الشورى

 

Ash-Shuraa

 

The Consultation

1 - Ash-Shuraa (The Consultation) - 001

حمٓ
1਼ ਹਾ, ਮੀਮ।

2 - Ash-Shuraa (The Consultation) - 002

عٓسٓقٓ
2਼ ਐਨ, ਸੀਨ, ਕਾਫ਼।

3 - Ash-Shuraa (The Consultation) - 003

كَذَٰلِكَ يُوحِيٓ إِلَيۡكَ وَإِلَى ٱلَّذِينَ مِن قَبۡلِكَ ٱللَّهُ ٱلۡعَزِيزُ ٱلۡحَكِيمُ
3਼ (ਹੇ ਰਸੂਲ!) ਅੱਲਾਹ ਜਿਹੜਾ ਜ਼ੋਰਾਵਰ ਤੇ ਯੁਕਤੀਮਾਨ ਹੈ, ਉਹ ਤੁਹਾਡੇ ਵੱਲ ਵੀ ਅਤੇ ਇਸੇ ਤਰ੍ਹਾਂ ਤੁਹਾਥੋਂ ਪਹਿਲਾਂ ਬੀਤ ਚੁੱਕੇ ਲੋਕਾਂ ਵੱਲ ਵੀ ਵਹੀ (ਰੱਬੀ ਪੈਗ਼ਾਮ) ਭੇਜਦਾ ਰਿਹਾ ਹੈ।1
1 ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 163/4

4 - Ash-Shuraa (The Consultation) - 004

لَهُۥ مَا فِي ٱلسَّمَٰوَٰتِ وَمَا فِي ٱلۡأَرۡضِۖ وَهُوَ ٱلۡعَلِيُّ ٱلۡعَظِيمُ
4਼ ਅਕਾਸ਼ਾਂ ਤੇ ਧਰਤੀ ਵਿਚ ਜਿਹੜਾ ਕੁੱਝ ਵੀ ਹੈ ਉਹ ਸਭ ਉਸੇ ਦਾ ਹੈ। ਉਹ ਸਰਵਉੱਚ ਤੇ ਵੱਡੀਆਂ ਸ਼ਾਨਾਂ ਵਾਲਾ ਹੈ।

5 - Ash-Shuraa (The Consultation) - 005

تَكَادُ ٱلسَّمَٰوَٰتُ يَتَفَطَّرۡنَ مِن فَوۡقِهِنَّۚ وَٱلۡمَلَـٰٓئِكَةُ يُسَبِّحُونَ بِحَمۡدِ رَبِّهِمۡ وَيَسۡتَغۡفِرُونَ لِمَن فِي ٱلۡأَرۡضِۗ أَلَآ إِنَّ ٱللَّهَ هُوَ ٱلۡغَفُورُ ٱلرَّحِيمُ
5਼ ਹੋ ਸਕਦਾ ਹੈ ਕਿ ਅਕਾਸ਼ (ਅੱਲਾਹ ਦੇ ਜਲਾਲ ਤੋਂ ਡਰਦੇ ਹੋਏ) ਆਪਣੇ ਉੱਤੋਂ ਪਾਟ ਜਾਣ। ਫ਼ਰਿਸ਼ਤੇ ਆਪਣੇ ਪਾਲਣਹਾਰ ਦੀ ਸ਼ਲਾਘਾ ਕਰਦੇ ਹੋਏ ਉਸ ਦੀ ਤਸਬੀਹ (ਸਿਮਰਨ) ਕਰ ਰਹੇ ਹਨ ਅਤੇ ਧਰਤੀ ਦੇ ਵਸਨੀਕਾਂ ਲਈ ਬਖ਼ਸ਼ਿਸ਼ ਦੀਆਂ ਅਰਦਾਸਾਂ ਕਰਦੇ ਹਨ। ਚੇਤੇ ਰਹੇ ਕਿ ਬੇਸ਼ੱਕ ਅੱਲਾਹ ਹੀ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਵਾਲਾ ਹੈ।

6 - Ash-Shuraa (The Consultation) - 006

وَٱلَّذِينَ ٱتَّخَذُواْ مِن دُونِهِۦٓ أَوۡلِيَآءَ ٱللَّهُ حَفِيظٌ عَلَيۡهِمۡ وَمَآ أَنتَ عَلَيۡهِم بِوَكِيلٖ
6਼ ਜਿਨ੍ਹਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਦੂਜਿਆਂ ਨੂੰ ਆਪਣਾ ਕਾਰਜ-ਸਾਧਕ ਬਣਾ ਲਿਆ ਹੈ, ਅੱਲਾਹ ਹੀ ਉਹਨਾਂ ਦਾ ਨਿਗਰਾਨ ਹੈ। (ਹੇ ਮੁਹੰਮਦ!) ਤੁਸੀਂ ਉਹਨਾਂ ਦੇ ਜ਼ਿੰਮੇਵਾਰ ਨਹੀਂ।

7 - Ash-Shuraa (The Consultation) - 007

وَكَذَٰلِكَ أَوۡحَيۡنَآ إِلَيۡكَ قُرۡءَانًا عَرَبِيّٗا لِّتُنذِرَ أُمَّ ٱلۡقُرَىٰ وَمَنۡ حَوۡلَهَا وَتُنذِرَ يَوۡمَ ٱلۡجَمۡعِ لَا رَيۡبَ فِيهِۚ فَرِيقٞ فِي ٱلۡجَنَّةِ وَفَرِيقٞ فِي ٱلسَّعِيرِ
7਼ (ਹੇ ਨਬੀ!) ਇਸੇ ਤਰ੍ਹਾਂ ਅਸੀਂ ਤੁਹਾਡੇ ਵੱਲ ਅਰਬੀ (ਭਾਸ਼ਾ ਵਿਚ) .ਕੁਰਆਨ ਇਸ ਲਈ ਘੱਲਿਆ ਹੈ ਤਾਂ ਜੋ ਤੁਸੀਂ ਮੱਕੇ ਵਾਲਿਆਂ ਨੂੰ ਅਤੇ ਇਸ ਦੇ ਆਲੇ-ਦੁਆਲੇ ਵਸਣ ਵਾਲਿਆਂ ਨੂੰ ਸੁਚੇਤ ਕਰ ਦਿਓ ਅਤੇ ਇਕੱਠਿਆਂ ਹੋਣ ਵਾਲੇ ਦਿਹਾੜੇ (ਭਾਵ ਕਿਆਮਤ) ਤੋਂ ਡਰਾ ਦਿਓ, ਜਿਸ ਦੇ ਆਉਣ ਵਿਚ ਕੋਈ ਵੀ ਸ਼ੱਕ ਨਹੀਂ। (ਉਸ ਦਿਨ) ਲੋਕਾਂ ਦਾ ਇਕ ਧੜਾ ਜੰਨਤ ਵਿਚ ਜਾਵੇਗਾ ਤੇ ਦੂਜਾ (ਧੜਾ) ਭੜਕਣ ਵਾਲੀ ਅਗ ਵਿਚ ਵਿਚ ਜਾਵੇਗਾ।1
1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3

8 - Ash-Shuraa (The Consultation) - 008

وَلَوۡ شَآءَ ٱللَّهُ لَجَعَلَهُمۡ أُمَّةٗ وَٰحِدَةٗ وَلَٰكِن يُدۡخِلُ مَن يَشَآءُ فِي رَحۡمَتِهِۦۚ وَٱلظَّـٰلِمُونَ مَا لَهُم مِّن وَلِيّٖ وَلَا نَصِيرٍ
8਼ ਜੇ ਅੱਲਾਹ ਚਾਹੁੰਦਾ ਤਾਂ ਇਹਨਾਂ ਸਾਰਿਆਂ ਨੂੰ ਇਕ ਹੀ ਉੱਮਤ (ਮੁਦਾਇ) ਬਣਾ ਦਿੰਦਾ, ਪਰ ਉਹ ਜਿਸ ਨੂੰ ਚਾਹੁੰਦਾ ਹੈ (ਹਿਦਾਇਤ ਦੇ ਕੇ) ਆਪਣੀਆਂ ਮਿਹਰਾਂ ਵਿਚ ਦਾਖ਼ਲ ਕਰ ਲੈਂਦਾ ਹੈ ਅਤੇ ਜ਼ਾਲਮਾਂ ਦਾ ਨਾ ਕੋਈ ਮਿੱਤਰ ਹੈ ਅਤੇ ਨਾ ਹੀ ਕੋਈ ਸਹਾਈ।

9 - Ash-Shuraa (The Consultation) - 009

أَمِ ٱتَّخَذُواْ مِن دُونِهِۦٓ أَوۡلِيَآءَۖ فَٱللَّهُ هُوَ ٱلۡوَلِيُّ وَهُوَ يُحۡيِ ٱلۡمَوۡتَىٰ وَهُوَ عَلَىٰ كُلِّ شَيۡءٖ قَدِيرٞ
9਼ ਕੀ ਉਹਨਾਂ ਲੋਕਾਂ ਨੇ ਉਸ (ਅੱਲਾਹ) ਤੋਂ ਛੁੱਟ ਦੂਜਿਆਂ ਨੂੰ ਕਾਰਜ-ਸਾਧਕ ਬਣਾ ਲਿਆ ਹੈ ? ਕਾਰਜ-ਸਾਧਕ ਤਾਂ ਕੇਵਲ ਅੱਲਾਹ ਹੀ ਹੈ, ਉਹੀਓ ਮੋਇਆਂ ਨੂੰ (ਕਿਆਮਤ ਦਿਹਾੜੇ) ਸੁਰਜੀਤ ਕਰੇਗਾ। ਉਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੈ।

