النمل
An-Naml
The Ant
1 - An-Naml (The Ant) - 001
طسٓۚ تِلۡكَ ءَايَٰتُ ٱلۡقُرۡءَانِ وَكِتَابٖ مُّبِينٍ
1਼ ਤਾ, ਸੀਨ। ਇਹ .ਕੁਰਆਨ ਅਤੇ ਚਾਨਣ ਵਿਖਾਉਣ ਵਾਲੀ ਕਿਤਾਬ ਦੀਆਂ ਆਇਤਾਂ ਹਨ।
2 - An-Naml (The Ant) - 002
هُدٗى وَبُشۡرَىٰ لِلۡمُؤۡمِنِينَ
2਼ (ਇਹ .ਕੁਰਆਨ) ਹਿਦਾਇਤ ਅਤੇ ਖ਼ੁਸ਼ਖ਼ਬਰੀ ਹੈ ਉਹਨਾਂ ਈਮਾਨ ਵਾਲਿਆਂ ਲਈ।
3 - An-Naml (The Ant) - 003
ٱلَّذِينَ يُقِيمُونَ ٱلصَّلَوٰةَ وَيُؤۡتُونَ ٱلزَّكَوٰةَ وَهُم بِٱلۡأٓخِرَةِ هُمۡ يُوقِنُونَ
3਼ ਜਿਹੜੇ (ਈਮਾਨ ਵਾਲੇ) ਨਮਾਜ਼ਾਂ ਕਾਇਮ ਕਰਦੇ ਹਨ ਅਤੇ ਜ਼ਕਾਤ ਅਦਾ ਕਰਦੇ ਹਨ ਅਤੇ ਆਖ਼ਿਰਤ ਉੱਤੇ ਪੂਰਾ ਵਿਸ਼ਵਾਸ ਰੱਖਦੇ ਹਨ।
4 - An-Naml (The Ant) - 004
إِنَّ ٱلَّذِينَ لَا يُؤۡمِنُونَ بِٱلۡأٓخِرَةِ زَيَّنَّا لَهُمۡ أَعۡمَٰلَهُمۡ فَهُمۡ يَعۡمَهُونَ
4਼ ਜਿਹੜੇ ਲੋਕੀ ਕਿਆਮਤ ਵਾਪਰਨ ’ਤੇ ਈਮਾਨ ਨਹੀਂ ਰੱਖਦੇ, ਅਸੀਂ ਉਹਨਾਂ ਦੀਆਂ ਕਰਤੂਤਾਂ ਨੂੰ ਉਹਨਾਂ ਲਈ ਸ਼ੋਭਾਵਾਨ ਬਣਾ ਦਿੰਦੇ ਹਾਂ, ਸੋ ਉਹ ਭਟਕੇ ਫਿਰਦੇ ਹਨ।
5 - An-Naml (The Ant) - 005
أُوْلَـٰٓئِكَ ٱلَّذِينَ لَهُمۡ سُوٓءُ ٱلۡعَذَابِ وَهُمۡ فِي ٱلۡأٓخِرَةِ هُمُ ٱلۡأَخۡسَرُونَ
5਼ ਇਹੋ ਉਹ ਲੋਕ ਹਨ ਜਿਨ੍ਹਾਂ ਲਈ ਕਰੜੀਆਂ ਸਜ਼ਾਵਾਂ ਹਨ ਅਤੇ ਆਖ਼ਿਰਤ ਵਿਚ ਵੀ ਉਹ ਸਭ ਤੋਂ ਵੱਧ ਘਾਟੇ ਵਿਚ ਰਹਿਣਗੇ।
6 - An-Naml (The Ant) - 006
وَإِنَّكَ لَتُلَقَّى ٱلۡقُرۡءَانَ مِن لَّدُنۡ حَكِيمٍ عَلِيمٍ
6਼ (ਹੇ ਨਬੀ!) ਨਿਰਸੰਦੇਹ, ਤੁਹਾਨੂੰ ਇਕ ਹਕੀਮ (ਯੁਕਤੀਮਾਨ) ਤੇ ਜਾਣਨਹਾਰ (ਅੱਲਾਹ) ਵੱਲੋਂ ਇਹ਼ਕੁਰਆਨ ਸਿਖਾਇਆ ਜਾ ਰਿਹਾ ਹੈ।
7 - An-Naml (The Ant) - 007
إِذۡ قَالَ مُوسَىٰ لِأَهۡلِهِۦٓ إِنِّيٓ ءَانَسۡتُ نَارٗا سَـَٔاتِيكُم مِّنۡهَا بِخَبَرٍ أَوۡ ءَاتِيكُم بِشِهَابٖ قَبَسٖ لَّعَلَّكُمۡ تَصۡطَلُونَ
7਼ (ਉਸ ਵੇਲੇ ਦੀ ਗੱਲ ਸੁਣਾਓ) ਜਦੋਂ ਮੂਸਾ ਨੇ ਆਪਣੀ ਪਤਨੀ ਨੂੰ ਕਿਹਾ ਸੀ ਕਿ ਮੈਂ ਨੇ ਅੱਗ ਵੇਖੀ ਹੈ। ਮੈਂ ਹੁਣੇ ਉੱਥੋਂ ਤੁਹਾਡੇ ਲਈ ਕੋਈ ਖ਼ਬਰ ਜਾਂ ਕੋਈ ਅੱਗ ਦਾ ਬਲਦਾ ਹੋਇਆ ਅੰਗਿਆਰਾ ਲਿਆਉਂਦਾ ਹਾਂ ਤਾਂ ਜੋ ਤੁਸੀਂ ਸੇਕ ਸਕੋ।
8 - An-Naml (The Ant) - 008
فَلَمَّا جَآءَهَا نُودِيَ أَنۢ بُورِكَ مَن فِي ٱلنَّارِ وَمَنۡ حَوۡلَهَا وَسُبۡحَٰنَ ٱللَّهِ رَبِّ ٱلۡعَٰلَمِينَ
8਼ ਜਦੋਂ (ਮੂਸਾ) ਉਸ ਅੱਗ ਕੋਲ ਪਹੁੰਚਿਆ ਤਾਂ ਆਵਾਜ਼ ਆਈ ਕਿ ਬਰਕਤਾਂ ਵਾਲਾ ਹੈ ਉਹ (ਅੱਲਾਹ) ਜਿਹੜਾ ਇਸ ਅੱਗ (ਨੂਰ) ਵਿਚ ਹੈ ਅਤੇ ਜੋ ਇਸ ਦੇ ਆਲੇ-ਦੁਆਲੇ ਹੈ ਅਤੇ ਅੱਲਾਹ ਪਾਕ ਹੈ ਜੋ ਕਿ ਸਾਰੇ ਜਹਾਨਾਂ ਦਾ ਮਾਲਿਕ ਹੈ।
9 - An-Naml (The Ant) - 009
يَٰمُوسَىٰٓ إِنَّهُۥٓ أَنَا ٱللَّهُ ٱلۡعَزِيزُ ٱلۡحَكِيمُ
9਼ ਹੇ ਮੂਸਾ! ਬੇਸ਼ੱਕ ਮੈਂ ਹੀ ਅੱਲਾਹ ਹਾਂ! ਜੋ ਕਿ ਡਾਢਾ ਜ਼ੋਰਾਵਰ ਤੇ ਯੁਕਤੀਮਾਨ ਹੈ।
10 - An-Naml (The Ant) - 010
وَأَلۡقِ عَصَاكَۚ فَلَمَّا رَءَاهَا تَهۡتَزُّ كَأَنَّهَا جَآنّٞ وَلَّىٰ مُدۡبِرٗا وَلَمۡ يُعَقِّبۡۚ يَٰمُوسَىٰ لَا تَخَفۡ إِنِّي لَا يَخَافُ لَدَيَّ ٱلۡمُرۡسَلُونَ
10਼ (ਅੱਲਾਹ ਨੇ ਕਿਹਾ ਕਿ) ਤੂੰ ਆਪਣੀ ਸੋਟੀ ਸੁੱਟ ਦੇ। ਜਦੋਂ (ਮੂਸਾ ਨੇ ਸੋਟੀ ਸੁੱਟੀ ਤਾਂ) ਵੇਖਿਆ ਕਿ ਉਹ ਤਾਂ ਇੰਜ ਹਿਲ ਰਹੀ ਹੈ ਜਿਵੇਂ ਕੋਈ ਸੱਪ ਹੋਵੇ ਤਾਂ ਉਹ ਪਿੱਠ ਫੇਰ ਕੇ ਨੱਸਿਆ ਪਿਛ੍ਹਾਂ ਮੁੜ ਕੇ ਵੀ ਨਹੀਂ ਵੇਖਿਆ। (ਅੱਲਾਹ ਨੇ ਫ਼ਰਮਾਇਆ) ਹੇ ਮੂਸਾ! ਡਰਣਾ ਨਹੀਂ, ਮੇਰੀ ਹਜ਼ੂਰੀ ਵਿਚ ਪੈਗ਼ੰਬਰ ਡਰਿਆ ਨਹੀਂ ਕਰਦੇ।
11 - An-Naml (The Ant) - 011
إِلَّا مَن ظَلَمَ ثُمَّ بَدَّلَ حُسۡنَۢا بَعۡدَ سُوٓءٖ فَإِنِّي غَفُورٞ رَّحِيمٞ
11਼ ਪਰ ਜਿਨ੍ਹੇ ਜ਼ੁਲਮ ਕੀਤਾ ਫੇਰ ਉਸ ਨੇ ਬੁਰਾਈ ਤੋਂ ਮਗਰੋਂ (ਭੈੜੇ ਅਮਲਾਂ ਨੂੰ) ਬਦਲ ਕੇ ਨੇਕੀ ਕੀਤੀ ਤਾਂ (ਅਜਿਹੇ ਵਿਅਕਤੀ ਲਈ) ਨਿਰਸੰਦੇਹ, ਮੈਂ ਬਖ਼ਸ਼ਣਹਾਰ ਤੇ ਮਿਹਰਬਾਨ ਹਾਂ।
12 - An-Naml (The Ant) - 012
وَأَدۡخِلۡ يَدَكَ فِي جَيۡبِكَ تَخۡرُجۡ بَيۡضَآءَ مِنۡ غَيۡرِ سُوٓءٖۖ فِي تِسۡعِ ءَايَٰتٍ إِلَىٰ فِرۡعَوۡنَ وَقَوۡمِهِۦٓۚ إِنَّهُمۡ كَانُواْ قَوۡمٗا فَٰسِقِينَ
12਼ (ਹੇ ਮੂਸਾ!) ਆਪਣਾ ਹੱਥ ਆਪਣੇ ਗਲਾਵੇਂ ਵਿਚ ਪਾ, ਉਹ ਸਫ਼ੈਦ ਤੇ ਲਿਸ਼ਕਦਾ ਹੋਇਆ ਬੇ-ਐਬ ਨਿਕਲੇਗਾ। ਇਹ (ਦੋ ਨਿਸ਼ਾਨੀਆਂ) ਉਹਨਾਂ ਨੋ ਨਿਸ਼ਾਨੀਆਂ (ਰੱਬੀ ਚਮਤਕਾਰਾਂ) ਵਿੱਚੋਂ ਹਨ (ਜਿਨ੍ਹਾਂ ਦੇ ਨਾਲ) ਤੁਹਾਨੂੰ ਫ਼ਿਰਔਨ ਤੇ ਉਸ ਦੀ ਕੌਮ ਵੱਲ ਭੇਜਿਆ ਗਿਆ ਹੈ। ਬੇਸ਼ੱਕ ਉਹ ਨਾ-ਫ਼ਰਮਾਨ ਲੋਕ ਹਨ।
