهُ ءَاتِنَا غَدَآءَنَا لَقَدۡ لَقِينَا مِن سَفَرِنَا هَٰذَا نَصَبٗا
62਼ ਜਦੋਂ ਉਹ ਦੋਵੇਂ ਉਥਿਓਂ ਅੱਗੇ ਤੁਰੇ ਤਾਂ ਮੂਸਾ ਨੇ ਆਪਣੇ ਸਾਥੀ ਨੂੰ ਆਖਿਆ ਕਿ ਲਿਆ ਸਾਡਾ ਨਾਸ਼ਤਾ! ਅਸੀਂ ਤਾਂ ਇਸ ਸਫ਼ਰ ਤੋਂ ਬੁਰੀ ਤਰ੍ਹਾਂ ਥੱਕ ਗਏ ਹਾਂ।

63 - Al-Kahf (The Cave) - 063

قَالَ أَرَءَيۡتَ إِذۡ أَوَيۡنَآ إِلَى ٱلصَّخۡرَةِ فَإِنِّي نَسِيتُ ٱلۡحُوتَ وَمَآ أَنسَىٰنِيهُ إِلَّا ٱلشَّيۡطَٰنُ أَنۡ أَذۡكُرَهُۥۚ وَٱتَّخَذَ سَبِيلَهُۥ فِي ٱلۡبَحۡرِ عَجَبٗا
63਼ ਉਸ (ਸਾਥੀ) ਨੇ ਆਖਿਆ, ਕੀ ਤੁਸੀਂ ਵੇਖਿਆ ਸੀ ਜਦੋਂ ਅਸੀਂ ਇਕ ਚੱਟਾਨ ਲਾਗੇ ਰੁਕੇ ਸਾਂ, ਤਾਂ ਮੈਂ ਉੱਥੇ ਹੀ ਮੱਛੀ ਨੂੰ ਭੁੱਲ ਆਇਆ ਤੇ ਸ਼ੈਤਾਨ ਨੇ ਮੈਨੂੰ ਭੁਲਾ ਦਿੱਤਾ ਕਿ ਮੈਨੂੰ ਤੁਹਾਨੂੰ ਇਸ ਦੀ ਖ਼ਬਰ ਦਿੰਦਾ, ਉਹ (ਮੱਛੀ) ਤਾਂ ਬੜੇ ਹੀ ਅਜੀਬ ਢੰਗ ਨਾਲ ਦਰਿਆ ਵਿਚ ਰਸਤਾ ਬਣਾ ਕੇ ਚਲੀ ਗਈ।

64 - Al-Kahf (The Cave) - 064

قَالَ ذَٰلِكَ مَا كُنَّا نَبۡغِۚ فَٱرۡتَدَّا عَلَىٰٓ ءَاثَارِهِمَا قَصَصٗا
64਼ ਮੂਸਾ ਨੇ ਆਖਿਆ, ਇਹੋ ਥਾਂ ਤਾਂ ਅਸੀਂ ਚਾਹੁੰਦੇ ਸੀ। ਫੇਰ ਉਹ ਆਪਣੇ ਪੈਰਾਂ ਦੇ ਨਿਸ਼ਾਨ ਵੇਖਦੇ ਹੋਏ (ਉਸੇ ਥਾਂ) ਮੁੜ ਆਏ।

65 - Al-Kahf (The Cave) - 065

فَوَجَدَا عَبۡدٗا مِّنۡ عِبَادِنَآ ءَاتَيۡنَٰهُ رَحۡمَةٗ مِّنۡ عِندِنَا وَعَلَّمۡنَٰهُ مِن لَّدُنَّا عِلۡمٗا
65਼ ਉੱਥੇ ਉਹਨਾਂ ਨੇ ਸਾਡੇ ਬੰਦਿਆਂ ਵਿੱਚੋਂ ਇਕ ਬੰਦਾ (ਖ਼ਿਜ਼ਰ ਨੂੰ) ਵੇਖਿਆ, ਜਿਸ ਨੂੰ ਅਸੀਂ ਆਪਣੇ ਵਲੋਂ ਮਿਹਰਾਂ ਨਾਲ ਨਿਵਾਜ਼ਿਆ ਸੀ ਅਤੇ ਉਸ ਨੂੰ ਆਪਣੇ ਵੱਲੋਂ ਇਕ ਵਿਸ਼ੇਸ਼ ਗਿਆਨ ਵੀ ਬਖ਼ਸ਼ਿਆ।

66 - Al-Kahf (The Cave) - 066

قَالَ لَهُۥ مُوسَىٰ هَلۡ أَتَّبِعُكَ عَلَىٰٓ أَن تُعَلِّمَنِ مِمَّا عُلِّمۡتَ رُشۡدٗا
66਼ ਮੂਸਾ ਨੇ ਉਸ (ਖ਼ਿਜ਼ਰ) ਨੂੰ ਪੁੱਛਿਆ, ਕੀ ਮੈਂ ਤੁਹਾਡੇ ਸੰਗ ਰਹਿ ਸਕਦਾ ਹਾਂ ਕਿ ਤੁਸੀਂ ਮੈਨੂੰ ਵੀ ਉਸ ਗਿਆਨ ਵਿੱਚੋਂ ਸਿਖਾਓ ਜਿਹੜੀ ਭਲਾਈ (ਹਿਕਮਤ) ਤੁਹਾਨੂੰ ਸਿਖਾਈ ਗਈ ਹੈ ?

67 - Al-Kahf (The Cave) - 067

قَالَ إِنَّكَ لَن تَسۡتَطِيعَ مَعِيَ صَبۡرٗا
67਼ ਉਸ (ਖ਼ਿਜ਼ਰ) ਨੇ ਆਖਿਆ ਕਿ ਤੁਸੀਂ ਮੇਰੇ ਸੰਗ (ਰਹਿ ਕੇ) ਸਬਰ ਨਹੀਂ ਕਰ ਸਕਦੇ।

68 - Al-Kahf (The Cave) - 068

وَكَيۡفَ تَصۡبِرُ عَلَىٰ مَا لَمۡ تُحِطۡ بِهِۦ خُبۡرٗا
68਼ ਅਤੇ ਜਿਸ ਚੀਜ਼ ਦਾ ਤੁਹਾਨੂੰ ਗਿਆਨ ਹੀ ਨਾ ਹੋਵੇ ਉਸ ’ਤੇ ਸਬਰ ਹੋ ਵੀ ਕਿਵੇਂ

Scroll to Top