10 - Ash-Shuraa (The Consultation) - 010

وَمَا ٱخۡتَلَفۡتُمۡ فِيهِ مِن شَيۡءٖ فَحُكۡمُهُۥٓ إِلَى ٱللَّهِۚ ذَٰلِكُمُ ٱللَّهُ رَبِّي عَلَيۡهِ تَوَكَّلۡتُ وَإِلَيۡهِ أُنِيبُ
10਼ (ਧਰਮ ਦੇ ਸੰਬੰਧ ਵਿਚ) ਜਿਸ ਗੱਲ ਵਿਚ ਵੀ ਤੁਸੀਂ ਮਤਭੇਦ ਰਖਦੇ ਹੋ ਉਸ ਦਾ ਫ਼ੈਸਲਾ ਕਰਨਾ ਅੱਲਾਹ ਦੇ ਜ਼ਿੰਮੇ ਹੈ। ਉਹੀਓ ਅੱਲਾਹ ਮੇਰਾ ਰੱਬ ਹੈ, ਉਸੇ ਉੱਤੇ ਮੇਰਾ ਭਰੋਸਾ ਰੁ ਅਤੇ ਮੈਂ ਉਸ ਵੱਲ ਮੁੜ ਆਉਂਦਾ ਹਾਂ।

11 - Ash-Shuraa (The Consultation) - 011

فَاطِرُ ٱلسَّمَٰوَٰتِ وَٱلۡأَرۡضِۚ جَعَلَ لَكُم مِّنۡ أَنفُسِكُمۡ أَزۡوَٰجٗا وَمِنَ ٱلۡأَنۡعَٰمِ أَزۡوَٰجٗا يَذۡرَؤُكُمۡ فِيهِۚ لَيۡسَ كَمِثۡلِهِۦ شَيۡءٞۖ وَهُوَ ٱلسَّمِيعُ ٱلۡبَصِيرُ
11਼ ਅਕਾਸ਼ਾਂ ਤੇ ਧਰਤੀ ਦਾ ਸਿਰਜਨਹਾਰ ਵੀ ਉਹੀਓ ਹੈ। ਉਸੇ ਨੇ ਤੁਹਾਡੀ ਜਿਨਸ ਵਿੱਚੋਂ ਤੁਹਾਡੇ ਲਈ ਜੋੜੇ ਬਣਾਏ ਅਤੇ ਪਸ਼ੂਆਂ ਵਿੱਚੋਂ ਵੀ ਉਹਨਾਂ ਦੀ ਜਿਨਸ ਦੇ ਜੋੜੇ ਬਣਾਏ। ਇਸ ਤਰ੍ਹਾਂ ਉਹ ਤੁਹਾਡੀਆਂ ਨਸਲਾਂ ਨੂੰ ਫੈਲਾਉਂਦਾ ਰਹਿੰਦਾ ਹੈ। (ਸ੍ਰਿਸ਼ਟੀ ਦੀ) ਕੋਈ ਵੀ ਸ਼ੈਅ ਉਸ ਵਰਗੀ ਨਹੀਂ। ਉਹ (ਹਰ ਗੱਲ ਨੂੰ) ਚੰਗੀ ਤਰ੍ਹਾਂ ਸੁਣਦਾ ਹੈ ਤੇ (ਹਰ ਕੰਮ ਨੂੰ) ਚੰਗੀ ਤਰ੍ਹਾਂ ਵੇਖਦਾ ਹੈ।

12 - Ash-Shuraa (The Consultation) - 012

لَهُۥ مَقَالِيدُ ٱلسَّمَٰوَٰتِ وَٱلۡأَرۡضِۖ يَبۡسُطُ ٱلرِّزۡقَ لِمَن يَشَآءُ وَيَقۡدِرُۚ إِنَّهُۥ بِكُلِّ شَيۡءٍ عَلِيمٞ
12਼ ਅਕਾਸ਼ਾਂ ਤੇ ਧਰਤੀ ਦੇ ਖ਼ਜ਼ਾਨਿਆਂ ਦੀਆਂ ਕੁੰਜੀਆਂ ਉਸੇ ਕੋਲ ਹਨ। ਉਹ ਜਿਸ ਨੂੰ ਚਾਹੁੰਦਾ ਹੈ, ਖੁੱਲ੍ਹਾ-ਡੁੱਲਾ ਰਿਜ਼ਕ ਦਿੰਦਾ ਹੈ ਅਤੇ ਜਿਸ ਲਈ ਚਾਹੁੰਦਾ ਹੈ, ਰੋਜ਼ੀ ਵਿਚ ਤੰਗੀ ਕਰ ਦਿੰਦਾ ਹੈ। ਬੇਸ਼ੱਕ ਉਹ ਹਰੇਕ ਚੀਜ਼ ਤੋਂ ਚੰਗੀ ਤਰ੍ਹਾਂ ਜਾਣੂ ਹੈ।

13 - Ash-Shuraa (The Consultation) - 013

۞شَرَعَ لَكُم مِّنَ ٱلدِّينِ مَا وَصَّىٰ بِهِۦ نُوحٗا وَٱلَّذِيٓ أَوۡحَيۡنَآ إِلَيۡكَ وَمَا وَصَّيۡنَا بِهِۦٓ إِبۡرَٰهِيمَ وَمُوسَىٰ وَعِيسَىٰٓۖ أَنۡ أَقِيمُواْ ٱلدِّينَ وَلَا تَتَفَرَّقُواْ فِيهِۚ كَبُرَ عَلَى ٱلۡمُشۡرِكِينَ مَا تَدۡعُوهُمۡ إِلَيۡهِۚ ٱللَّهُ يَجۡتَبِيٓ إِلَيۡهِ مَن يَشَآءُ وَيَهۡدِيٓ إِلَيۡهِ مَن يُنِيبُ
13਼ (ਹੇ ਮੁਹੰਮਦ!) ਉਸ ਨੇ ਤੁਹਾਡੇ ਲਈ ਵੀ ਉਹੀਓ ਧਰਮ ਨਿਯਤ ਕੀਤਾ ਹੈ, ਜਿਸ ਦਾ ਹੁਕਮ ਉਸ ਨੇ ਨੂਹ ਨੂੰ ਦਿੱਤਾ ਸੀ ਅਤੇ ਅਸੀਂ ਉਹੀ ਵਹੀ ਤੁਹਾਡੇ ਵੱਲ ਭੇਜੀ ਹੈ ਅਤੇ ਇਸੇ ਦਾ ਤਾਕੀਦੀ ਹੁਕਮ ਅਸੀਂ ਇਬਰਾਹੀਮ, ਮੂਸਾ ਅਤੇ ਈਸਾ ਨੂੰ ਦਿੱਤਾ ਸੀ ਕਿ ਤੁਸੀਂ ਸਾਰੇ ਇਸੇ ਦੀਨ ਨੂੰ ਕਾਇਮ ਰੱਖੋ ਅਤੇ ਤੁਸੀਂ ਇਸ ਵਿਚ ਅੱਡੋ-ਅੱਡ ਨਾ ਹੋ ਜਾਣਾ।1 (ਹੇ ਨਬੀ!) ਜਿਸ ਗੱਲ (ਭਾਵ ਇਕ ਅੱਲਾਹ) ਵੱਲ ਤੁਸੀਂ ਉਹਨਾਂ ਨੂੰ ਸੱਦਾ ਦੇ ਰਹੇ ਹੋ, ਇਹੋ ਗੱਲ ਇਹਨਾਂ ਮੁਸ਼ਰਿਕਾਂ ਨੂੰ ਅਤਿ ਭੈੜੀ ਜਾਪਦੀ ਹੈ। ਅੱਲਾਹ ਜਿਸ ਨੂੰ ਚਾਹੁੰਦਾ ਹੈ ਆਪਣੇ ਲਈ ਚੁਣ ਲੈਂਦਾ ਹੈ ਅਤੇ ਹਿਦਾਇਤ ਉਸੇ ਨੂੰ ਬਖ਼ਸ਼ਦਾ ਹੈ ਜਿਹੜਾ ਉਸ ਵੱਲ ਮੁੜ ਆਉਂਦਾ ਹੈ।
1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 103/3

14 - Ash-Shuraa (The Consultation) - 014

وَمَا تَفَرَّقُوٓاْ إِلَّا مِنۢ بَعۡدِ مَا جَآءَهُمُ ٱلۡعِلۡمُ بَغۡيَۢا بَيۡنَهُمۡۚ وَلَوۡلَا كَلِمَةٞ سَبَقَتۡ مِن رَّبِّكَ إِلَىٰٓ أَجَلٖ مُّسَمّٗى لَّقُضِيَ بَيۡنَهُمۡۚ وَإِنَّ ٱلَّذِينَ أُورِثُواْ ٱلۡكِتَٰبَ مِنۢ بَعۡدِهِمۡ لَفِي شَكّٖ مِّنۡهُ مُرِيبٖ
14਼ ਉਹ ਲੋਕ ਆਪਣੇ ਕੋਲ ਗਿਆਨ ਆ ਚੁੱਕਣ ਮਗਰੋਂ ਕੇਵਲ ਆਪਣੇ ਵਿਚਾਲੇ ਦੀ ਹਟ ਧਰਮੀ ਕਾਰਨ ਧੜੇਬੰਦੀ ਦਾ ਸ਼ਿਕਾਰ ਹੋਏ। (ਹੇ ਨਬੀ!) ਜੇ ਤੁਹਾਡੇ ਰੱਬ ਵੱਲੋਂ ਇਕ ਨਿਯਤ ਸਮੇਂ ਤਕ ਲਈ ਫ਼ੈਸਲਾ ਅੱਗੇ ਪਾਉਣ ਦੀ ਗੱਲ ਪਹਿਲਾਂ ਤੋਂ ਹੀ ਨਾ ਆਖੀ ਹੁੰਦੀ ਤਾਂ ਉਹਨਾਂ ਦਾ ਨਿਬੇੜਾ ਕਦੋਂ ਦਾ ਹੋ ਚੁੱਕਿਆ ਹੁੰਦਾ। ਜਿਹੜੇ ਲੋਕ ਉਹਨਾਂ ਤੋਂ ਬਾਅਦ ਅੱਲਾਹ ਦੀ ਕਿਤਾਬ ਦੇ ਵਾਰਸ ਬਣਾਏ ਗਏ ਉਹ ਉਸ ਪ੍ਰਤੀ ਦੁਵਿਧਾ ਭਰੇ ਸ਼ੱਕ ਵਿਚ ਹਨ।