13 - An-Naml (The Ant) - 013
فَلَمَّا جَآءَتۡهُمۡ ءَايَٰتُنَا مُبۡصِرَةٗ قَالُواْ هَٰذَا سِحۡرٞ مُّبِينٞ
13਼ ਜਦੋਂ ਉਹਨਾਂ (ਫ਼ਿਰਔਨੀਆਂ) ਕੋਲ ਸਪਸ਼ਟ ਮੁਅਜਜ਼ੇ (ਰੱਬੀ ਚਮਤਕਾਰ) ਪਹੁੰਚੇ ਤਾਂ ਉਹ ਕਹਿਣ ਲੱਗੇ ਕਿ ਇਹ ਤਾਂ ਖੁੱਲ੍ਹਾ ਜਾਦੂ ਹੈ।
14 - An-Naml (The Ant) - 014
وَجَحَدُواْ بِهَا وَٱسۡتَيۡقَنَتۡهَآ أَنفُسُهُمۡ ظُلۡمٗا وَعُلُوّٗاۚ فَٱنظُرۡ كَيۡفَ كَانَ عَٰقِبَةُ ٱلۡمُفۡسِدِينَ
14਼ ਉਹਨਾਂ (ਫ਼ਿਰਔਨੀਆਂ) ਨੇ ਜ਼ੁਲਮ ਤੇ ਹੰਕਾਰ ਨਾਲ ਉਹਨਾਂ (ਨਿਸ਼ਾਨੀਆਂ) ਦਾ ਇਨਕਾਰ ਕੀਤਾ ਜਦੋਂ ਕਿ ਉਹਨਾਂ ਦੇ ਦਿਲਾਂ ਨੇ ਮੰਨ ਲਿਆ ਸੀ। ਫੇਰ ਵੇਖੋ ਉਹਨਾਂ ਇਨਕਾਰੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।
15 - An-Naml (The Ant) - 015
وَلَقَدۡ ءَاتَيۡنَا دَاوُۥدَ وَسُلَيۡمَٰنَ عِلۡمٗاۖ وَقَالَا ٱلۡحَمۡدُ لِلَّهِ ٱلَّذِي فَضَّلَنَا عَلَىٰ كَثِيرٖ مِّنۡ عِبَادِهِ ٱلۡمُؤۡمِنِينَ
15਼ ਬੇਸ਼ੱਕ ਅਸੀਂ ਦਾਊਦ ਤੇ ਸੁਲੇਮਾਨ ਨੂੰ (ਵਿਸ਼ੇਸ਼) ਗਿਆਨ ਬਖ਼ਸ਼ਿਆ ਅਤੇ ਉਹਨਾਂ ਦੋਵਾਂ ਨੇ ਕਿਹਾ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸੇ ਅੱਲਾਹ ਲਈ ਹਨ ਜਿਸ ਨੇ ਸਾਨੂੰ ਆਪਣੇ ਬਹੁਤ ਸਾਰੇ ਈਮਾਨ ਵਾਲੇ ਬੰਦਿਆਂ ਉੱਤੇ ਵਡਿਆਈ ਬਖ਼ਸ਼ੀ।
16 - An-Naml (The Ant) - 016
وَوَرِثَ سُلَيۡمَٰنُ دَاوُۥدَۖ وَقَالَ يَـٰٓأَيُّهَا ٱلنَّاسُ عُلِّمۡنَا مَنطِقَ ٱلطَّيۡرِ وَأُوتِينَا مِن كُلِّ شَيۡءٍۖ إِنَّ هَٰذَا لَهُوَ ٱلۡفَضۡلُ ٱلۡمُبِينُ
16਼ ਅਤੇ ਅਸੀਂ ਦਾਊਦ ਦਾ ਵਾਰਸ ਸੁਲੇਮਾਨ ਨੂੰ ਬਣਾਇਆ ਤੇ ਉਸ ਨੇ ਆਖਿਆ ਕਿ ਹੇ ਲੋਕੋ! ਸਾਨੂੰ (ਰੱਬ ਨੇ) ਪੰਛੀਆਂ ਦੀਆਂ ਬੋਲੀਆਂ ਸਿਖਾਈਆਂ ਹਨ ਅਤੇ ਸਾਨੂੰ ਹੋਰ ਬਹੁਤ ਕੁੱਝ ਬਖ਼ਸ਼ਿਆ ਹੋਇਆ ਹੈ। ਬੇਸ਼ੱਕ ਇਹ ਸਭ ਸਪਸ਼ਟ ਰੂਪ ਵਿਚ (ਅੱਲਾਹ ਦੀ) ਕ੍ਰਿਪਾਲਤਾ ਹੈ।
17 - An-Naml (The Ant) - 017
وَحُشِرَ لِسُلَيۡمَٰنَ جُنُودُهُۥ مِنَ ٱلۡجِنِّ وَٱلۡإِنسِ وَٱلطَّيۡرِ فَهُمۡ يُوزَعُونَ
17਼ ਸੁਲੇਮਾਨ ਦੇ ਹਜ਼ੂਰ ਜਿੰਨਾਂ, ਮਨੁੱਖਾਂ ਅਤੇ ਪੰਛੀਆਂ ਦੇ ਦਲ ਇਕੱਤਰ ਕੀਤੇ ਗਏ, ਉਹਨਾਂ ਸਭ ਦੀਆਂ ਵੱਖ-ਵੱਖ ਟੋਲੀਆਂ ਬਣਾਈਆਂ ਗਈਆਂ ਸਨ।
18 - An-Naml (The Ant) - 018
حَتَّىٰٓ إِذَآ أَتَوۡاْ عَلَىٰ وَادِ ٱلنَّمۡلِ قَالَتۡ نَمۡلَةٞ يَـٰٓأَيُّهَا ٱلنَّمۡلُ ٱدۡخُلُواْ مَسَٰكِنَكُمۡ لَا يَحۡطِمَنَّكُمۡ سُلَيۡمَٰنُ وَجُنُودُهُۥ وَهُمۡ لَا يَشۡعُرُونَ
18਼ (ਇਕ ਵਾਰ) ਜਦੋਂ ਉਹ (ਸੁਲੇਮਾਨ ਤੇ ਉਸ ਦੀਆਂ ਫ਼ੌਜਾਂ) ਕੀੜੀਆਂ ਦੀ ਘਾਟੀ ਵਿਚ ਦੀ ਲੰਘ ਰਹੇ ਸੀ ਤਾਂ ਇਕ ਕੀੜੀ ਨੇ ਕਿਹਾ ਕਿ ਹੇ ਕੀੜੀਓ! ਆਪਣੀ ਆਪਣੀ ਖੁੱਡਾਂ ਵਿਚ ਜਾ ਵੜੋ, ਕਿਤੇ ਇੰਜ ਨਾ ਹੋਵੇ ਕਿ (ਬੇਧਿਆਨੀ ਵਿਚ) ਸੁਲੇਮਾਨ ਅਤੇ ਉਸ ਦੀਆਂ ਫ਼ੌਜਾਂ ਤੁਹਾਨੂੰ ਲਤਾੜ ਸੁੱਟਣ ਅਤੇ ਉਹਨਾਂ ਨੂੰ ਇਸ ਦੀ ਖ਼ਬਰ ਵੀ ਨਾ ਹੋਵੇ।
19 - An-Naml (The Ant) - 019
فَتَبَسَّمَ ضَاحِكٗا مِّن قَوۡلِهَا وَقَالَ رَبِّ أَوۡزِعۡنِيٓ أَنۡ أَشۡكُرَ نِعۡمَتَكَ ٱلَّتِيٓ أَنۡعَمۡتَ عَلَيَّ وَعَلَىٰ وَٰلِدَيَّ وَأَنۡ أَعۡمَلَ صَٰلِحٗا تَرۡضَىٰهُ وَأَدۡخِلۡنِي بِرَحۡمَتِكَ فِي عِبَادِكَ ٱلصَّـٰلِحِينَ
19਼ ਇਸ (ਕੀੜੀ) ਦੀ ਇਹ ਗੱਲ ਸੁਣ ਕੇ ਸੁਲੇਮਾਨ ਮੁਸਕੜੀਂ ਹੱਸ ਪਿਆ ਅਤੇ ਆਖਣ ਲੱਗਾ ਕਿ ਹੇ ਮੇਰੇ ਮਾਲਿਕ! ਤੂੰ ਮੈਨੂੰ ਇਹ ਬਲ ਬਖ਼ਸ਼ ਕਿ ਮੈਂ ਤੇਰੇ ਉਹਨਾਂ ਸਾਰੀਆਂ ਨਿਅਮਤਾਂ ਦਾ ਸ਼ੁਕਰ ਅਦਾ ਕਰਦਾ ਰਹਾਂ, ਜਿਹੜੀਆਂ ਵੀ ਤੈਨੇ ਮੈਨੂੰ ਅਤੇ ਮੇਰੇ ਮਾਂ-ਪਿਓ ਨੂੰ ਬਖ਼ਸ਼ੀਆਂ ਹਨ। ਇਸ ਗੱਲ ਲਈ ਵੀ (ਦੁਆਂ ਮੰਗਦਾ ਹਾਂ) ਕਿ ਮੈਂ ਅਜਿਹੇ ਭਲੇ ਕੰਮ ਕਰਾਂ ਜਿਹੜੇ ਤੂੰ ਪਸੰਦ ਕਰੇ ਅਤੇ ਆਪਣੀ ਮਿਹਰ ਸਦਕਾ ਆਪਣੇ ਨੇਕ ਬੰਦਿਆਂ ਵਿਚ ਸ਼ਾਮਿਲ ਕਰ ਲੈ।
20 - An-Naml (The Ant) - 020
وَتَفَقَّدَ ٱلطَّيۡرَ فَقَالَ مَالِيَ لَآ أَرَى ٱلۡهُدۡهُدَ أَمۡ كَانَ مِنَ ٱلۡغَآئِبِينَ
20਼ (ਇਕ ਵਾਰ) ਜਦੋਂ ਉਹ (ਸੁਲੈਮਾਨ) ਨੇ ਪੰਛੀਆਂ ਦੀ ਜਾਂਚ-ਪੜ੍ਹਤਾਲ ਕੀਤੀ ਤਾਂ ਆਖਣ ਲੱਗਾ, ਕੀ ਗੱਲ ਹੈ ਕਿ ਮੈਂ ਹੁਦ ਹੁਦ (ਚੱਕੀਰਾਹੇ) ਨੂੰ ਨਹੀਂ ਵੇਖ ਰਿਹਾ, ਕੀ ਉਹ ਕਿਤੇ ਗ਼ਾਇਬ ਹੋ ਗਿਆ ਹੈ ?
21 - An-Naml (The Ant) - 021
لَأُعَذِّبَنَّهُۥ عَذَابٗا شَدِيدًا أَوۡ لَأَاْذۡبَحَنَّهُۥٓ أَوۡ لَيَأۡتِيَنِّي بِسُلۡطَٰنٖ مُّبِينٖ
21਼ ਮੈਂ ਉਸ ਨੂੰ ਕਰੜੀ ਸਜ਼ਾ ਦਿਆਂਗਾ ਜਾਂ ਉਸ ਨੂੰ ਜ਼ਿਬਹ ਕਰ ਦਿਆਂਗਾ (ਭਾਵ ਮਾਰ ਦਿਆਂਗਾ) ਜਾਂ ਮੇਰੇ ਸਾਹਮਣੇ ਕੋਈ ਠੋਸ ਦਲੀਲ ਪੇਸ਼ ਕਰੇ।
22 - An-Naml (The Ant) - 022
فَمَكَثَ غَيۡرَ بَعِيدٖ فَقَالَ أَحَطتُ بِمَا لَمۡ تُحِطۡ بِهِۦ وَجِئۡتُكَ مِن سَبَإِۭ بِنَبَإٖ يَقِينٍ
22਼ ਬਹੁਤੀ ਦੇਰ ਨਹੀਂ ਸੀ ਹੋਈ ਕਿ ਉਹ (ਹੁਦ ਹੁਦ) ਆ ਗਿਆ ਅਤੇ ਕਿਹਾ ਕਿ ਮੈਂ ਉਹ ਜਾਣਕਾਰੀ ਲੈ ਕੇ ਆਇਆ ਹਾਂ ਜਿਸਦਾ ਤੁਹਾਨੂੰ ਕੁੱਝ ਵੀ ਪਤਾ ਨਹੀਂ, ਮੈਂ ਸਬਾ (ਦੇਸ਼) ਬਾਰੇ ਇਕ ਸੱਚੀ ਸੂਚਨਾ ਤੁਹਾਡੇ ਕੋਲ ਲੈ ਕੇ ਆਇਆ ਹਾਂ।
23 - An-Naml (The Ant) - 023
إِنِّي وَجَدتُّ ٱمۡرَأَةٗ تَمۡلِكُهُمۡ وَأُوتِيَتۡ مِن كُلِّ شَيۡءٖ وَلَهَا عَرۡشٌ عَظِيمٞ
23਼ ਮੈਂ ਵੇਖਿਆ ਕਿ ਉੱਥੇ ਇਕ ਇਸਤਰੀ ਰਾਜ ਕਰ ਰਹੀ ਹੈ ਜਿਸ ਨੂੰ ਹਰ ਪ੍ਰਕਾਰ ਦੀਆਂ (ਲੋੜੀਂਦੀਆਂ) ਚੀਜ਼ਾਂ ਬਖ਼ਸ਼ੀਆਂ ਗਈਆਂ ਹਨ ਅਤੇ ਉਸ ਦਾ ਤਖ਼ਤ (ਸਿੰਘਾਸਨ) ਬਹੁਤ ਹੀ ਸ਼ਾਨਦਾਰ ਹੈ।
24 - An-Naml (The Ant) - 024
وَجَدتُّهَا وَقَوۡمَهَا يَسۡجُدُونَ لِلشَّمۡسِ مِن دُونِ ٱللَّهِ وَزَيَّنَ لَهُمُ ٱلشَّيۡطَٰنُ أَعۡمَٰلَهُمۡ فَصَدَّهُمۡ عَنِ ٱلسَّبِيلِ فَهُمۡ لَا يَهۡتَدُونَ
24਼ ਮੈਂ ਵੇਖਿਆ ਕਿ ਉਹ ਤੇ ਉਸ ਦੀ ਕੌਮ ਰੱਬ ਨੂੰ ਛੱਡ ਕੇ ਸੂਰਜ ਨੂੰ ਪੂਜਦੀ ਹੈ ਅਤੇ ਸ਼ੈਤਾਨ ਨੇ ਉਹਨਾਂ ਦੇ ਇਹਨਾਂ ਕੰਮਾਂ ਨੂੰ ਉਹਨਾਂ ਲਈ ਸੋਹਣੇ ਕਰ ਵਿਖਾਇਆ ਹੈ ਅਤੇ ਉਹਨਾਂ ਨੂੰ ਸਿੱਧੇ ਰਾਹ ਤੋਂ ਰੋਕ ਦਿੱਤਾ ਹੈ। ਹੁਣ ਉਹ ਹਿਦਾਇਤ ਵੱਲ ਨਹੀਂ ਆਉਂਦੇ।
25 - An-Naml (The Ant) - 025
أَلَّاۤ يَسۡجُدُواْۤ لِلَّهِ ٱلَّذِي يُخۡرِجُ ٱلۡخَبۡءَ فِي ٱلسَّمَٰوَٰتِ وَٱلۡأَرۡضِ وَيَعۡلَمُ مَا تُخۡفُونَ وَمَا تُعۡلِنُونَ
25਼ ਕਿ ਉਹ ਉਸ ਅੱਲਾਹ ਨੂੰ ਸਿਜਦਾ ਕਰਨ ਜਿਹੜਾ ਅਕਾਸ਼ਾਂ ਤੇ ਧਰਤੀ ਦੀਆਂ ਸਾਰੀਆਂ ਲੁਕੀਆਂ ਹੋਇਆ ਚੀਜ਼ਾਂ ਨੂੰ ਬਾਹਰ ਕੱਢਦਾ ਹੈ ਅਤੇ ਤੁਸੀਂ ਜੋ ਵੀ (ਲੋਕਾਂ ਤੋਂ) ਲੁਕਾਉਂਦੇ ਹੋ ਅਤੇ ਵਿਖਾਉਂਦੇ ਹੋ ਉਹ (ਅੱਲਾਹ) ਸਭ ਜਾਣਦਾ ਹੈ।
26 - An-Naml (The Ant) - 026
ٱللَّهُ لَآ إِلَٰهَ إِلَّا هُوَ رَبُّ ٱلۡعَرۡشِ ٱلۡعَظِيمِ۩
26਼ ਅੱਲਾਹ ਤੋਂ ਛੁੱਟ ਹੋਰ ਕੋਈ ਵੀ ਬੰਦਗੀ ਦੇ ਯੋਗ ਨਹੀਂ, ਉਹੀਓ ਵਡਿਆਈ ਵਾਲੇ ਅਰਸ਼ ਦਾ ਮਾਲਿਕ ਹੈ।
27 - An-Naml (The Ant) - 027
۞قَالَ سَنَنظُرُ أَصَدَقۡتَ أَمۡ كُنتَ مِنَ ٱلۡكَٰذِبِينَ
27਼ (ਸੁਲੇਮਾਨ ਨੇ ਹੁਦ ਹੁਦ ਨੂੰ) ਕਿਹਾ ਕਿ ਅਸੀਂ ਹੁਣੇ ਵੇਖਾਂਗੇ ਕਿ ਤੂੰ ਸੱਚ ਕਿਹਾ ਹੈ ਜਾਂ ਝੂਠਿਆਂ ਵਿੱਚੋਂ ਹੈ।
28 - An-Naml (The Ant) - 028
ٱذۡهَب بِّكِتَٰبِي هَٰذَا فَأَلۡقِهۡ إِلَيۡهِمۡ ثُمَّ تَوَلَّ عَنۡهُمۡ فَٱنظُرۡ مَاذَا يَرۡجِعُونَ
28਼ ਮੇਰੀ ਇਸ ਚਿੱਠੀ ਨੂੰ ਲੈ ਜਾ ਤੇ ਉਹਨਾਂ ਵੱਲ ਘੱਲ ਆ, ਫੇਰ ਉਹਨਾਂ ਤੋਂ ਪਰਾਂ ਹੱਟ ਕੇ ਵੇਖ ਕਿ ਉਹ ਕੀ ਕਹਿੰਦੇ ਹਨ।
29 - An-Naml (The Ant) - 029
قَالَتۡ يَـٰٓأَيُّهَا ٱلۡمَلَؤُاْ إِنِّيٓ أُلۡقِيَ إِلَيَّ كِتَٰبٞ كَرِيمٌ
29਼ (ਜਦੋਂ ਸਬਾ ਦੀ ਰਾਣੀ ਬਿਲਕੀਸ ਨੇ ਚਿੱਠੀ ਵੇਖੀ ਤਾਂ) ਉਹ ਕਹਿਣ ਲੱਗੀ ਕਿ ਹੇ ਦਰਬਾਰੀਓ! ਮੇਰੇ ਕੋਲ ਇਕ ਬਹੁਤ ਹੀ ਮਹੱਤਵ ਪੂਰਨ ਚਿੱਠੀ ਆਈ ਹੈ।
30 - An-Naml (The Ant) - 030
إِنَّهُۥ مِن سُلَيۡمَٰنَ وَإِنَّهُۥ بِسۡمِ ٱللَّهِ ٱلرَّحۡمَٰنِ ٱلرَّحِيمِ
30਼ ਨਿਰਸੰਦੇਹ, ਇਹ (ਚਿੱਠੀ) ਸੁਲੇਮਾਨ (ਬਾਦਸ਼ਾਹ) ਵੱਲੋਂ ਆਈ ਹੈ ਅਤੇ ਇਸ ਦਾ ਆਰੰਭ ਅਤਿਅੰਤ ਮਿਹਰਬਾਨ ਅੱਲਾਹ ਦੇ ਨਾਂ ਨਾਲ ਕੀਤਾ ਗਿਆ ਹੈ।
31 - An-Naml (The Ant) - 031
أَلَّا تَعۡلُواْ عَلَيَّ وَأۡتُونِي مُسۡلِمِينَ
31਼ (ਉਸ ਵਿਚ ਲਿਖਿਆ ਹੈ) ਕਿ ਤੂੰ ਮੇਰੇ ਮੁਕਾਬਲੇ ਵਿਚ ਸਰਕਸ਼ੀ ਨਾ ਕਰ ਅਤੇ ਮੁਸਲਮਾਨ (ਫ਼ਰਮਾਂਬਰਦਾਰ) ਬਣਕੇ ਮੇਰੇ ਕੋਲ ਹਾਜ਼ਿਰ ਹੋਵੋ।
32 - An-Naml (The Ant) - 032
قَالَتۡ يَـٰٓأَيُّهَا ٱلۡمَلَؤُاْ أَفۡتُونِي فِيٓ أَمۡرِي مَا كُنتُ قَاطِعَةً أَمۡرًا حَتَّىٰ تَشۡهَدُونِ
32਼ ਉਸ (ਰਾਣੀ) ਨੇ ਕਿਹਾ ਕਿ ਹੇ ਮੇਰੇ ਦਰਬਾਰੀਓ! ਤੁਸੀਂ ਮੈਨੂੰ ਇਸ ਮੁਆਮਲੇ ਵਿਚ ਸਲਾਹ ਦਿਓ, ਮੈਂ ਕੋਈ ਵੀ ਫ਼ੈਸਲਾ ਤੁਹਾਥੋਂ ਬਿਨਾਂ ਨਹੀਂ ਕਰਦੀ।
33 - An-Naml (The Ant) - 033
قَالُواْ نَحۡنُ أُوْلُواْ قُوَّةٖ وَأُوْلُواْ بَأۡسٖ شَدِيدٖ وَٱلۡأَمۡرُ إِلَيۡكِ فَٱنظُرِي مَاذَا تَأۡمُرِينَ
33਼ ਉਹਨਾਂ (ਅਫ਼ਸਰਾਂ) ਨੇ (ਸਲਾਹ ਦਿੰਦੇ) ਕਿਹਾ ਕਿ ਅਸੀਂ ਸ਼ਕਤੀਸ਼ਾਲੀ ਅਤੇ ਯੋਧੇ ਹਾਂ, ਅੱਗੇ ਫ਼ੈਸਲਾ ਕਰਨ ਦੇ ਸਾਰੇ ਅਧਿਕਾਰ ਤੁਹਾਡੇ ਹੱਥ ਵਿਚ ਹਨ। ਤੁਸੀਂ ਵੇਖੋ ਕਿ ਤੁਸੀਂ ਸਾਨੂੰ ਕੀ ਹੁਕਮ ਦੇਣਾ ਹੈ।
34 - An-Naml (The Ant) - 034
قَالَتۡ إِنَّ ٱلۡمُلُوكَ إِذَا دَخَلُواْ قَرۡيَةً أَفۡسَدُوهَا وَجَعَلُوٓاْ أَعِزَّةَ أَهۡلِهَآ أَذِلَّةٗۚ وَكَذَٰلِكَ يَفۡعَلُونَ