15 - Ash-Shuraa (The Consultation) - 015

فَلِذَٰلِكَ فَٱدۡعُۖ وَٱسۡتَقِمۡ كَمَآ أُمِرۡتَۖ وَلَا تَتَّبِعۡ أَهۡوَآءَهُمۡۖ وَقُلۡ ءَامَنتُ بِمَآ أَنزَلَ ٱللَّهُ مِن كِتَٰبٖۖ وَأُمِرۡتُ لِأَعۡدِلَ بَيۡنَكُمُۖ ٱللَّهُ رَبُّنَا وَرَبُّكُمۡۖ لَنَآ أَعۡمَٰلُنَا وَلَكُمۡ أَعۡمَٰلُكُمۡۖ لَا حُجَّةَ بَيۡنَنَا وَبَيۡنَكُمُۖ ٱللَّهُ يَجۡمَعُ بَيۡنَنَاۖ وَإِلَيۡهِ ٱلۡمَصِيرُ
15਼ ਸੋ (ਹੇ ਮੁਹੰਮਦ!) ਤੁਸੀਂ ਲੋਕਾਂ ਨੂੰ ਇਸੇ (ਧਰਮ ਇਸਲਾਮ) ਵੱਲ ਸੱਦਾ ਦਿਓ ਅਤੇ ਜਿਹੜਾ ਤੁਹਾਨੂੰ ਹੁਕਮ ਦਿੱਤਾ ਗਿਆ ਹੈ ਉਸੇ ਉੱਤੇ ਦ੍ਰਿੜਤਾ ਪੂਰਬਕ ਡਟ ਜਾਓ। ਇਹਨਾਂ ਲੋਕਾਂ ਦੀਆਂ ਕਾਮਨਾਵਾਂ ਦੇ ਪਿੱਛੇ ਨਾ ਤੁਰੋ ਅਤੇ ਆਖ ਦਿਓ ਕਿ ਜਿਹੜੀ ਕਿਤਾਬ ਅੱਲਾਹ ਨੇ ਉਤਾਰੀ ਹੈ ਮੈਂ ਉਸ ਉੱਤੇ ਈਮਾਨ ਲਿਆਇਆ ਹਾਂ ਅਤੇ ਮੈਨੂੰ ਹੁਕਮ ਹੋਇਆ ਹੈ ਕਿ ਮੈਂ ਤੁਹਾਡੇ ਵਿਚਾਲੇ ਇਨਸਾਫ ਕਰਾਂ। ਸਾਡਾ ਪਾਲਣਹਾਰ ਵੀ ਅੱਲਾਹ ਹੈ ਅਤੇ ਤੁਹਾਡਾ ਪਾਲਣਹਾਰ ਵੀ ੳਹੀਓ ਹੈ। ਸਾਡੀਆਂ ਕਰਨੀਆਂ ਸਾਡੇ ਲਈ ਹਨ ਅਤੇ ਤੁਹਾਡੀਆਂ ਕਰਨੀਆਂ ਤੁਹਾਡੇ ਲਈ ਹਨ। ਤੁਹਾਡੇ ਤੇ ਸਾਡੇ ਵਿਚਾਲੇ ਕੋਈ ਝਗੜਾ ਨਹੀਂ। (ਕਿਆਮਤ ਦਿਹਾੜੇ) ਅੱਲਾਹ ਸਾਨੂੰ ਸਾਰਿਆਂ ਨੂੰ ਜਮ੍ਹਾਂ ਕਰੇਗਾ ਅਤੇ ਉਸੇ ਵੱਲ ਸਾਰਿਆਂ ਨੇ ਪਰਤਣਾ ਹੈ।

16 - Ash-Shuraa (The Consultation) - 016

وَٱلَّذِينَ يُحَآجُّونَ فِي ٱللَّهِ مِنۢ بَعۡدِ مَا ٱسۡتُجِيبَ لَهُۥ حُجَّتُهُمۡ دَاحِضَةٌ عِندَ رَبِّهِمۡ وَعَلَيۡهِمۡ غَضَبٞ وَلَهُمۡ عَذَابٞ شَدِيدٌ
16਼ ਜਿਹੜੇ ਲੋਕ ਅੱਲਾਹ ਦੇ ਸੱਦੇ ਨੂੰ ਪਰਵਾਨ ਕਰ ਲੈਣ ਤੋਂ ਬਾਅਦ ਅੱਲਾਹ ਦੇ ਸੰਬੰਧ ਵਿਚ ਵਾਦ-ਵਿਵਾਦ ਕਰਦੇ ਹਨ, ਉਹਨਾਂ ਦੀਆਂ ਇਹ ਦਲੀਲਾਂ ਉਹਨਾਂ ਦੇ ਰੱਬ ਦੀਆਂ ਨਜ਼ਰਾਂ ਵਿਚ ਝੂਠੀਆਂ ਹਨ। (ਅੱਲਾਹ ਦਾ) ਉਹਨਾਂ ਉੱਤੇ ਕਰੋਪ ਹੈ ਅਤੇ ਉਹਨਾਂ ਲਈ ਕਰੜਾ ਅਜ਼ਾਬ ਹੈ।1
1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3

17 - Ash-Shuraa (The Consultation) - 017

ٱللَّهُ ٱلَّذِيٓ أَنزَلَ ٱلۡكِتَٰبَ بِٱلۡحَقِّ وَٱلۡمِيزَانَۗ وَمَا يُدۡرِيكَ لَعَلَّ ٱلسَّاعَةَ قَرِيبٞ
17਼ ਅੱਲਾਹ ਉਹ ਹੈ ਜਿਸ ਨੇ ਹੱਕ ਸੱਚ ਨਾਲ ਇਹ ਕਿਤਾਬ ਅਤੇ ਮੀਜ਼ਾਨ (ਇਨਸਾਫ਼ ਕਰਨ ਵਾਲੀ ਤਕੜੀ) ਨੂੰ ਉਤਾਰਿਆ। ਤੁਸੀਂ ਕੀ ਜਾਣੋ! ਹੋ ਸਕਦਾ ਹੈ ਕਿ ਕਿਆਮਤ ਨੇੜੇ ਹੀ ਹੋਵੇ।

18 - Ash-Shuraa (The Consultation) - 018

يَسۡتَعۡجِلُ بِهَا ٱلَّذِينَ لَا يُؤۡمِنُونَ بِهَاۖ وَٱلَّذِينَ ءَامَنُواْ مُشۡفِقُونَ مِنۡهَا وَيَعۡلَمُونَ أَنَّهَا ٱلۡحَقُّۗ أَلَآ إِنَّ ٱلَّذِينَ يُمَارُونَ فِي ٱلسَّاعَةِ لَفِي ضَلَٰلِۭ بَعِيدٍ
18਼ ਜਿਹੜੇ ਲੋਕੀ ਉਸ (ਕਿਆਮਤ) ਉੱਤੇ ਵਿਸ਼ਵਾਸ ਨਹੀਂ ਰਖੱਦੇ, ਉਹ ਤਾਂ ਉਸ ਲਈ ਕਾਹਲੀਆਂ ਪਾ ਰਹੇ ਹਨ। ਪਰ ਜਿਨ੍ਹਾਂ ਦਾ ਉਸ ਉੱਤੇ ਈਮਾਨ ਹੈ ਉਹ ਉਸ ਤੋਂ ਡਰਦੇ ਹਨ ਕਿਉਂ ਜੋ ਉਹ ਜਾਣਦੇ ਹਨ ਕਿ ਉਸ ਦਾ ਆਉਣਾ ਅਟਲ ਸੱਚਾਈ ਹੈ। ਸਾਵਧਾਨ ਰਹੋ! ਜਿਹੜੇ ਲੋਕ ਕਿਆਮਤ ਦੇ ਬਾਰੇ ਝਗੜਦੇ ਹਨ ਉਹ ਗੁਮਰਾਹੀ ਵਿਚ ਬਹੁਤ ਦੂਰ ਨਿਕਲ ਗਏ ਹਨ।

19 - Ash-Shuraa (The Consultation) - 019

ٱللَّهُ لَطِيفُۢ بِعِبَادِهِۦ يَرۡزُقُ مَن يَشَآءُۖ وَهُوَ ٱلۡقَوِيُّ ٱلۡعَزِيزُ
19਼ ਅੱਲਾਹ ਆਪਣੇ ਬੰਦਿਆਂ ਉੱਤੇ ਬਹੁਤ ਮਿਹਰਬਾਨ ਹੈ, ਉਹ ਜਿਸ ਨੂੰ ਚਾਹੁੰਦਾ ਹੈ ਰਿਜ਼ਕ ਦਿੰਦਾ ਹੈ। ਉਹ ਵੱਡਾ ਬਲਵਾਨ ਤੇ ਡਾਢਾ ਜ਼ੋਰਾਵਰ ਹੈ।