34਼ ਉਸ (ਰਾਣੀ) ਨੇ ਕਿਹਾ ਕਿ ਜਦੋਂ ਬਾਦਸ਼ਾਹ ਕਿਸੇ ਦੇਸ਼ ਵਿਚ ਆ ਘੁਸਦੇ ਹਨ ਤਾਂ ਉਸ ਨੂੰ ਉਜਾੜ ਦਿੰਦੇ ਹਨ ਅਤੇ ਉਸ ਦੇ ਪਤਵੰਤੇ ਸੱਜਨਾਂ ਦਾ ਨਿਰਾਦਰ ਕਰਦੇ ਹਨ (ਲੱਗਦਾ ਹੈ) ਇਹ ਲੋਕੀ ਵੀ ਇੰਜ ਹੀ ਕਰਨਗੇ।
35 - An-Naml (The Ant) - 035
وَإِنِّي مُرۡسِلَةٌ إِلَيۡهِم بِهَدِيَّةٖ فَنَاظِرَةُۢ بِمَ يَرۡجِعُ ٱلۡمُرۡسَلُونَ
35਼ ਮੈਂ ਉਹਨਾਂ ਵੱਲ ਇਕ ਸੁਗਾਤ ਭੇਜਦੀ ਹਾਂ, ਫੇਰ ਵੇਖਦੀ ਹਾਂ ਕਿ ਮੇਰੇ ਦੂਤ ਕੀ ਜਵਾਬ ਲੈਕੇ ਆਉਂਦੇ ਹਨ।
36 - An-Naml (The Ant) - 036
فَلَمَّا جَآءَ سُلَيۡمَٰنَ قَالَ أَتُمِدُّونَنِ بِمَالٖ فَمَآ ءَاتَىٰنِۦَ ٱللَّهُ خَيۡرٞ مِّمَّآ ءَاتَىٰكُمۚ بَلۡ أَنتُم بِهَدِيَّتِكُمۡ تَفۡرَحُونَ
36਼ ਜਦੋਂ ਦੂਤ ਸੁਲੇਮਾਨ ਕੋਲ ਪਹੁੰਚਿਆ ਤਾਂ ਆਪ ਜੀ ਨੇ ਪੁੱਛਿਆ, ਕੀ ਤੁਸੀਂ ਦੌਲਤ ਨਾਲ ਮੇਰੀ ਸਹਾਇਤਾ ਕਰਨਾ ਚਾਹੁੰਦੇ ਹੋ? ਮੈਨੂੰ ਅੱਲਾਹ ਨੇ ਜੋ ਬਖ਼ਸ਼ਿਆ ਹੈ, ਉਹ ਉਸ ਤੋਂ ਕਿਤੇ ਵਧੇਰੇ ਹੈ ਜੋ ਉਸ ਨੇ ਤੁਹਾਨੂੰ ਦਿੱਤਾ ਹੋਇਆ ਹੈ। ਸੋ ਤੁਹਾਡੀ ਸੁਗਾਤ ਤੁਹਾਨੂੰ ਹੀ ਮੁਬਾਰਕ ਹੋਵੇ।
37 - An-Naml (The Ant) - 037
ٱرۡجِعۡ إِلَيۡهِمۡ فَلَنَأۡتِيَنَّهُم بِجُنُودٖ لَّا قِبَلَ لَهُم بِهَا وَلَنُخۡرِجَنَّهُم مِّنۡهَآ أَذِلَّةٗ وَهُمۡ صَٰغِرُونَ
37਼ (ਹੇ ਦੂਤ!) ਜਾ ਪਰਤ ਜਾ ਆਪਣੇ ਭੇਜਣ ਵਾਲੇ ਵੱਲ। ਅਸੀਂ ਉਹਨਾਂ ਦੇ ਉੱਤੇ ਅਜਿਹੀਆਂ ਫ਼ੌਜਾਂ ਲੈਕੇ ਆਵਾਂਗੇ ਜਿਸ ਦਾ ਮੁਕਾਬਲਾ ਕਰਨ ਦੀ ਹਿੱਮਤ ਉਹਨਾਂ ਕੋਲ ਨਹੀਂ ਹੋਵੇਗੀ ਅਤੇ ਅਸੀਂ ਉਹਨਾਂ ਨੂੰ ਜ਼ਲੀਲ ਕਰਕੇ ਉਥਿੱਓਂ ਬਾਹਰ ਕੱਢ ਦਿਆਂਗੇ, ਕਿ ਉਹ ਹੀਣੇ ਹੋਕੇ ਰਹਿ ਜਾਣਗੇ।
38 - An-Naml (The Ant) - 038
قَالَ يَـٰٓأَيُّهَا ٱلۡمَلَؤُاْ أَيُّكُمۡ يَأۡتِينِي بِعَرۡشِهَا قَبۡلَ أَن يَأۡتُونِي مُسۡلِمِينَ
38਼ ਸੁਲੇਮਾਨ ਨੇ ਆਖਿਆ, ਹੇ ਦਰਬਾਰੀਓ! ਤੁਹਾਡੇ ਵਿੱਚੋਂ ਕੋਈ ਅਜਿਹਾ ਰੁ ਜਿਹੜਾ ਉਹਨਾਂ ਲੋਕਾਂ ਦੇ ਆਗਿਆਕਾਰੀ ਬਣਕੇ ਮੇਰੇ ਕੋਲ ਆਉਣ ਤੋਂ ਪਹਿਲਾਂ ਪਹਿਲਾਂ ਉਸ (ਰਾਣੀ) ਦਾ ਤਖ਼ਤ ਮੇਰੇ ਕੋਲ ਲੈ ਆਵੇ।
39 - An-Naml (The Ant) - 039
قَالَ عِفۡرِيتٞ مِّنَ ٱلۡجِنِّ أَنَا۠ ءَاتِيكَ بِهِۦ قَبۡلَ أَن تَقُومَ مِن مَّقَامِكَۖ وَإِنِّي عَلَيۡهِ لَقَوِيٌّ أَمِينٞ
39਼ ਜਿੰਨਾਂ ਵਿੱਚੋਂ ਇਕ ਤਕੜੇ ਜਿੰਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਿ ਤੁਸੀਂ ਇਸ ਥਾਂ ਤੋਂ ਉੱਠੋਂ, ਮੈਂ ਉਸ (ਤਖ਼ਤ) ਨੂੰ ਤੁਹਾਡੇ ਕੋਲ ਲੈ ਆਵਾਂਗਾ। ਬੇਸ਼ੱਕ ਮੈਂ ਇਸ ਦੀ ਤਾਕਤ ਰੱਖਦਾ ਹਾਂ ਅਤੇ ਮੈਂ ਅਮਾਨਤਦਾਰ ਵੀ ਹਾਂ।
40 - An-Naml (The Ant) - 040
قَالَ ٱلَّذِي عِندَهُۥ عِلۡمٞ مِّنَ ٱلۡكِتَٰبِ أَنَا۠ ءَاتِيكَ بِهِۦ قَبۡلَ أَن يَرۡتَدَّ إِلَيۡكَ طَرۡفُكَۚ فَلَمَّا رَءَاهُ مُسۡتَقِرًّا عِندَهُۥ قَالَ هَٰذَا مِن فَضۡلِ رَبِّي لِيَبۡلُوَنِيٓ ءَأَشۡكُرُ أَمۡ أَكۡفُرُۖ وَمَن شَكَرَ فَإِنَّمَا يَشۡكُرُ لِنَفۡسِهِۦۖ وَمَن كَفَرَ فَإِنَّ رَبِّي غَنِيّٞ كَرِيمٞ
40਼ ਜਿਸ (ਵਿਅਕਤੀ) ਕੋਲ ਕਿਤਾਬ ਦਾ ਗਿਆਨ ਸੀ ਉਹ ਬੋਲਿਆ ਕਿ ਮੈਂ ਉਸ (ਤਖ਼ਤ) ਨੂੰ ਤੁਹਾਡੀ ਅੱਖ ਝਮਕਣ ਤੋਂ ਪਹਿਲਾਂ ਤੁਹਾਡੇ ਕੋਲ ਲੈ ਆਵਾਂਗਾ। ਜਦੋਂ ਸੁਲੇਮਾਨ ਨੇ ਉਸ ਤਖ਼ਤ ਨੂੰ ਆਪਣੇ ਕੋਲ ਰੱਖਿਆ ਹੋਇਆ ਵੇਖਿਆ ਤਾਂ ਆਖਿਆ, ਇਹ ਸਭ ਮੇਰੇ ਰੱਬ ਦੀ ਕ੍ਰਿਪਾਲਤਾ ਹੈ, ਤਾਂ ਜੋ ਉਹ ਮੈਨੂੰ ਪਰਖੇ, ਕੀ ਮੈਂ ਉਸ ਦਾ ਸ਼ੁਕਰ ਅਦਾ ਕਰਦਾ ਹਾਂ ਜਾਂ ਨਾ-ਸ਼ੁਕਰਾ ਹਾਂ? ਜਿਹੜਾ ਵੀ ਕੋਈ ਸ਼ੁਕਰ (ਧੰਨਵਾਦ) ਕਰਦਾ ਹੈ ਉਹ ਆਪਣੇ ਹੀ ਲਈ ਸ਼ੁਕਰ ਅਦਾ ਕਰਦਾ ਹੈ ਜਿਹੜਾ ਕੋਈ ਨਾ-ਸ਼ੁਕਰੀ ਕਰਦਾ ਹੈ (ਚੇਤੇ ਰਹੇ ਕਿ) ਬੇਸ਼ੱਕ ਮੇਰਾ ਰੱਬ ਇਹਨਾਂ ਗੱਲਾਂ ਤੋਂ ਵੱਡਾ ਬੇ-ਪਰਵਾਹ ਹੈ ਅਤੇ ਮਿਹਰਬਾਨ ਹੈ।
41 - An-Naml (The Ant) - 041
قَالَ نَكِّرُواْ لَهَا عَرۡشَهَا نَنظُرۡ أَتَهۡتَدِيٓ أَمۡ تَكُونُ مِنَ ٱلَّذِينَ لَا يَهۡتَدُونَ
41਼ (ਸੁਲੇਮਾਨ ਨੇ) ਹੁਕਮ ਦਿੱਤਾ ਕਿ ਤੁਸੀਂ ਇਸ ਤਖ਼ਤ (ਸਿੰਘਾਸਨ) ਵਿਚ ਕੁੱਝ ਫੇਰ ਬਦਲ ਕਰ ਦਿਓ ਤਾਂ ਜੋ ਪਤਾ ਲੱਗ ਜਾਵੇ ਕਿ ਉਹ ਹਕੀਕਤ ਨੂੰ ਸਮਝਦੀ ਹੈ ਜਾਂ ਉਹਨਾਂ ਵਿੱਚੋਂ ਹੈ ਜਿਹੜੇ ਨਾ-ਸਮਝ ਹਨ।
42 - An-Naml (The Ant) - 042
فَلَمَّا جَآءَتۡ قِيلَ أَهَٰكَذَا عَرۡشُكِۖ قَالَتۡ كَأَنَّهُۥ هُوَۚ وَأُوتِينَا ٱلۡعِلۡمَ مِن قَبۡلِهَا وَكُنَّا مُسۡلِمِينَ
42਼ ਫੇਰ ਜਦੋਂ ਉਹ (ਰਾਣੀ) ਸੁਲੇਮਾਨ ਦੇ ਦਰਬਾਰ ਵਿਚ ਆ ਗਈ ਤਾਂ ਉਸ ਨੂੰ ਪੁੱਛਿਆ ਗਿਆ, ਕੀ ਤੁਹਾਡਾ ਸਿੰਘਾਸਨ ਵੀ ਅਜਿਹਾ ਹੀ ਹੈ ? ਉਸ ਨੇ ਕਿਹਾ ਕਿ ਇੰਜ ਸਮਝੋ ਕਿ ਇਹ ਉਹੀਓ ਹੈ ਅਤੇ ਸਾਨੂੰ ਇਸ ਤੋਂ ਪਹਿਲਾਂ ਹੀ (ਤੁਹਾਡੇ ਨਬੀ ਹੋਣ ਦਾ) ਗਿਆਨ ਹੋ ਚੁੱਕਿਆ ਸੀ ਅਤੇ ਅਸੀਂ ਆਗਿਆਕਾਰੀ (ਮੁਸਲਮਾਨ) ਬਣ ਗਏ ਸਾਂ।
43 - An-Naml (The Ant) - 043
وَصَدَّهَا مَا كَانَت تَّعۡبُدُ مِن دُونِ ٱللَّهِۖ إِنَّهَا كَانَتۡ مِن قَوۡمٖ كَٰفِرِينَ