20 - Ash-Shuraa (The Consultation) - 020

مَن كَانَ يُرِيدُ حَرۡثَ ٱلۡأٓخِرَةِ نَزِدۡ لَهُۥ فِي حَرۡثِهِۦۖ وَمَن كَانَ يُرِيدُ حَرۡثَ ٱلدُّنۡيَا نُؤۡتِهِۦ مِنۡهَا وَمَا لَهُۥ فِي ٱلۡأٓخِرَةِ مِن نَّصِيبٍ
20਼ ਜਿਹੜਾ ਵਿਅਕਤੀ ਆਖ਼ਿਰਤ ਦੀ ਖੇਤੀ ਦਾ ਚਾਹਵਾਨ ਹੈ ਅਸਾਂ ਉਸ ਲਈ ਉਸੇ ਖੇਤੀ ਵਿਚ ਵਾਧਾ ਕਰ ਦਿੰਦੇ ਹਾਂ ਅਤੇ ਜਿਹੜਾ ਵਿਅਕਤੀ ਸੰਸਾਰ ਦੀ ਖੇਤੀ ਚਾਹੁੰਦਾ ਹੈ ਅਸੀਂ ਉਸ ਨੂੰ ਉਸ ਵਿੱਚੋਂ ਹੀ ਕੁੱਝ ਦੇ ਦਿੰਦੇ ਹਾਂ। ਪਰ ਉਸ ਲਈ ਆਖ਼ਿਰਤ ਵਿਚ ਕੁੱਝ ਵੀ ਹਿੱਸਾ ਨਹੀਂ।

21 - Ash-Shuraa (The Consultation) - 021

أَمۡ لَهُمۡ شُرَكَـٰٓؤُاْ شَرَعُواْ لَهُم مِّنَ ٱلدِّينِ مَا لَمۡ يَأۡذَنۢ بِهِ ٱللَّهُۚ وَلَوۡلَا كَلِمَةُ ٱلۡفَصۡلِ لَقُضِيَ بَيۡنَهُمۡۗ وَإِنَّ ٱلظَّـٰلِمِينَ لَهُمۡ عَذَابٌ أَلِيمٞ
21਼ ਕੀ ਇਹਨਾਂ ਲਈ (ਅੱਲਾਹ ਤੋਂ ਛੁੱਟ) ਕੁੱਝ ਹੋਰ ਸ਼ਰੀਕ ਹਨ ਜਿਨ੍ਹਾਂ ਨੇ ਇਹਨਾਂ ਲਈ ਉਹ ਦੀਨ ਨੀਯਤ ਕੀਤਾ ਹੈ ਜਿਸ ਦਾ ਹੁਕਮ ਅੱਲਾਹ ਨੇ ਨਹੀਂ ਦਿੱਤਾ ? ਜੇਕਰ ਫ਼ੈਸਲੇ (ਕਿਆਮਤ) ਦੀ ਗੱਲ ਨਿਸ਼ਚਿਤ ਨਾ ਹੋ ਗਈ ਹੁੰਦੀ ਤਾਂ ਇਹਨਾਂ ਦਾ ਨਿਬੇੜਾ ਕਦੋਂ ਦਾ ਹੋ ਗਿਆ ਹੁੰਦਾ। ਬੇਸ਼ੱਕ ਇਹਨਾਂ ਜ਼ਾਲਮਾਂ ਲਈ ਦੁਖਦਾਈ ਅਜ਼ਾਬ ਹੈ।

22 - Ash-Shuraa (The Consultation) - 022

تَرَى ٱلظَّـٰلِمِينَ مُشۡفِقِينَ مِمَّا كَسَبُواْ وَهُوَ وَاقِعُۢ بِهِمۡۗ وَٱلَّذِينَ ءَامَنُواْ وَعَمِلُواْ ٱلصَّـٰلِحَٰتِ فِي رَوۡضَاتِ ٱلۡجَنَّاتِۖ لَهُم مَّا يَشَآءُونَ عِندَ رَبِّهِمۡۚ ذَٰلِكَ هُوَ ٱلۡفَضۡلُ ٱلۡكَبِيرُ
22਼ ਤੁਸੀਂ ਇਹਨਾਂ ਜ਼ਾਲਮਾਂ ਨੂੰ (ਕਿਆਮਤ ਦਿਹਾੜੇ) ਵੇਖੋਗੇ ਕਿ ਉਹ ਆਪਣੀਆਂ ਕਰਣੀਆਂ ਦੀ ਸਜ਼ਾ ਤੋਂ ਡਰ ਰਹੇ ਹੋਣਗੇ, ਜਦੋਂ ਕਿ ਉਹ ਸਜ਼ਾ ਉਹਨਾਂ ਨੂੰ ਮਿਲ ਕੇ ਰਹੇਗੀ, ਅਤੇ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ ਉਹ ਲੋਕ ਜੰਨਤ ਦੇ ਬਾਗ਼ਾਂ ਵਿਚ ਹੋਣਗੇ। ਉਹਨਾਂ ਲਈ ਉਹਨਾਂ ਦੇ ਰੱਬ ਦੇ ਕੋਲ ਉਹ ਸਭ ਕੁੱਝ ਹੋਵੇਗਾ ਜੋ ਉਹ ਚਾਹੁਣਗੇ। ਇਹੋ ਸਭ ਤੋਂ ਵੱਡੀ ਕ੍ਰਿਪਾਲਤਾ ਹੈ।

23 - Ash-Shuraa (The Consultation) - 023

ذَٰلِكَ ٱلَّذِي يُبَشِّرُ ٱللَّهُ عِبَادَهُ ٱلَّذِينَ ءَامَنُواْ وَعَمِلُواْ ٱلصَّـٰلِحَٰتِۗ قُل لَّآ أَسۡـَٔلُكُمۡ عَلَيۡهِ أَجۡرًا إِلَّا ٱلۡمَوَدَّةَ فِي ٱلۡقُرۡبَىٰۗ وَمَن يَقۡتَرِفۡ حَسَنَةٗ نَّزِدۡ لَهُۥ فِيهَا حُسۡنًاۚ إِنَّ ٱللَّهَ غَفُورٞ شَكُورٌ
23਼ ਇਹੋ ਉਹ ਚੀਜ਼ ਹੈ ਜਿਸ ਦੀ ਖ਼ੁਸ਼ਖ਼ਬਰੀ ਅੱਲਾਹ ਆਪਣੇ ਉਹਨਾਂ ਬੰਦਿਆਂ ਨੂੰ ਦਿੰਦਾ ਹੈ ਜਿਹੜੇ ਈਮਾਨ ਲਿਆਏ ਤੇ ਨੇਕ ਕੰਮ ਕਰਦੇ ਰਹੇ। (ਹੇ ਨਬੀ!) ਤੁਸੀਂ (ਇਹਨਾਂ ਲੋਕਾਂ ਨੂੰ) ਆਖ ਦਿਓ ਕਿ ਮੈਂ ਤੁਹਾਥੋਂ ਇਸ (ਧਰਮ ਪ੍ਰਚਾਰ) ਲਈ ਕਿਸੇ ਬਦਲੇ ਦੀ ਮੰਗ ਨਹੀਂ ਕਰਦਾ। ਪਰ ਹਾਂ! ਸਾਕ-ਸੰਬੰਧਿਆਂ ਵਾਲਾ ਪ੍ਰੇਮਭਾਵ ਜ਼ਰੂਰ ਚਾਹੁੰਦਾ ਹੈ।1 ਜੇ ਕੋਈ ਨੇਕੀ ਕਮਾਵੇਗਾ ਤਾਂ ਅਸਾਂ ਉਸ ਲਈ ਉਸ ਭਲਾਈ ਵਿਚ ਸੁਹੱਪਣ ਦਾ ਵਾਧਾ ਕਰ ਦਿੰਦੇ ਹਾਂ। ਬੇਸ਼ੱਕ ਅੱਲਾਹ (ਭੁੱਲਾਂ ਨੂੰ) ਬਖ਼ਸ਼ਣਵਾਲਾ ਅਤੇ (ਨੇਕੀਆਂ ਦੀ) ਕਦਰ ਕਰਨ ਵਾਲਾ ਹੈ।
1 ਭਾਵ ਮੈਂ ਇਸ ਧਰਮ ਪ੍ਰਚਾਰ ਦਾ ਤੁਹਾਥੋਂ ਕੋਈ ਬਦਲਾ ਨਹੀਂ ਚਾਹੁੰਦਾ ਪਰ ਤੁਹਾਥੋਂ ਇਹ ਬੇਨਤੀ ਕਰਦਾ ਹਾਂ ਕਿ ਆਪਣੇ ਅਤੇ ਮੇਰੇ ਵਿਚਕਾਰ ਦੀ ਰਿਸ਼ਤੇਦਾਰੀ ਦਾ ਧਿਆਨ ਰਖਦੇ ਹੋਏ ਮੈਨੂੰ ਤਕਲੀਫ਼ ਨਾ ਦਿਓ ਤੁਸੀਂ ਮੇਰੇ ਕਬੀਲੇ ਦੇ ਹੋ, ਇਸ ਲਈ ਤੁਸੀਂ ਮੇਰੀ ਪਾਲਣਾ ਕਰੋ ਅਤੇ ਜਿਸ ਤੌਹੀਦੇ ਦੇ ਅਕੀਦੇ ਵੱਲ ਮੈਂ ਤੁਹਾਨੂੰ ਬੁਲਾ ਰਿਹਾ ਹਾਂ ਉਸ ਦੀ ਪੈਰਵੀ ਕਰਨਾ ਤੁਹਾਡੇ ਲਈ ਲਾਜ਼ਮੀ ਹੈ।