43਼ ਉਸ (ਰਾਣੀ) ਨੂੰ (ਅੱਲਾਹ ਦੀ ਬੰਦਗੀ ਤੋਂ) ਇਸ (ਸੂਰਜ ਦੀ ਪੂਜਾ) ਨੇ ਰੋਕ ਰੱਖਿਆ ਸੀ, ਜਿਸ ਦੀ ਉਹ ਅੱਲਾਹ ਨੂੰ ਛੱਡ ਕੇ ਇਬਾਦਤ ਕਰਦੀ ਸੀ, ਕਿਉਂ ਜੋ ਉਹ ਕਾਫ਼ਿਰ ਕੌਮ ਵਿੱਚੋਂ ਸੀ।
44 - An-Naml (The Ant) - 044
قِيلَ لَهَا ٱدۡخُلِي ٱلصَّرۡحَۖ فَلَمَّا رَأَتۡهُ حَسِبَتۡهُ لُجَّةٗ وَكَشَفَتۡ عَن سَاقَيۡهَاۚ قَالَ إِنَّهُۥ صَرۡحٞ مُّمَرَّدٞ مِّن قَوَارِيرَۗ قَالَتۡ رَبِّ إِنِّي ظَلَمۡتُ نَفۡسِي وَأَسۡلَمۡتُ مَعَ سُلَيۡمَٰنَ لِلَّهِ رَبِّ ٱلۡعَٰلَمِينَ
44਼ ਰਾਣੀ ਨੂੰ ਕਿਹਾ ਗਿਆ ਕਿ ਮਹਿਲ ਅੰਦਰ ਪ੍ਰਵੇਸ਼ ਕਰੋ। ਜਦੋਂ ਉਸ ਨੇ (ਮਹਿਲ ਦਾ ਫ਼ਰਸ਼) ਵੇਖਿਆ ਤਾਂ ਉਹ ਸਮਝੀ ਕਿ ਇਹ (ਤਾਲਾਬ ਦਾ) ਪਾਣੀ ਹੈ ਅਤੇ ਉਸ ਨੇ ਆਪਣੀਆਂ ਪਿੰਡਲੀਆਂ ਨੰਗੀਆਂ ਕਰ ਲਈਆਂ (ਭਾਵ ਮੂਹਰੀਆਂ ਉਤਾਂਹ ਚੁੱਕ ਲਈਆਂ)। ਸੁਲੇਮਾਨ ਨੇ ਫ਼ਰਮਾਇਆ, ਇਹ ਤਾਂ ਸ਼ੀਸ਼ੇ ਤੋਂ ਬਣਿਆ ਹੋਇਆ ਮਹਿਲ ਹੈ। (ਰਾਣੀ) ਆਖਣ ਲੱਗੀ ਕਿ ਹੇ ਮੇਰੇ ਪਾਲਣਹਾਰ! ਬੇਸ਼ੱਕ (ਹੁਣ ਤੱਕ ਸੂਰਜ ਦੀ ਪੂਜਾ ਕਰਕੇ) ਮੈਨੇ ਆਪਣੇ ਆਪ ’ਤੇ ਜ਼ੁਲਮ ਹੀ ਕੀਤਾ ਸੀ ਅਤੇ ਹੁਣ ਮੈਂ ਸੁਲੇਮਾਨ ਨਾਲ ਮਿਲ ਕੇ ਸਾਰੀ ਸ੍ਰਿਸ਼ਟੀ ਦੇ ਮਾਲਿਕ ਦੀ ਆਗਿਆਕਾਰੀ ਕਬੂਲ ਕਰਦੀ ਹਾਂ।
45 - An-Naml (The Ant) - 045
وَلَقَدۡ أَرۡسَلۡنَآ إِلَىٰ ثَمُودَ أَخَاهُمۡ صَٰلِحًا أَنِ ٱعۡبُدُواْ ٱللَّهَ فَإِذَا هُمۡ فَرِيقَانِ يَخۡتَصِمُونَ
45਼ ਅਸੀਂ ਸਮੂਦ (ਕੌਮ) ਵੱਲ ਉਹਨਾਂ ਦੇ ਭਰਾ ਸਾਲੇਹ ਨੂੰ (ਇਹ ਪੈਗ਼ਾਮ ਦੇਕੇ) ਭੇਜਿਆ ਕਿ ਤੁਸੀਂ ਸਾਰੇ ਅੱਲਾਹ ਦੀ ਬੰਦਗੀ ਕਰੋ, ਪ੍ਰੰਤੂ ਉਹ ਦੋ ਗੁਟ (ਕਾਫ਼ਿਰਾਂ ਤੇ ਮੋਮਿਨ) ਬਣਕੇ ਆਪਸ ਵਿਚ ਹੀ ਝਗੜਨ ਲੱਗ ਪਏ।
46 - An-Naml (The Ant) - 046
قَالَ يَٰقَوۡمِ لِمَ تَسۡتَعۡجِلُونَ بِٱلسَّيِّئَةِ قَبۡلَ ٱلۡحَسَنَةِۖ لَوۡلَا تَسۡتَغۡفِرُونَ ٱللَّهَ لَعَلَّكُمۡ تُرۡحَمُونَ
46਼ ਸਾਲੇਹ ਨੇ ਫ਼ਰਮਾਇਆ, ਹੇ ਮੇਰੀ ਕੌਮ! ਤੁਸੀਂ ਭਲਾਈ ਤੋਂ ਪਹਿਲਾਂ ਬੁਰਾਈ ਭਾਵ ਅਜ਼ਾਬ ਲਈ (ਦੁਆਵਾਂ ਮੰਗਣ ਵਿਚ) ਛੇਤੀ ਕਿਉਂ ਕਰ ਰਹੇ ਹੋ ? ਤੁਸੀਂ ਅੱਲਾਹ ਤੋਂ ਮੁਆਫ਼ੀ ਕਿਉਂ ਨਹੀਂ ਮੰਗ ਲੈਂਦੇ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ।
47 - An-Naml (The Ant) - 047
قَالُواْ ٱطَّيَّرۡنَا بِكَ وَبِمَن مَّعَكَۚ قَالَ طَـٰٓئِرُكُمۡ عِندَ ٱللَّهِۖ بَلۡ أَنتُمۡ قَوۡمٞ تُفۡتَنُونَ
47਼ ਉਹ (ਕੌਮੇ-ਸਮੂਦ) ਆਖਣ ਲੱਗੇ ਕਿ ਅਸੀਂ ਤਾਂ ਤੁਹਾਨੂੰ ਅਤੇ ਤੁਹਾਡੇ ਸਾਥੀਆਂ ਨੂੰ ਬੇ-ਭਾਗ ਸਮਝਦੇ ਹਾਂ। ਸਾਲੇਹ ਨੇ ਆਖਿਆ ਕਿ ਬੇ-ਭਾਗੀ (ਬਦ-ਸ਼ਗੁਨੀ) ਤਾਂ ਅੱਲਾਹ ਦੇ ਹੱਥ ਵਿਚ ਹੈ, ਸਗੋਂ ਤੁਹਾਡੀ ਤਾਂ ਪਰਖ ਹੋ ਰਹੀ ਹੈ।
48 - An-Naml (The Ant) - 048
وَكَانَ فِي ٱلۡمَدِينَةِ تِسۡعَةُ رَهۡطٖ يُفۡسِدُونَ فِي ٱلۡأَرۡضِ وَلَا يُصۡلِحُونَ
48਼ ਉਸ ਸ਼ਹਿਰ ਵਿਚ ਨੋ ਸਰਦਾਰ ਸੀ ਜਿਹੜੇ ਧਰਤੀ ’ਤੇ ਫ਼ਸਾਦ ਫ਼ੈਲਾਉਂਦੇ ਸੀ, ਉਹ ਕੋਈ ਵੀ ਸੁਧਾਰ ਦੀ ਗੱਲ ਨਹੀਂ ਸੀ ਕਰਦੇ।
49 - An-Naml (The Ant) - 049
قَالُواْ تَقَاسَمُواْ بِٱللَّهِ لَنُبَيِّتَنَّهُۥ وَأَهۡلَهُۥ ثُمَّ لَنَقُولَنَّ لِوَلِيِّهِۦ مَا شَهِدۡنَا مَهۡلِكَ أَهۡلِهِۦ وَإِنَّا لَصَٰدِقُونَ
49਼ ਉਹਨਾਂ (ਨੌ ਸਰਦਾਰਾਂ) ਨੇ ਆਪੋ ਵਿਚ ਆਖਿਆ, ਅੱਲਾਹ ਦੀਆਂ ਕਸਮਾਂ ਖਾਓ ਕਿ ਅਸੀਂ ਰਾਤ ਨੂੰ ਹੀ ਸਾਲੇਹ ਅਤੇ ਉਸ ਦੇ ਘਰ ਵਾਲਿਆਂ ’ਤੇ ਹਮਲਾ ਕਰਾਂਗੇ ਅਤੇ ਉਸ ਦੇ ਵਾਰਸਾਂ ਨੂੰ ਆਖ ਦਿਆਂਗੇ ਕਿ ਅਸੀਂ ਤਾਂ ਉਸ ਦੇ ਘਰ ਵਾਲਿਆਂ ਦੇ ਹਮਲੇ ਦੇ ਸਮੇਂ ਮੌਜੂਦ ਹੀ ਨਹੀਂ ਸੀ, ਅਸੀਂ ਸੱਚ ਆਖਦੇ ਹਾਂ।
50 - An-Naml (The Ant) - 050
وَمَكَرُواْ مَكۡرٗا وَمَكَرۡنَا مَكۡرٗا وَهُمۡ لَا يَشۡعُرُونَ
50਼ ਉਹਨਾਂ (ਫ਼ਸਾਦੀਆਂ) ਨੇ ਇਕ ਚਾਲ ਚੱਲੀ ਅਤੇ ਅਸੀਂ ਵੀ ਇਕ ਚਾਲ ਚੱਲੀ ਅਤੇ ਉਹਨਾਂ ਨੂੰ ਉਸ ਦੀ ਖ਼ਬਰ ਤਕ ਨਾ ਹੋਈ।
51 - An-Naml (The Ant) - 051
فَٱنظُرۡ كَيۡفَ كَانَ عَٰقِبَةُ مَكۡرِهِمۡ أَنَّا دَمَّرۡنَٰهُمۡ وَقَوۡمَهُمۡ أَجۡمَعِينَ
51਼ ਫੇਰ ਤੁਸੀਂ ਵੇਖੋ ਕਿ ਉਹਨਾਂ ਦੀਆਂ ਚਾਲਾਂ ਦਾ ਅੰਤ ਕੀ ਹੋਇਆ ? ਅਸੀਂ ਉਹਨਾਂ ਨੂੰ ਅਤੇ ਉਹਨਾਂ ਦੀ ਕੌਮ ਨੂੰ (ਸਨੇ ਨੌ ਸਰਦਾਰਾਂ ਦੇ) ਮਲੀਆਂਮੇਟ ਕਰ ਦਿੱਤਾ।
52 - An-Naml (The Ant) - 052
فَتِلۡكَ بُيُوتُهُمۡ خَاوِيَةَۢ بِمَا ظَلَمُوٓاْۚ إِنَّ فِي ذَٰلِكَ لَأٓيَةٗ لِّقَوۡمٖ يَعۡلَمُونَ
52਼ ਇਹ ਹਨ ਉਹਨਾਂ ਦੇ ਖ਼ਾਲੀ ਘਰ ਜਿਹੜੇ ਉਹਨਾਂ ਦੇ ਜ਼ੁਲਮਾਂ ਕਾਰਨ ਉਜੜੇ ਪਏ ਹਨ। ਜਿਹੜੇ ਲੋਕੀ ਗਿਆਨ ਰੱਖਦੇ ਹਨ ਉਹਨਾਂ ਲਈ ਇਸ ਵਿਚ ਸਿੱਖਿਆਦਾਇਕ ਨਿਸ਼ਾਨੀਆਂ ਹਨ।
53 - An-Naml (The Ant) - 053
وَأَنجَيۡنَا ٱلَّذِينَ ءَامَنُواْ وَكَانُواْ يَتَّقُونَ
53਼ ਅਸੀਂ ਉਹਨਾਂ ਨੂੰ, ਜਿਹੜੇ ਈਮਾਨ ਲਿਆਏ ਸੀ ਤੇ ਅੱਲਾਹ ਤੋਂ ਡਰਦੇ ਸੀ, ਅਜ਼ਾਬ ਤੋਂ ਬਚਾ ਲਿਆ ਸੀ।
54 - An-Naml (The Ant) - 054
وَلُوطًا إِذۡ قَالَ لِقَوۡمِهِۦٓ أَتَأۡتُونَ ٱلۡفَٰحِشَةَ وَأَنتُمۡ تُبۡصِرُونَ
54਼ (ਯਾਦ ਕਰੋ) ਜਦੋਂ ਲੂਤ ਨੇ ਆਪਣੀ ਕੌਮ ਨੂੰ ਕਿਹਾ ਕਿ ਕੀ ਤੁਸੀਂ ਅੱਖੀਂ ਵੇਖਦੇ ਹੋਏ ਵੀ ਅਸ਼ਲੀਲ ਕੰਮ ਕਰਦੇ ਹੋ?