24 - Ash-Shuraa (The Consultation) - 024

أَمۡ يَقُولُونَ ٱفۡتَرَىٰ عَلَى ٱللَّهِ كَذِبٗاۖ فَإِن يَشَإِ ٱللَّهُ يَخۡتِمۡ عَلَىٰ قَلۡبِكَۗ وَيَمۡحُ ٱللَّهُ ٱلۡبَٰطِلَ وَيُحِقُّ ٱلۡحَقَّ بِكَلِمَٰتِهِۦٓۚ إِنَّهُۥ عَلِيمُۢ بِذَاتِ ٱلصُّدُورِ
24਼ (ਹੇ ਨਬੀ!) ਕੀ ਉਹ (ਕਾਫ਼ਿਰ ਤੁਹਾਡੇ ਸੰਬੰਧ ਵਿਚ) ਆਖਦੇ ਹਨ ਕਿ ਇਸ ਰਸੂਲ ਨੇ ਅੱਲਾਹ ਉੱਤੇ ਝੂਠਾ ਆਰੋਪ ਘੜ੍ਹਿਆ ਹੈ ਜੇ ਅੱਲਾਹ ਚਾਹੇ ਤਾਂ ਤੁਹਾਡੇ ਦਿਲ ਉੱਤੇ ਠੱਪਾ ਲਾ ਦਿੰਦਾ। ਅੱਲਾਹ ਝੂਠ ਦਾ ਸਰਵਨਾਸ਼ ਕਰਦਾ ਹੈ ਅਤੇ ਹੱਕ ਸੱਚ ਨੂੰ ਆਪਣੀ ਬਾਣੀ ਰਾਹੀਂ ਸੱਚ ਕਰ ਵਿਖਾਉਂਦਾ ਹੈ। ਬੇਸ਼ੱਕ ਉਹ ਸੀਨਿਆਂ (ਦਿਲਾਂ) ਦੇ ਲੁਕੇ ਹੋਏ ਭੇਤਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

25 - Ash-Shuraa (The Consultation) - 025

وَهُوَ ٱلَّذِي يَقۡبَلُ ٱلتَّوۡبَةَ عَنۡ عِبَادِهِۦ وَيَعۡفُواْ عَنِ ٱلسَّيِّـَٔاتِ وَيَعۡلَمُ مَا تَفۡعَلُونَ
25਼ ਉਹੀ ਤਾਂ ਹੈ ਜਿਹੜਾ ਆਪਣੇ ਬੰਦਿਆਂ ਦੀਆਂ ਤੌਬਾ ਨੂੰ ਕਬੂਲ ਕਰਦਾ ਹੈ ਅਤੇ ਉਹਨਾਂ ਦੀਆਂ ਬੁਰਾਈਆਂ ਨੂੰ ਮੁਆਫ਼ ਕਰਦਾ ਹੈ। ਤੁਸੀਂ ਲੋਕ ਜੋ ਵੀ ਕਰਦੇ ਹੋ ਉਹ ਸਭ ਜਾਣਦਾ ਹੈ।

26 - Ash-Shuraa (The Consultation) - 026

وَيَسۡتَجِيبُ ٱلَّذِينَ ءَامَنُواْ وَعَمِلُواْ ٱلصَّـٰلِحَٰتِ وَيَزِيدُهُم مِّن فَضۡلِهِۦۚ وَٱلۡكَٰفِرُونَ لَهُمۡ عَذَابٞ شَدِيدٞ
26਼ ਉਹ ਉਹਨਾਂ ਲੋਕਾਂ ਦੀ ਦੁਆ ਕਬੂਲ ਕਰਦਾ ਹੈ ਜਿਹੜੇ ਈਮਾਨ ਲਿਆਏ ਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ। ਉਹ ਉਹਨਾਂ ਨੂੰ ਆਪਣੀ ਕ੍ਰਿਪਾਲਤਾ ਨਾਲ ਹੋਰ ਵੀ ਵਧਾ ਕੇ ਦਿੰਦਾ ਹੈ ਅਤੇ ਕਾਫ਼ਿਰਾਂ ਲਈ ਕਰੜਾ ਅਜ਼ਾਬ ਹੈ।

27 - Ash-Shuraa (The Consultation) - 027

۞وَلَوۡ بَسَطَ ٱللَّهُ ٱلرِّزۡقَ لِعِبَادِهِۦ لَبَغَوۡاْ فِي ٱلۡأَرۡضِ وَلَٰكِن يُنَزِّلُ بِقَدَرٖ مَّا يَشَآءُۚ إِنَّهُۥ بِعِبَادِهِۦ خَبِيرُۢ بَصِيرٞ
27਼ ਜੇ ਅੱਲਾਹ ਆਪਣੇ ਸਾਰਿਆਂ ਬੰਦਿਆਂ ਨੂੰ ਖੱਲ੍ਹਾ-ਡੁਲ੍ਹਾ ਰਿਜ਼ਕ ਦੇ ਦਿੰਦਾ ਤਾਂ ਉਹ ਜ਼ਰੂਰ ਹੀ ਧਰਤੀ ਉੱਤੇ ਸਰਕਸ਼ੀ ਕਰਦੇ ਪਰ ਉਹ ਇਕ ਹਿਸਾਬ ਨਾਲ ਜਿੱਨਾ ਚਾਹੁੰਦਾ ਹੈ (ਰਿਜ਼ਕ) ਉਤਾਰਦਾ ਹੈ। ਨਿਰਸੰਦੇਹ ਉਹ ਆਪਣੇ ਬੰਦਿਆਂ (ਦੇ ਹਾਲ) ਤੋਂ ਬਾ-ਖ਼ਬਰ ਹੈ ਅਤੇ (ਉਹਨਾਂ ਨੂੰ) ਵੇਖ ਰਿਹਾ ਹੈ।

28 - Ash-Shuraa (The Consultation) - 028

وَهُوَ ٱلَّذِي يُنَزِّلُ ٱلۡغَيۡثَ مِنۢ بَعۡدِ مَا قَنَطُواْ وَيَنشُرُ رَحۡمَتَهُۥۚ وَهُوَ ٱلۡوَلِيُّ ٱلۡحَمِيدُ
28਼ ਉਹੀ ਹੈ ਜਿਹੜਾ ਲੋਕਾਂ ਦੇ ਨਿਰਾਸ਼ ਹੋਣ ਪਿੱਛੋਂ ਮੀਂਹ ਬਰਸਾਉਂਦਾ ਹੈ ਅਤੇ ਆਪਣੀ ਰਹਿਮਤ ਨੂੰ ਆਮ ਕਰ ਦਿੰਦਾ ਹੈ। ਉਹੀ ਕਾਰਜ ਸਾਧਕ ਤੇ ਸ਼ਲਾਘਾਯੋਗ ਹੈ।

29 - Ash-Shuraa (The Consultation) - 029

وَمِنۡ ءَايَٰتِهِۦ خَلۡقُ ٱلسَّمَٰوَٰتِ وَٱلۡأَرۡضِ وَمَا بَثَّ فِيهِمَا مِن دَآبَّةٖۚ وَهُوَ عَلَىٰ جَمۡعِهِمۡ إِذَا يَشَآءُ قَدِيرٞ
29਼ ਅਕਾਸ਼ਾਂ ਤੇ ਧਰਤੀ ਦੀ ਰਚਨਾ ਅਤੇ ਉਹ ਜੀਅ-ਜੰਤੂ ਜਿਹੜੇ ਉਸ ਨੇ ਦੋਵੇਂ ਥਾਈਂ ਫ਼ੈਲਾ ਰੱਖੇ ਹਨ, ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹਨ ਜਦੋਂ ਵੀ ਉਹ ਚਾਹੇ ਉਹਨਾਂ ਨੂੰ ਇੱਕਠਿਆਂ ਕਰਨ ਦੀ ਸਮਰਥਾ ਦਾ ਹੈ।

30 - Ash-Shuraa (The Consultation) - 030

وَمَآ أَصَٰبَكُم مِّن مُّصِيبَةٖ فَبِمَا كَسَبَتۡ أَيۡدِيكُمۡ وَيَعۡفُواْ عَن كَثِيرٖ
30਼ ਤੁਹਾਡੇ ਉੱਤੇ ਜਿਹੜੀ ਵੀ ਬਿਪਤਾ ਆਈ ਹੈ ਉਹ ਤੁਹਾਡੀਆਂ ਆਪਣੀਆਂ ਹੀ ਕਰਤੂਤਾਂ ਕਾਰਨ ਆਈ ਹੈ ਅਤੇ ਬਹੁਤ ਸਾਰੀਆਂ ਭੁੱਲਾ-ਚੁੱਕਾਂ ਨੂੰ ਤਾਂ ਉਹ ਐਵੇਂ ਹੀ ਮੁਆਫ਼ ਕਰ ਦਿੰਦਾ ਹੈ।