55 - An-Naml (The Ant) - 055
أَئِنَّكُمۡ لَتَأۡتُونَ ٱلرِّجَالَ شَهۡوَةٗ مِّن دُونِ ٱلنِّسَآءِۚ بَلۡ أَنتُمۡ قَوۡمٞ تَجۡهَلُونَ
55਼ ਕੀ ਤੁਸੀਂ ਔਰਤਾਂ ਨੂੰ ਛੱਡ ਕੇ ਕਾਮ ਵਾਸਨਾਂ ਦੀ ਪੂਰਤੀ ਲਈ ਮਰਦਾਂ ਕੋਲ ਜਾਂਦੇ ਹੋ? ਤੁਸੀਂ ਤਾਂ ਜਾਹਲਾਂ ਵਾਲੇ ਕੰਮ ਕਰਦੇ ਹੋ।
56 - An-Naml (The Ant) - 056
۞فَمَا كَانَ جَوَابَ قَوۡمِهِۦٓ إِلَّآ أَن قَالُوٓاْ أَخۡرِجُوٓاْ ءَالَ لُوطٖ مِّن قَرۡيَتِكُمۡۖ إِنَّهُمۡ أُنَاسٞ يَتَطَهَّرُونَ
56਼ ਊਸ ਦੀ ਕੌਮ ਦੇ ਕੋਲ ਉਹਨਾਂ ਗੱਲਾਂ ਦਾ ਛੁੱਟ ਇਸ ਤੋਂ ਕੋਈ ਵੀ ਜਵਾਬ ਨਹੀਂ ਸੀ ਕਿ ਉਹਨਾਂ ਨੇ ਕਿਹਾ ਕਿ ਲੂਤ ਅਤੇ ਇਸ ਦੇ ਘਰ ਵਾਲਿਆਂ ਨੂੰ ਆਪਣੀ ਬਸਤੀ ’ਚੋਂ ਹੀ ਕੱਢ ਦਿਓ, ਇਹ ਤਾਂ ਵੱਡੇ ਨੇਕ-ਪਾਕਬਾਜ਼ ਬਣਦੇ ਹਨ।
57 - An-Naml (The Ant) - 057
فَأَنجَيۡنَٰهُ وَأَهۡلَهُۥٓ إِلَّا ٱمۡرَأَتَهُۥ قَدَّرۡنَٰهَا مِنَ ٱلۡغَٰبِرِينَ
57਼ ਫੇਰ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ, ਛੁੱਟ ਉਸ ਦੀ ਪਤਨੀ, ਸਭ ਨੂੰ ਬਚਾ ਲਿਆ। ਅਸੀਂ ਇਹ ਮਿੱਥ ਲਿਆ ਸੀ ਕਿ ਉਹ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ।
58 - An-Naml (The Ant) - 058
وَأَمۡطَرۡنَا عَلَيۡهِم مَّطَرٗاۖ فَسَآءَ مَطَرُ ٱلۡمُنذَرِينَ
58਼ ਅਸਾਂ ਉਹਨਾਂ ਜ਼ਾਲਮਾਂ ਉੱਤੇ ਪੱਥਰਾਂ ਦਾ ਮੀਂਹ ਬਰਸਾਇਆ। ਬਹੁਤ ਹੀ ਭੈੜਾ ਮੀਂਹ ਸੀ ਜਿਹੜਾ ਡਰਾਏ ਹੋਏ ਲੋਕਾਂ ’ਤੇ ਬਰਸਾਇਆ ਗਿਆ।
59 - An-Naml (The Ant) - 059
قُلِ ٱلۡحَمۡدُ لِلَّهِ وَسَلَٰمٌ عَلَىٰ عِبَادِهِ ٱلَّذِينَ ٱصۡطَفَىٰٓۗ ءَآللَّهُ خَيۡرٌ أَمَّا يُشۡرِكُونَ
59਼ (ਹੇ ਮੁਹੰਮਦ ਸ:!) ਤੁਸੀਂ ਆਖ ਦਿਓ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਅੱਲਾਹ ਲਈ ਹਨ। ਉਸ ਦੇ ਉਹਨਾਂ ਬੰਦਿਆਂ ’ਤੇ ਸਲਾਮ ਹੋਵੇ ਜਿਨ੍ਹਾਂ ਨੂੰ ਉਸ ਨੇ (ਪੈਗ਼ੰਬਰੀ ਲਈ) ਚੁਣ ਲਿਆ ਹੈ। ਕੀ ਅੱਲਾਹ ਚੰਗੇਰਾ ਹੈ ਜਾਂ ਉਹ (ਇਸ਼ਟ) ਜਿਨ੍ਹਾਂ ਨੂੰ ਇਹ ਲੋਕੀ (ਰੱਬ ਦਾ) ਸ਼ਰੀਕ ਥਾਪ ਰਹੇ ਹਨ? 1
1 ਇਸ ਆਇਤ ਰਾਹੀਂ ਸ਼ਿਰਕ ਤੋਂ ਡਰਾਇਆ ਜਾ ਰਿਹਾ ਹੈ, ਕਿਉਂ ਜੋ ਸ਼ਿਰਕ ਅੱਲਾਹ ਦੀ ਮੁਹੱਬਤ ਦੇ ਉਲਟ ਹੈ, ਜਦ ਕਿ ਇਕ ਮੋਮਿਨ ਦੇ ਦਿਲ ਵਿਚ ਸਭ ਤੋਂ ਵੱਧ ਮੁਹੱਬਤ ਅੱਲਾਹ ਅਤੇ ਉਸ ਦੇ ਰਸੂਲ ਦੀ ਹੋਣੀ ਚਾਹੀਦੀ ਹੈ। ਸ਼ਿਰਕ ਮੁਆਫ਼ੀ ਯੋਗ ਵੀ ਨਹੀਂ ਜੇ ਕੋਈ ਵਿਅਕਤੀ ਸ਼ਿਰਕ ਕਰਦੇ ਕਰਦੇ ਹੀ ਮਰ ਜਾਵੇ ਤਾਂ ਉਹ ਸਦਾ ਲਈ ਨਰਕੀ ਹੈ।
60 - An-Naml (The Ant) - 060
أَمَّنۡ خَلَقَ ٱلسَّمَٰوَٰتِ وَٱلۡأَرۡضَ وَأَنزَلَ لَكُم مِّنَ ٱلسَّمَآءِ مَآءٗ فَأَنۢبَتۡنَا بِهِۦ حَدَآئِقَ ذَاتَ بَهۡجَةٖ مَّا كَانَ لَكُمۡ أَن تُنۢبِتُواْ شَجَرَهَآۗ أَءِلَٰهٞ مَّعَ ٱللَّهِۚ بَلۡ هُمۡ قَوۡمٞ يَعۡدِلُونَ
60਼ (ਕੀ ਇਹ ਝੂਠੇ ਇਸ਼ਟ ਚੰਗੇਰੇ ਹਨ) ਜਾਂ ਉਹ (ਅੱਲਾਹ) ਜਿਸ ਨੇ ਅਕਾਸ਼ ਤੇ ਧਰਤੀ ਨੂੰ ਸਾਜਿਆ ਤੇ ਤੁਹਾਡੇ ਲਈ ਅਕਾਸ਼ ਤੋਂ ਮੀਂਹ ਬਰਸਾਇਆ ? ਫੇਰ ਇਸ (ਮੀਂਹ) ਤੋਂ ਅਸੀਂ ਰਮਣੀਕ ਬਾਗ਼ ਉਗਾਏ ਜਿਨ੍ਹਾਂ ਬਾਗ਼ਾਂ ਦੇ ਦਰਖ਼ਤਾਂ ਨੂੰ ਤੁਸੀਂ ਕਦੇ ਵੀ ਉਗਾ ਨਹੀਂ ਸੀ ਸਕਦੇ। ਕੀ ਅੱਲਾਹ ਦੇ ਨਾਲ ਕੋਈ ਹੋਰ ਵੀ ਇਸ਼ਟ ਹੈ ? (ਜੋ ਇਹ ਸਭ ਕੁੱਝ ਕਰ ਸਕਦਾ ਹੋਵੇ)। ਇਹੋ ਲੋਕ ਹਨ ਜਿਹੜੇ ਥਾਪੇ ਹੋਏ ਇਸ਼ਟਾਂ ਨੂੰ ਅੱਲਾਹ ਦੇ ਬਰਾਬਰ ਖੜ੍ਹਾ ਕਰਦੇ ਹਨ।
61 - An-Naml (The Ant) - 061
أَمَّن جَعَلَ ٱلۡأَرۡضَ قَرَارٗا وَجَعَلَ خِلَٰلَهَآ أَنۡهَٰرٗا وَجَعَلَ لَهَا رَوَٰسِيَ وَجَعَلَ بَيۡنَ ٱلۡبَحۡرَيۡنِ حَاجِزًاۗ أَءِلَٰهٞ مَّعَ ٱللَّهِۚ بَلۡ أَكۡثَرُهُمۡ لَا يَعۡلَمُونَ
61਼ ਉਹ (ਅੱਲਾਹ ਹੈ) ਜਿਸ ਨੇ ਧਰਤੀ ਨੂੰ ਠਹਿਰਨ (ਵਸਨ) ਦੇ ਯੋਗ ਬਣਾਇਆ ਅਤੇ ਉਸੇ (ਧਤਰੀ) ਵਿਚ ਨਹਿਰਾਂ ਵਗਾਈਆਂ ਅਤੇ ਇਸ ਲਈ (ਕਿ ਧਰਤੀ ਨਾ ਹਿੱਲੇ) ਪਹਾੜ ਬਣਾ ਦਿੱਤੇ ਅਤੇ ਦੋ ਸਮੁੰਦਰਾਂ ਦੇ ਵਿਚਕਾਰ ਪੜਦਿਆਂ ਦੀ ਰੋਕ ਲਗਾ ਦਿੱਤੀ। ਕੀ ਉਸ ਅੱਲਾਹ ਦੇ ਨਾਲ ਕੋਈ ਹੋਰ ਵੀ ਇਸ਼ਟ (ਇਹਨਾਂ ਕੰਮਾਂ ਦਾ ਕਰਨ ਵਾਲਾ) ਹੈ ?ਉਹਨਾਂ ਵਿਚ ਵਧੇਰੇ ਹਨ ਜਿਹੜੇ ਇਹ ਗੱਲ ਨਹੀਂ ਜਾਣਦੇ।
62 - An-Naml (The Ant) - 062
أَمَّن يُجِيبُ ٱلۡمُضۡطَرَّ إِذَا دَعَاهُ وَيَكۡشِفُ ٱلسُّوٓءَ وَيَجۡعَلُكُمۡ خُلَفَآءَ ٱلۡأَرۡضِۗ أَءِلَٰهٞ مَّعَ ٱللَّهِۚ قَلِيلٗا مَّا تَذَكَّرُونَ
62਼ ਕੀ ਉਹ ਝੂਠੇ ਇਸ਼ਟ ਚੰਗੇ ਹਨ ਜਾਂ ਉਹ ਅੱਲਾਹ ਚੰਗਾ ਹੈ ਜਿਹੜਾ ਬੇਵਸ (ਮਜਬੂਰ) ਦੀ ਦੁਆ ਕਬੂਲਦਾ ਹੈ, ਉਸ ਦੀ ਪੁਕਾਰ ਨੂੰ ਸੁਣ ਕੇ ਉਸ ਦੀਆਂ ਮੁਸ਼ਕਲਾਂ, ਤਕਲੀਫ਼ਾਂ ਨੂੰ ਦੂਰ ਕਰਦਾ ਹੈ। ਉਹ ਤੁਹਾਨੂੰ ਧਰਤੀ ਦਾ ਆਧਿਕਾਰੀ ਬਣਾਉਂਦਾ ਹੈ ? ਕੀ ਅੱਲਾਹ ਦੇ ਨਾਲ ਕੋਈ ਹੋਰ ਵੀ ਇਸ਼ਟ ਹੈ ? ਤੁਸੀਂ ਤਾਂ ਬਹੁਤ ਹੀ ਘੱਟ ਸੋਚ ਵਿਚਾਰ ਕਰਦੇ ਹੋ।
63 - An-Naml (The Ant) - 063
أَمَّن يَهۡدِيكُمۡ فِي ظُلُمَٰتِ ٱلۡبَرِّ وَٱلۡبَحۡرِ وَمَن يُرۡسِلُ ٱلرِّيَٰحَ بُشۡرَۢا بَيۡنَ يَدَيۡ رَحۡمَتِهِۦٓۗ أَءِلَٰهٞ مَّعَ ٱللَّهِۚ تَعَٰلَى ٱللَّهُ عَمَّا يُشۡرِكُونَ
63਼ ਕੀ ਬੁਤ ਚੰਗੇ ਹਨ ਜਾਂ ਕਿ ਉਹ ਜਿਹੜਾ ਤੁਹਾਨੂੰ ਜਲ ਅਤੇ ਥਲ ਦੇ ਹਨੇਰਿਆਂ ਵਿੱਚੋਂ ਰਾਹ ਵਿਖਾਉਂਦਾ ਹੈ ਅਤੇ ਜਿਹੜਾ ਆਪਣੀਆਂ ਰਹਿਮਤਾਂ ਤੋਂ ਪਹਿਲਾਂ ਹੀ (ਬਾਰਿਸ਼ ਦੀਆਂ) ਖ਼ੁਸ਼ਖ਼ਬਰੀਆਂ ਦੇਣ ਵਾਲੀਆਂ ਹਵਾਵਾਂ ਨੂੰ ਭੇਜਦਾ ਹੈ। ਕੀ ਅੱਲਾਹ ਦੇ ਨਾਲ ਕੋਈ ਹੋਰ ਵੀ (ਇਸ਼ਟ) ਹੈ? ਅੱਲਾਹ ਤਾਂ ਉਹਨਾਂ ਸਭ (ਇਸ਼ਟਾਂ ਤੋਂ) ਬਹੁਤ ਉੱਚਾ ਹੈ ਜਿਨ੍ਹਾਂ ਨੂੰ ਉਹ (ਰੱਬ ਦਾ) ਸ਼ਰੀਕ ਥਾਪਦੇ ਹਨ।
64 - An-Naml (The Ant) - 064
أَمَّن يَبۡدَؤُاْ ٱلۡخَلۡقَ ثُمَّ يُعِيدُهُۥ وَمَن يَرۡزُقُكُم مِّنَ ٱلسَّمَآءِ وَٱلۡأَرۡضِۗ أَءِلَٰهٞ مَّعَ ٱللَّهِۚ قُلۡ هَاتُواْ بُرۡهَٰنَكُمۡ إِن كُنتُمۡ صَٰدِقِينَ
64਼ ਕੀ ਥਾਪੇ ਇਸ਼ਟ ਵਧੀਆ ਹਨ ਜਾਂ ਉਹ ਅੱਲਾਹ ਜਿਹੜਾ ਮੁੱਢੋਂ ਮਖ਼ਲੂਕ ਦੀ ਰਚਨਾਂ ਰਚਾਉਂਦਾ ਹੈ (ਉਸ ਦੇ ਮਰਨ ਮਗਰੋਂ) ਫੇਰ ਮੁੜ ਰਚਾਵੇਗਾ ਅਤੇ ਜਿਹੜਾ ਤੁਹਾਨੂੰ ਅਕਾਸ਼ ਤੇ ਧਰਤੀ ਵਿੱਚੋਂ ਰੋਜ਼ੀਆਂ ਦਿੰਦਾ ਹੈ ? ਕੀ ਅੱਲਾਹ ਤੋਂ ਛੁੱਟ ਕੋਈ ਹੋਰ ਵੀ ਇਸ਼ਟ ਹੈ ? (ਹੇ ਮੁਹੰਮਦ!) ਉਹਨਾਂ ਮੁਸ਼ਰਿਕਾਂ ਨੂੰ ਆਖੋ ਕਿ ਜੇ ਤੁਸੀਂ ਸੱਚੇ ਹੋ (ਕਿ ਅੱਲਾਹ ਦਾ ਹੋਰ ਸਾਂਝੀ ਹੈ) ਤਾਂ ਕੋਈ ਦਲੀਲ ਲਿਆਓ।
65 - An-Naml (The Ant) - 065
قُل لَّا يَعۡلَمُ مَن فِي ٱلسَّمَٰوَٰتِ وَٱلۡأَرۡضِ ٱلۡغَيۡبَ إِلَّا ٱللَّهُۚ وَمَا يَشۡعُرُونَ أَيَّانَ يُبۡعَثُونَ
65਼ (ਹੇ ਨਬੀ!) ਆਖ ਦਿਓ ਕਿ ਛੁੱਟ ਅੱਲਾਹ ਤੋਂ ਅਕਾਸ਼ਾਂ ਵਿਚ ਰਹਿਣ ਵਾਲੇ (ਭਾਵ ਫ਼ਰਿਸ਼ਤੇ) ਅਤੇ ਧਰਤੀ ’ਤੇ ਰਹਿਣ ਵਾਲਿਆਂ (ਮਨੁੱਖ ਤੇ ਜਿੰਨਾਂ) ਵਿੱਚੋਂ ਕੋਈ ਵੀ ਗ਼ੈਬ ਦਾ ਗਿਆਨ ਨਹੀਂ ਰੱਖਦਾ, ਇਹ (ਥਾਪੇ ਹੋਏ ਇਸ਼ਟ) ਤਾਂ ਇਹ ਵੀ ਨਹੀਂ ਜਾਣਦੇ ਕਿ ਉਹਨਾਂ ਨੂੰ ਮੁੜ ਜਿਊਂਦਾ ਕਦੋਂ ਕੀਤਾ ਜਾਵੇਗਾ।
66 - An-Naml (The Ant) - 066
بَلِ ٱدَّـٰرَكَ عِلۡمُهُمۡ فِي ٱلۡأٓخِرَةِۚ بَلۡ هُمۡ فِي شَكّٖ مِّنۡهَاۖ بَلۡ هُم مِّنۡهَا عَمُونَ
66਼ ਸਗੋਂ ਆਖ਼ਿਰਤ ਦੀ ਜਾਣਕਾਰੀ ਨੂੰ ਇਹ ਗੁਆਚ (ਭੁਲਾ) ਬੈਠੇ ਹਨ, ਇਹ ਇਸ (ਆਖ਼ਿਰਤ) ਵੱਲੋਂ ਸ਼ੱਕ ਵਿਚ ਹਨ ਸਗੋਂ ਇਹ ਤਾਂ (ਆਖ਼ਿਰਤ ਪੱਖੋਂ) ਅੰਨ੍ਹੇ ਹੋ ਗਏ ਹਨ।
67 - An-Naml (The Ant) - 067
وَقَالَ ٱلَّذِينَ كَفَرُوٓاْ أَءِذَا كُنَّا تُرَٰبٗا وَءَابَآؤُنَآ أَئِنَّا لَمُخۡرَجُونَ
67਼ ਕਾਫ਼ਿਰ ਪੁੱਛਦੇ ਹਨ ਕਿ ਕੀ ਜਦੋਂ ਅਸੀਂ ਅਤੇ ਸਾਡੇ ਪਿਓ-ਦਾਦੇ ਮਿੱਟੀ ਹੋ ਜਾਵਾਂਗੇ ਤਾਂ ਕੀ ਅਸੀਂ ਮੁੜ (ਧਰਤੀ ਵਿੱਚੋਂ) ਕੱਢੇ ਜਾਵਾਂਗੇ?