31 - Ash-Shuraa (The Consultation) - 031

وَمَآ أَنتُم بِمُعۡجِزِينَ فِي ٱلۡأَرۡضِۖ وَمَا لَكُم مِّن دُونِ ٱللَّهِ مِن وَلِيّٖ وَلَا نَصِيرٖ
31਼ ਤੁਸੀਂ ਧਰਤੀ ਉੱਤੇ ਉਸ (ਅੱਲਾਹ) ਨੂੰ ਬੇਵਸ ਨਹੀਂ ਕਰ ਸਕਦੇ ਅਤੇ ਤੁਹਾਡੇ ਲਈ ਛੁੱਟ ਅੱਲਾਹ ਤੋਂ ਕੋਈ ਕਾਰਜ-ਸਾਧਕ ਨਹੀਂ ਅਤੇ ਨਾ ਹੀ ਕੋਈ ਸਹਾਈ ਹੈ।

32 - Ash-Shuraa (The Consultation) - 032

وَمِنۡ ءَايَٰتِهِ ٱلۡجَوَارِ فِي ٱلۡبَحۡرِ كَٱلۡأَعۡلَٰمِ
32਼ ਉਸੇ ਦੀਆਂ ਨਿਸ਼ਾਨੀਆਂ ਵਿੱਚੋਂ ਸਮੁੰਦਰ ਵਿਚ ਚੱਲਣ ਵਾਲੇ ਪਹਾੜਾਂ ਵਾਂਗ ਜਹਾਜ਼ ਹਨ।

33 - Ash-Shuraa (The Consultation) - 033

إِن يَشَأۡ يُسۡكِنِ ٱلرِّيحَ فَيَظۡلَلۡنَ رَوَاكِدَ عَلَىٰ ظَهۡرِهِۦٓۚ إِنَّ فِي ذَٰلِكَ لَأٓيَٰتٖ لِّكُلِّ صَبَّارٖ شَكُورٍ
33਼ ਜੇ ਉਹ (ਅੱਲਾਹ) ਚਾਹੇ ਤਾਂ ਹਵਾ ਨੂੰ ਰੋਕ ਲਵੇ ਫੇਰ ਉਹ (ਜਹਾਜ਼) ਸਮੁੰਦਰ ਦੀ ਸਤਹ (ਪਿਠ) ਉੱਤੇ ਖਲੋਤੇ ਹੀ ਰਹਿ ਜਾਣ (ਨਿਰਸੰਦੇਹ, ਇਸ ਵਿਚ ਹਰੇਕ ਸਬਰ ਤੇ ਸ਼ੁਕਰ ਕਰਨ ਵਾਲੇ ਵਿਅਕਤੀ ਲਈ ਵੱਡੀਆਂ ਨਿਸ਼ਾਨੀਆਂ ਹਨ।

34 - Ash-Shuraa (The Consultation) - 034

أَوۡ يُوبِقۡهُنَّ بِمَا كَسَبُواْ وَيَعۡفُ عَن كَثِيرٖ
34਼ ਜਾਂ ਜੇ ਉਹ (ਚਾਹੇ ਤਾਂ) ਉਹਨਾਂ (ਕਾਫ਼ਿਰਾਂ) ਦੀਆਂ ਕਰਤੂਤਾਂ ਕਾਰਨ ਉਹਨਾਂ (ਜਹਾਜ਼ਾਂ ਨੂੰ) ਤਬਾਹ ਕਰ ਦੇਵੇ ਅਤੇ ਜੇ ਚਾਹੇ ਤਾਂ ਬਹੁਤ ਸਾਰੇ (ਅਪਰਾਧਾਂ) ਨੂੰ ਮੁਆਫ਼ ਕਰ ਦੇਵੇ।

35 - Ash-Shuraa (The Consultation) - 035

وَيَعۡلَمَ ٱلَّذِينَ يُجَٰدِلُونَ فِيٓ ءَايَٰتِنَا مَا لَهُم مِّن مَّحِيصٖ
35਼ ਤਾਂ ਜੋ ਉਹ ਲੋਕੀ, ਜਿਹੜੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਵਿਚ ਝਗੜਦੇ ਹਨ, ਉਹ ਜਾਣ ਲੈਣ ਕਿ ਉਹਨਾਂ ਦੇ ਨੱਸਣ ਲਈ ਕੋਈ ਵੀ ਥਾਂ ਨਹੀਂ।

36 - Ash-Shuraa (The Consultation) - 036

فَمَآ أُوتِيتُم مِّن شَيۡءٖ فَمَتَٰعُ ٱلۡحَيَوٰةِ ٱلدُّنۡيَاۚ وَمَا عِندَ ٱللَّهِ خَيۡرٞ وَأَبۡقَىٰ لِلَّذِينَ ءَامَنُواْ وَعَلَىٰ رَبِّهِمۡ يَتَوَكَّلُونَ
36਼ (ਹੇ ਲੋਕੋ!) ਤੁਹਾਨੂੰ ਜੋ ਵੀ ਦਿੱਤਾ ਗਿਆ ਹੈ ਉਹ ਸੰਸਾਰਿਕ ਜੀਵਨ ਦੀ ਤੁੱਛ ਜਿਹੀ ਸਮੱਗਰੀ ਹੈ। ਪਰ ਜੋ ਅੱਲਾਹ ਦੇ ਕੋਲ ਹੈ ਉਹ ਉਹਨਾਂ ਲੋਕਾਂ ਲਈ ਇਸ ਤੋਂ ਕਿਤੇ ਵਧੀਆ ਤੇ ਸਦਾ ਰਹਿਣ ਵਾਲਾ ਹੈ, ਜਿਹੜੇ ਈਮਾਨ ਲਿਆਏ ਉਹ ਆਪਣੇ ਰੱਬ ਉੱਤੇ ਹੀ ਭਰੋਸਾ ਕਰਦੇ ਹਨ।

37 - Ash-Shuraa (The Consultation) - 037

وَٱلَّذِينَ يَجۡتَنِبُونَ كَبَـٰٓئِرَ ٱلۡإِثۡمِ وَٱلۡفَوَٰحِشَ وَإِذَا مَا غَضِبُواْ هُمۡ يَغۡفِرُونَ
37਼ ਅਤੇ ਉਹ ਈਮਾਨ ਵਾਲੇ ਲੋਕ ਜਿਹੜੇ ਮਹਾਂ ਪਾਪਾਂ ਤੇ ਅਸ਼ਲੀਲ ਕੰਮਾਂ ਤੋਂ ਬਚਦੇ ਹਨ 1 ਅਤੇ ਜਦੋਂ ਗ਼ੁੱਸਾ ਆਵੇ ਤਾਂ ਉਹ ਮੁਆਫ਼ ਕਰ ਦਿੰਦੇ ਹਨ।
1 ਮਹਾਂ ਪਾਪ ਤੋਂ ਭਾਵ ਹੈ ਕਿ ਅੱਲਾਹ ਦੇ ਨਾਲ ਕਿਸੇ ਹੋਰ ਦੀ ਇਬਾਦਤ ਕਰਨਾ, ਮਾਪਿਆਂ ਦੀ ਨਾ-ਫ਼ਰਮਾਨੀ ਕਰਨਾ, ਅਣ-ਹੱਕਾ ਕਤਲ ਕਰਨਾ, ਝੂਠੀ ਗਵਾਹੀ ਦੇਣਾ ਅਤੇ ਚੋਰੀ ਕਰਨਾ ਆਦਿ ਸ਼ਾਮਿਲ ਹੈ।

38 - Ash-Shuraa (The Consultation) - 038

وَٱلَّذِينَ ٱسۡتَجَابُواْ لِرَبِّهِمۡ وَأَقَامُواْ ٱلصَّلَوٰةَ وَأَمۡرُهُمۡ شُورَىٰ بَيۡنَهُمۡ وَمِمَّا رَزَقۡنَٰهُمۡ يُنفِقُونَ
38਼ ਅਤੇ ਉਹ ਲੋਕ ਜਿਹੜੇ ਆਪਣੇ ਰੱਬ ਦਾ ਹੁਕਮ ਮੰਨਦੇ ਹਨ, ਨਮਾਜ਼ ਕਾਇਮ ਕਰਦੇ ਹਨ ਅਤੇ ਉਹਨਾਂ ਦਾ ਹਰੇਕ ਕੰਮ ਆਪੋ ਵਿਚ ਸਲਾਹ ਮਸ਼ਵਰੇ ਨਾਲ ਨਜਿੱਠਿਆ ਜਾਂਦਾ ਹੈ ਅਤੇ ਅਸੀਂ ਜੋ ਕੁੱਝ ਵੀ (ਰਿਜ਼ਕ) ਉਹਨਾਂ ਨੂੰ ਬਖ਼ਸ਼ਿਆ ਹੈ ਉਹ ਉਸ ਵਿੱਚੋਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰਦੇ ਹਨ।

39 - Ash-Shuraa (The Consultation) - 039

وَٱلَّذِينَ إِذَآ أَصَابَهُمُ ٱلۡبَغۡيُ هُمۡ يَنتَصِرُونَ
39਼ ਜਦੋਂ ਉਹਨਾਂ ਨਾਲ ਕੋਈ ਵਧੀਕੀ ਕੀਤੀ ਜਾਂਦੀ ਹੈ ਤਾਂ ਉਹ ਬਸ ਉਸ ਦਾ ਹੀ ਬਦਲਾ ਲੈਂਦੇ ਹਨ।

40 - Ash-Shuraa (The Consultation) - 040

وَجَزَـٰٓؤُاْ سَيِّئَةٖ سَيِّئَةٞ مِّثۡلُهَاۖ فَمَنۡ عَفَا وَأَصۡلَحَ فَأَجۡرُهُۥ عَلَى ٱللَّهِۚ إِنَّهُۥ لَا يُحِبُّ ٱلظَّـٰلِمِينَ
40਼ ਬੁਰਾਈ ਦਾ ਬਦਲਾ ਉਹੋ ਜਿਹੀ ਬੁਰਾਈ ਹੈ, ਫੇਰ ਜਿਹੜਾ ਮੁਆਫ਼ ਕਰ ਦੇਵੇ ਅਤੇ ਸੁਲਾਹ ਕਰ ਲੇਵੇ ਤਾਂ ਉਸ ਦਾ ਬਦਲਾ ਦੇਣਾ ਅੱਲਾਹ ਦੇ ਜ਼ਿੰਮੇ ਹੈ। ਬੇਸ਼ੱਕ ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ।

41 - Ash-Shuraa (The Consultation) - 041

وَلَمَنِ ٱنتَصَرَ بَعۡدَ ظُلۡمِهِۦ فَأُوْلَـٰٓئِكَ مَا عَلَيۡهِم مِّن سَبِيلٍ
41਼ ਜਿਹੜੇ ਲੋਕ ਜ਼ੁਲਮ ਹੋਣ ਮਗਰੋਂ ਬਦਲਾ ਲੈਣ, ਉਹਨਾਂ ਦਾ ਕੋਈ ਦੋਸ਼ ਨਹੀਂ।

42 - Ash-Shuraa (The Consultation) - 042

إِنَّمَا ٱلسَّبِيلُ عَلَى ٱلَّذِينَ يَظۡلِمُونَ ٱلنَّاسَ وَيَبۡغُونَ فِي ٱلۡأَرۡضِ بِغَيۡرِ ٱلۡحَقِّۚ أُوْلَـٰٓئِكَ لَهُمۡ عَذَابٌ أَلِيمٞ
42਼ ਦੋਸ਼ ਤਾਂ ਉਹਨਾਂ ਦਾ ਹੈ ਜਿਹੜੇ ਦੂਜਿਆਂ ਉੱਤੇ ਜ਼ੁਲਮ ਕਰਦੇ ਹਨ ਅਤੇ ਧਰਤੀ ਉੱਤੇ ਅਨੁਚਿਤ ਵਧੀਕੀਆਂ ਕਰਦੇ ਹਨ। ਅਜਿਹੇ ਲੋਕਾਂ ਲਈ ਦੁਖਦਾਈ ਅਜ਼ਾਬ ਹੈ।

43 - Ash-Shuraa (The Consultation) - 043

وَلَمَن صَبَرَ وَغَفَرَ إِنَّ ذَٰلِكَ لَمِنۡ عَزۡمِ ٱلۡأُمُورِ
43਼ ਪਰ ਹਾਂ! ਜਿਹੜਾ ਧੀਰਜ ਤੋਂ ਕੰਮ ਲਵੇ ਅਤੇ ਮੁਆਫ਼ ਕਰ ਦੇਵੇ ਤਾਂ ਬੇਸ਼ੱਕ ਇਹ ਦਲੇਰੀ ਦੇ ਕੰਮਾਂ ਵਿੱਚੋਂ ਹੈ।

44 - Ash-Shuraa (The Consultation) - 044

وَمَن يُضۡلِلِ ٱللَّهُ فَمَا لَهُۥ مِن وَلِيّٖ مِّنۢ بَعۡدِهِۦۗ وَتَرَى ٱلظَّـٰلِمِينَ لَمَّا رَأَوُاْ ٱلۡعَذَابَ يَقُولُونَ هَلۡ إِلَىٰ مَرَدّٖ مِّن سَبِيلٖ
44਼ ਜਿਸ ਨੂੰ ਅੱਲਾਹ ਹੀ ਗੁਮਰਾਹ ਕਰ ਦੇਵੇ ਉਸ ਨੂੰ ਅੱਲਾਹ ਪਿੱਛੋਂ ਕੋਈ ਵੀ ਸਾਭਣ ਵਾਲਾ ਨਹੀਂ। (ਹੇ ਨਬੀ!) ਤੁਸੀਂ ਜ਼ਾਲਮਾਂ ਨੂੰ ਵੇਖੋਗੇ ਕਿ ਜਦੋਂ ਉਹ ਅਜ਼ਾਬ ਨੂੰ ਵੇਖਣਗੇ ਤਾਂ ਆਖਣਗੇ, ਕੀ ਭਲਾਂ ਹੁਣ (ਸੰਸਾਰ ਵੱਲ) ਮੁੜ ਕੇ ਜਾਣ ਦਾ ਵੀ ਕੋਈ ਰਾਹ ਹੈ ?

45 - Ash-Shuraa (The Consultation) - 045

وَتَرَىٰهُمۡ يُعۡرَضُونَ عَلَيۡهَا خَٰشِعِينَ مِنَ ٱلذُّلِّ يَنظُرُونَ مِن طَرۡفٍ خَفِيّٖۗ وَقَالَ ٱلَّذِينَ ءَامَنُوٓاْ إِنَّ ٱلۡخَٰسِرِينَ ٱلَّذِينَ خَسِرُوٓاْ أَنفُسَهُمۡ وَأَهۡلِيهِمۡ يَوۡمَ ٱلۡقِيَٰمَةِۗ أَلَآ إِنَّ ٱلظَّـٰلِمِينَ فِي عَذَابٖ مُّقِيمٖ
45਼ (ਹੇ ਨਬੀ!) ਤੁਸੀਂ ਉਹਨਾਂ ਨੂੰ ਵੇਖੋਗੇ ਕਿ ਜਦੋਂ ਉਹ ਨਰਕ ਦੇ ਸਾਹਮਣੇ ਹਾਜ਼ਰ ਕੀਤੇ ਜਾਣਗੇ ਤਾਂ ਹੀਣਤਾ ਕਾਰਨ ਝੁਕੇ ਜਾ ਰਹੇ ਹੋਣਗੇ ਅਤੇ ਨਜ਼ਰਾਂ ਬਚਾ ਬਚਾ ਕੇ ਕਨੱਖੀਆਂ ਨਾਲ ਵੇਖਦੇ ਹੋਣਗੇ। ਜਿਹੜੇ ਈਮਾਨ ਲਿਆਏ ਹਨ ਉਹ ਆਖਣਗੇ ਕਿ ਬੇਸ਼ੱਕ ਘਾਟੇ ਵਿਚ ਤਾਂ ਉਹੀਓ ਲੋਕ ਹਨ ਜਿਨ੍ਹਾਂ ਨੇ ਅੱਜ (ਕਿਆਮਤ ਦਿਹਾੜ) ਆਪਣੇ ਆਪ ਨੂੰ ਅਤੇ ਆਪਣੇ ਘਰ ਵਾਲਿਆਂ ਨੂੰ ਘਾਟੇ ਵਿਚ ਪਾਈਂ ਰੱਖਿਆ। ਖ਼ਬਰਦਾਰ! ਜ਼ਾਲਮ ਲੋਕ ਸਦੀਵੀ ਅਜ਼ਾਬ ਵਿਚ ਫਸੇ ਰਹਿਣਗੇ।

46 - Ash-Shuraa (The Consultation) - 046

وَمَا كَانَ لَهُم مِّنۡ أَوۡلِيَآءَ يَنصُرُونَهُم مِّن دُونِ ٱللَّهِۗ وَمَن يُضۡلِلِ ٱللَّهُ فَمَا لَهُۥ مِن سَبِيلٍ
46਼ ਅਤੇ ਉਹਨਾਂ ਲਈ ਛੁੱਟ ਅੱਲਾਹ ਤੋਂ ਕੋਈ ਵੀ ਅਜਿਹਾ ਮਿੱਤਰ ਨਹੀਂ ਹੋਵੇਗਾ ਜਿਹੜਾ ਉਹਨਾਂ ਦੀ ਸਹਾਇਤਾ ਕਰ ਸਕੇ। ਜਿਸ ਨੂੰ ਅੱਲਾਹ ਹੀ ਕੁਰਾਹੇ ਪਾ ਦੇਵੇ, ਫੇਰ ਉਸ ਲਈ (ਹਿਦਾਇਤ ਦਾ) ਕੋਈ ਰਾਹ ਨਹੀਂ।

47 - Ash-Shuraa (The Consultation) - 047

ٱسۡتَجِيبُواْ لِرَبِّكُم مِّن قَبۡلِ أَن يَأۡتِيَ يَوۡمٞ لَّا مَرَدَّ لَهُۥ مِنَ ٱللَّهِۚ مَا لَكُم مِّن مَّلۡجَإٖ يَوۡمَئِذٖ وَمَا لَكُم مِّن نَّكِيرٖ
47਼ (ਹੇ ਲੋਕੋ) ਤੁਸੀਂ ਆਪਣੇ ਰੱਬ ਦਾ ਹੁਕਮ ਮੰਨ ਲਓ, ਇਸ ਤੋਂ ਪਹਿਲਾਂ ਕਿ ਅੱਲਾਹ ਵੱਲੋਂ ਉਹ ਦਿਨ ਆ ਜਾਵੇ ਜਿਹੜਾ (ਕਿਸੇ ਵੀ ਤਰ੍ਹਾਂ) ਟਲਣ ਵਾਲਾ ਨਹੀਂ। ਉਸ ਦਿਹਾੜੇ ਤੁਹਾਡੇ ਲਈ ਕੋਈ ਸ਼ਰਨ ਸਥਾਨ ਨਹੀਂ ਹੋਵੇਗਾ ਅਤੇ ਨਾ ਹੀ ਤੁਹਾਥੋਂ ਗੁਨਾਹਾਂ ਦਾ ਇਨਕਾਰ ਹੀ ਕੀਤਾ ਜਾਵੇਗਾ।