68 - An-Naml (The Ant) - 068
لَقَدۡ وُعِدۡنَا هَٰذَا نَحۡنُ وَءَابَآؤُنَا مِن قَبۡلُ إِنۡ هَٰذَآ إِلَّآ أَسَٰطِيرُ ٱلۡأَوَّلِينَ
68਼ ਬੇਸ਼ੱਕ ਸਾਨੂੰ ਵੀ ਅਤੇ ਸਾਥੋਂ ਪਹਿਲਾਂ ਸਾਡੇ ਬਾਪ-ਦਾਦਿਆਂ ਨੂੰ ਵੀ ਇਹੋ ਗੱਲਾਂ ਕਹੀਆਂ ਗਈਆਂ ਹਨ। ਪਰ ਇਹ ਤਾਂ ਕੇਵਲ ਪਹਿਲੇ ਲੋਕਾਂ ਦੇ ਕਿੱਸੇ ਕਹਾਣੀਆਂ ਹਨ।
69 - An-Naml (The Ant) - 069
قُلۡ سِيرُواْ فِي ٱلۡأَرۡضِ فَٱنظُرُواْ كَيۡفَ كَانَ عَٰقِبَةُ ٱلۡمُجۡرِمِينَ
69਼ (ਹੇ ਨਬੀ!) ਆਖ ਦਿਓ ਕਿ ਧਰਤੀ ’ਤੇ ਤੁਰ ਫਿਰ ਕੇ ਵੇਖੋ ਕਿ ਪਾਪੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।
70 - An-Naml (The Ant) - 070
وَلَا تَحۡزَنۡ عَلَيۡهِمۡ وَلَا تَكُن فِي ضَيۡقٖ مِّمَّا يَمۡكُرُونَ
70਼ (ਹੇ ਮੁਹੰਮਦ ਸ:!) ਤੁਸੀਂ ਉਹਨਾਂ (ਕਾਫ਼ਰਾਂ) ਦੀ ਹਾਲਤ ’ਤੇ ਦੁਖੀ ਨਾ ਹੋਵੋ ਅਤੇ ਨਾ ਹੀ ਉਹਨਾਂ ਦੀਆਂ ਚਾਲਾਂ ’ਤੇ ਦਿਲ ਛੋਟਾ ਕਰੋ।
71 - An-Naml (The Ant) - 071
وَيَقُولُونَ مَتَىٰ هَٰذَا ٱلۡوَعۡدُ إِن كُنتُمۡ صَٰدِقِينَ
71਼ ਇਹ (ਕਾਫ਼ਿਰ) ਆਖਦੇ ਹਨ ਕਿ ਇਹ (ਕਿਆਮਤ ਦਾ) ਵਾਅਦਾ ਕਦੋਂ ਪੂਰਾ ਹੋਵੇਗਾ? ਜੇ ਤੁਸੀਂ ਸ?ਚੇ ਹੋ ਤਾਂ (ਇਸ ਦਾ ਸਮਾਂ) ਦੱਸੋ।
72 - An-Naml (The Ant) - 072
قُلۡ عَسَىٰٓ أَن يَكُونَ رَدِفَ لَكُم بَعۡضُ ٱلَّذِي تَسۡتَعۡجِلُونَ
72਼ ਉਹਨਾਂ ਨੂੰ ਕਹੋ ਕਿ ਜਿਸ ਗੱਲ ਲਈ ਤੁਸੀਂ ਛੇਤੀ ਕਰ ਰਹੇ ਹੋ ਹੋ ਸਕਦਾ ਹੈ ਕਿ ਉਸ ਦਾ ਕੁੱਝ ਹਿੱਸਾ ਤੁਹਾਡੇ ਨੇੜੇ ਹੀ ਆ ਢੁੱਕਾ ਹੋਵੇ।
73 - An-Naml (The Ant) - 073
وَإِنَّ رَبَّكَ لَذُو فَضۡلٍ عَلَى ٱلنَّاسِ وَلَٰكِنَّ أَكۡثَرَهُمۡ لَا يَشۡكُرُونَ
73਼ ਅਤੇ ਬੇਸ਼ੱਕ ਤੁਹਾਡਾ ਪਾਲਣਹਾਰ ਸਾਰੇ ਲੋਕਾਂ ’ਤੇ ਹੀ ਫ਼ਜ਼ਲ (ਮਿਹਰਾਂ) ਕਰਨ ਵਾਲਾ ਹੈ ਪਰ ਫੇਰ ਵੀ ਬਹੁਤੇ ਲੋਕੀ ਤਾਂ ਨਾ-ਸ਼ੁਕਰੀ ਹੀ ਕਰਦੇ ਹਨ।
74 - An-Naml (The Ant) - 074
وَإِنَّ رَبَّكَ لَيَعۡلَمُ مَا تُكِنُّ صُدُورُهُمۡ وَمَا يُعۡلِنُونَ
74਼ ਬੇਸ਼ੱਕ ਤੁਹਾਡਾ ਰੱਬ ਉਹਨਾਂ ਗੱਲਾਂ ਨੂੰ ਵੀ ਜਾਣਦਾ ਹੈ ਜਿਨ੍ਹਾਂ ਨੂੰ ਉਹਨਾਂ ਦੇ ਦਿਲ ਲਕੋ ਰਹੇ ਹਨ ਅਤੇ ਜੋ ਵਿਖਾ ਰਹੇ ਹਨ (ਸਭ ਜਾਣਦਾ ਹੈ)।
75 - An-Naml (The Ant) - 075
وَمَا مِنۡ غَآئِبَةٖ فِي ٱلسَّمَآءِ وَٱلۡأَرۡضِ إِلَّا فِي كِتَٰبٖ مُّبِينٍ
75਼ ਅਕਾਸ਼ਾਂ ਤੇ ਧਰਤੀ ਦੀ ਕੋਈ ਵੀ ਗੁਪਤ ਚੀਜ਼ ਅਜਿਹੀ ਨਹੀਂ ਜਿਹੜੀ ਸਪਸ਼ਟ ਕਿਤਾਬ (ਲੌਹੇ-ਮਹਫ਼ੂਜ਼) ਵਿਚ ਨਾ ਲਿਖੀ ਹੋਵੇ।
76 - An-Naml (The Ant) - 076
إِنَّ هَٰذَا ٱلۡقُرۡءَانَ يَقُصُّ عَلَىٰ بَنِيٓ إِسۡرَـٰٓءِيلَ أَكۡثَرَ ٱلَّذِي هُمۡ فِيهِ يَخۡتَلِفُونَ
76਼ ਬੇਸ਼ੱਕ ਇਹ਼ਕੁਰਆਨ ਬਨੀ-ਇਸਰਾਈਲ ਨੂੰ ਉਹਨਾਂ ਗੱਲਾਂ ਦੀ ਅਸਲੀਅਤ ਬਿਆਨ ਕਰਦਾ ਹੈ ਜਿਨ੍ਹਾਂ ਵਿਚ ਇਹ ਮਤਭੇਦ ਕਰ ਰਹੇ ਹਨ।
77 - An-Naml (The Ant) - 077
وَإِنَّهُۥ لَهُدٗى وَرَحۡمَةٞ لِّلۡمُؤۡمِنِينَ
77਼ ਨਿਰਸੰਦੇਹ, ਇਹ (.ਕੁਰਆਨ) ਈਮਾਨ ਵਾਲਿਆਂ ਲਈ ਹਿਦਾਇਤ ਅਤੇ ਰਹਿਮਤ ?।
78 - An-Naml (The Ant) - 078
إِنَّ رَبَّكَ يَقۡضِي بَيۡنَهُم بِحُكۡمِهِۦۚ وَهُوَ ٱلۡعَزِيزُ ٱلۡعَلِيمُ
78਼ ਬੇਸ਼ੱਕ ਹੇ ਨਬੀ! ਤੁਹਾਡਾ ਰੱਬ ਉਹਨਾਂ (ਕਾਫ਼ਿਰਾਂ) ਵਿਚਕਾਰ ਆਪਣੇ ਹੁਕਮ ਅਨੁਸਾਰ ਫ਼ੈਸਲੇ ਕਰ ਦੇਵੇਗਾਂ ਉਹ ਜ਼ੋਰਾਵਰ ਅਤੇ ਸਭ ਕੁੱਝ ਜਾਣਨ ਵਾਲਾ ਹੈ।
79 - An-Naml (The Ant) - 079
فَتَوَكَّلۡ عَلَى ٱللَّهِۖ إِنَّكَ عَلَى ٱلۡحَقِّ ٱلۡمُبِينِ
79਼ ਸੋ (ਹੇ ਨਬੀ!) ਤੁਸੀਂ ਅੱਲਾਹ ’ਤੇ ਭਰੋਸਾ ਰੱਖੋ, ਬੇਸ਼ੱਕ ਤੁਸੀਂ ਹੀ ਸੱਚੇ ਤੇ ਸਿੱਧੇ ਰਾਹ ’ਤੇ ਹੋ।
80 - An-Naml (The Ant) - 080
إِنَّكَ لَا تُسۡمِعُ ٱلۡمَوۡتَىٰ وَلَا تُسۡمِعُ ٱلصُّمَّ ٱلدُّعَآءَ إِذَا وَلَّوۡاْ مُدۡبِرِينَ
80਼ ਤੁਸੀਂ ਨਾ ਤਾਂ (ਆਪਣੀ ਗੱਲ) ਮੁਰਦਿਆਂ ਨੂੰ ਸੁਣਾ ਸਕਦੇ ਹੋ ਅਤੇ ਨਾ ਹੀ ਉਹਨਾਂ ਬੋਲਿਆਂ ਨੂੰ ਆਪਣੀ ਅਵਾਜ਼ ਸੁਣਾ ਸਕਦੇ ਹੋ, ਜਦ ਕਿ ਉਹ ਪਿੱਠ ਫੇਰੀ ਨੱਸੇ ਜਾ ਰਹੇ ਹਨ।
81 - An-Naml (The Ant) - 081
وَمَآ أَنتَ بِهَٰدِي ٱلۡعُمۡيِ عَن ضَلَٰلَتِهِمۡۖ إِن تُسۡمِعُ إِلَّا مَن يُؤۡمِنُ بِـَٔايَٰتِنَا فَهُم مُّسۡلِمُونَ
81਼ ਅਤੇ ਨਾ ਹੀ ਅੰਨ੍ਹਿਆਂ ਨੂੰ ਉਹਨਾਂ ਦੀ ਗੁਮਰਾਹੀ ਤੋਂ ਬਚਾ ਕੇ ਸਿੱਧੇ ਰਹਾ ਪਾ ਸਕਦੇ ਹੋ। ਤੁਸੀਂ ਤਾਂ ਕੇਵਲ ਉਹਨਾਂ ਨੂੰ ਹੀ ਸੁਣਾ ਸਕਦੇ ਹੋ, ਜਿਹੜੇ ਸਾਡੀਆਂ ਆਇਤਾਂ (.ਕੁਰਆਨ) ’ਤੇ ਈਮਾਨ ਲਿਆਏ ਹਨ, ਫੇਰ ਉਹੀਓ ਆਗਿਆਕਾਰੀ ਬਣ ਜਾਂਦੇ ਹਨ।
82 - An-Naml (The Ant) - 082
۞وَإِذَا وَقَعَ ٱلۡقَوۡلُ عَلَيۡهِمۡ أَخۡرَجۡنَا لَهُمۡ دَآبَّةٗ مِّنَ ٱلۡأَرۡضِ تُكَلِّمُهُمۡ أَنَّ ٱلنَّاسَ كَانُواْ بِـَٔايَٰتِنَا لَا يُوقِنُونَ
82਼ ਜਦੋਂ ਉਹਨਾਂ (ਇਨਕਾਰੀਆਂ) ’ਤੇ ਅਜ਼ਾਬ ਲਿਆਉਣ ਦੀ ਸਾਡੀ ਗੱਲ ਪੂਰੀ ਹੋਣ ਦਾ ਸਮਾਂ ਆ ਜਾਵੇਗਾਂ ਤਾਂ ਅਸੀਂ ਧਰਤੀ ਵਿੱਚੋਂ ਉਹਨਾਂ ਲਈ ਇਕ ਜਾਨਵਰ 1 ਕੱਢਾਂਗੇ ਜਿਹੜਾ ਉਹਨਾਂ ਨਾਲ ਗੱਲਾਂ ਕਰੇਗਾ। ਬੇਸ਼ੱਕ ਇਹ ਲੋਕ ਤਾਂ ਸਾਡੀਆਂ ਆਇਤਾਂ (ਨਿਸ਼ਾਨੀਆਂ) ਦਾ ਵਿਸ਼ਵਾਸ ਨਹੀਂ ਸੀ ਕਰਦੇ।
1 ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 158/6
83 - An-Naml (The Ant) - 083