48 - Ash-Shuraa (The Consultation) - 048

فَإِنۡ أَعۡرَضُواْ فَمَآ أَرۡسَلۡنَٰكَ عَلَيۡهِمۡ حَفِيظًاۖ إِنۡ عَلَيۡكَ إِلَّا ٱلۡبَلَٰغُۗ وَإِنَّآ إِذَآ أَذَقۡنَا ٱلۡإِنسَٰنَ مِنَّا رَحۡمَةٗ فَرِحَ بِهَاۖ وَإِن تُصِبۡهُمۡ سَيِّئَةُۢ بِمَا قَدَّمَتۡ أَيۡدِيهِمۡ فَإِنَّ ٱلۡإِنسَٰنَ كَفُورٞ
48਼ (ਹੇ ਨਬੀ!) ਜੇ ਉਹ ਮੂੰਹ ਮੋੜਦੇ ਹਨ ਤਾਂ ਮੋੜ ਲੈਣ ਅਸੀਂ ਤੁਹਾਨੂੰ ਉਹਨਾਂ ਉੱਤੇ ਕੋਈ ਨਿਗਰਾਨ ਬਣਾ ਕੇ ਨਹੀਂ ਭੇਜਿਆ ? ਤੁਹਾਡੇ ਜ਼ਿੰਮੇ ਤਾਂ (ਰੱਬੀ ਪੈਗ਼ਾਮ ਨੂੰ ਲੋਕਾਂ ਤੱਕ) ਪਹੁੰਚਾ ਦੇਣਾ ਹੀ ਹੈ। ਜਦੋਂ ਮਨੁੱਖ ਨੂੰ ਅਸੀਂ ਆਪਣੀਆਂ ਮਿਹਰਾਂ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਸੇਖ਼ੀਆਂ ਮਾਰਦਾ ਹੈ, ਜੇ ਉਸ ਨੂੰ ਆਪਣੀਆਂ ਕਰਤੂਤਾਂ ਕਾਰਨ ਕੋਈ ਬਿਪਤਾ ਆ ਪਹੁੰਚਦੀ ਹੈ ਤਾਂ (ਸਾਰੇ ਅਹਿਸਾਨ ਭੁੱਲ ਕੇ) ਵੱਡਾ ਨਾ-ਸ਼ੁਕਰਾ ਬਣ ਜਾਂਦਾ ਹੈ।

49 - Ash-Shuraa (The Consultation) - 049

لِّلَّهِ مُلۡكُ ٱلسَّمَٰوَٰتِ وَٱلۡأَرۡضِۚ يَخۡلُقُ مَا يَشَآءُۚ يَهَبُ لِمَن يَشَآءُ إِنَٰثٗا وَيَهَبُ لِمَن يَشَآءُ ٱلذُّكُورَ
49਼ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਦਾ ਮਾਲਿਕ ਅੱਲਾਹ ਹੀ ਹੈ। ਜੋ ਉਹ ਚਾਹੁੰਦਾ ਹੈ ਪੈਦਾ ਕਰਦਾ ਹੈ। ਜਿਸ ਨੂੰ ਚਾਹੁੰਦਾ ਹੈ (ਕੇਵਲ) ਧੀਆਂ ਹੀ ਬਖ਼ਸ਼ਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ (ਕੇਵਲ) ਪੁੱਤਰ ਦਿੰਦਾ ਹੈ।

50 - Ash-Shuraa (The Consultation) - 050

أَوۡ يُزَوِّجُهُمۡ ذُكۡرَانٗا وَإِنَٰثٗاۖ وَيَجۡعَلُ مَن يَشَآءُ عَقِيمًاۚ إِنَّهُۥ عَلِيمٞ قَدِيرٞ
50਼ ਜਾਂ (ਜੇ ਚਾਹੁੰਦਾ ਹੈ ਤਾਂ) ਉਹਨਾਂ ਨੂੰ ਪੁੱਤਰ ਤੇ ਧੀਆਂ ਰਲਾ-ਮਲਾ ਕੇ (ਭਾਵ ਦੋਵੇਂ) ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਬੇ-ਔਲਾਦ ਰਖਦਾ ਹੈ। ਬੇਸ਼ੱਕ ਉਹ ਵੱਡਾ ਜਾਣਨਹਾਰ ਤੇ ਮਹਾਨ ਸਮਰਥਾ ਰੱਖਦਾ ਹੈ।

51 - Ash-Shuraa (The Consultation) - 051

۞وَمَا كَانَ لِبَشَرٍ أَن يُكَلِّمَهُ ٱللَّهُ إِلَّا وَحۡيًا أَوۡ مِن وَرَآيِٕ حِجَابٍ أَوۡ يُرۡسِلَ رَسُولٗا فَيُوحِيَ بِإِذۡنِهِۦ مَا يَشَآءُۚ إِنَّهُۥ عَلِيٌّ حَكِيمٞ
51਼ ਕੋਈ ਵੀ ਮਨੁੱਖ ਇਸ ਯੋਗ ਨਹੀਂ ਕਿ ਅੱਲਾਹ ਉਸ ਨਾਲ (ਸਿੱਧੀ) ਗੱਲ ਬਾਤ ਕਰੇ, ਪਰ ਇਲਹਾਮ ਰਾਹੀਂ (ਭਾਵ ਦਿਲ ਵਿਚ ਕੋਈ ਗੱਲ ਪਾ ਦੇਣਾ ਜਾਂ ਸੁਪਨੇ ਵਿਚ ਵਿਖਾ ਦੇਣਾ) ਜਾਂ ਪੜਦੇ ਦੇ ਪਿੱਛਿਓਂ ਜਾਂ ਫ਼ਰਿਸ਼ਤੇ ਭੇਜ ਕੇ, (ਗੱਲ ਕਰਦਾ ਹੈ) ਅਤੇ ਉਹ ਫ਼ਰਿਸ਼ਤੇ ਅੱਲਾਹ ਦੇ ਹੁਕਮ ਨਾਲ ਹੀ ਆਉਂਦੇ ਹਨ। ਅੱਲਾਹ ਜੋ ਚਾਹੁੰਦਾ ਹੈ ਉਹੀਓ ਕਰਦਾ ਹੈ।1 ਬੇਸ਼ੱਕ ਉਹ ਸਰਵਉੱਚ ਤੇ ਦਾਨਾਈ ਵਾਲਾ ਹੈ।
1 ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 163/4

52 - Ash-Shuraa (The Consultation) - 052

وَكَذَٰلِكَ أَوۡحَيۡنَآ إِلَيۡكَ رُوحٗا مِّنۡ أَمۡرِنَاۚ مَا كُنتَ تَدۡرِي مَا ٱلۡكِتَٰبُ وَلَا ٱلۡإِيمَٰنُ وَلَٰكِن جَعَلۡنَٰهُ نُورٗا نَّهۡدِي بِهِۦ مَن نَّشَآءُ مِنۡ عِبَادِنَاۚ وَإِنَّكَ لَتَهۡدِيٓ إِلَىٰ صِرَٰطٖ مُّسۡتَقِيمٖ
52਼ (ਹੇ ਨਬੀ!) ਇਸੇ ਤਰ੍ਹਾਂ ਅਸੀਂ ਤੁਹਾਡੇ ਵੱਲ ਆਪਣੇ ਹੁਕਮ ਨਾਲ ਇਕ ਰੂਹ (.ਕੁਰਆਨ) ਦੀ ਵਹੀ ਭੇਜੀ। (ਇਸ ਤੋਂ ਪਹਿਲਾਂ) ਤੁਸੀਂ ਨਹੀਂ ਜਾਣਦੇ ਸੀ ਕਿ ਕਿਤਾਬ ਕੀ ਹੈ ਅਤੇ ਈਮਾਨ ਕੀ ਹੈ? ਪਰ ਅਸਾਂ ਇਸ ਕਿਤਾਬ ਨੂੰ ਨੂਰ ਬਣਾ ਦਿੱਤਾ। ਅਸੀਂ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦੇ ਹਾਂ ਇਸ ਨੂਰ (ਭਾਵ .ਕੁਰਆਨ) ਰਾਹੀਂ ਹਿਦਾਇਤ ਬਖ਼ਸ਼ ਦਿੰਦੇ ਹਾਂ। ਬੇਸ਼ੱਕ ਤੁਸੀਂ ਸਿੱਧੇ ਰਾਹ ਵੱਲ ਵੀ ਅਗਵਾਈ ਕਰਦੇ ਹੋ।

53 - Ash-Shuraa (The Consultation) - 053

صِرَٰطِ ٱللَّهِ ٱلَّذِي لَهُۥ مَا فِي ٱلسَّمَٰوَٰتِ وَمَا فِي ٱلۡأَرۡضِۗ أَلَآ إِلَى ٱللَّهِ تَصِيرُ ٱلۡأُمُورُ
53਼ ਅਤੇ ਹੇ ਨਬੀ! ਉਸ ਅੱਲਾਹ ਵੱਲ (ਅਗਵਾਈ ਕਰਦੇ ਹੋ) ਜਿਹੜਾ ਅਕਾਸ਼ਾਂ ਤੇ ਧਰਤੀ ਦੀ ਹਰੇਕ ਚੀਜ਼ ਦਾ ਮਾਲਿਕ ਹੈ। ਖ਼ਬਰਦਾਰ! ਸਾਰੇ ਮਾਮਲੇ ਅੱਲਾਹ ਵੱਲ ਹੀ ਪਰਤਦੇ ਹਨ।

[sc name="verse"][/sc]

Scroll to Top